ਨਸ਼ਾ ਤਸਕਰਾਂ ਦੇ ਵੱਲੋਂ ਨਸ਼ਾ ਤਸਕਰੀ ਕਰਨ ਦੇ ਲਈ ਨਵੇਂ-ਨਵੇਂ ਤਰੀਕੇ ਵਰਤੇ ਜਾ ਰਹੇ ਹਨ । ਪਰ ਅਜਿਹੇ ਲੋਕ ਪੁਲਿਸ ਦੀ ਨਜ਼ਰ ਤੋਂ ਨਹੀਂ ਬਚ ਸਕਦੇ । ਅਜਿਹਾ ਹੈ ਮਾਮਲਾ ਮਿਜ਼ੋਰਮ ਤੋਂ ਸਾਹਮਣੇ ਆਇਆ ਹੈ ਜਿਥੇ ਮਿਜ਼ੋਰਮ ਪੁਲਿਸ ਨੂੰ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਵੱਡੀ ਸਫ਼ਲਤਾ ਹਾਸਲ ਹੋਈ ਹੈ। ਦਰਅਸਲ ਪੁਲਿਸ ਨੇ ਚੰਫਈ ਜ਼ਿਲ੍ਹੇ ਵਿੱਚ ਭਾਰਤ-ਮਿਆਂਮਾਰ ਸਰਹੱਦ ਨੇੜਿਓਂ 1.31 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕਰਨ ਦੇ ਵਿੱਚ ਸਫਲਤਾ ਹਾਸਲ ਕੀਤੀ ਹੈ।ਨਸ਼ਾ ਤਸਕਰੀ ਦੇ ਇਸ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਚਕਾਈ ਤਲਾਸ਼ੀ ਮੁਹਿੰਮ
ਦਰਅਸਲ ਪੁਲਿਸ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਜਿਸ 'ਤੇ ਕਾਰਵਾਈ ਕਰਦੇ ਹੋਏ, ਅਸਾਮ ਰਾਈਫਲਜ਼ ਦੇ ਜਵਾਨਾਂ ਅਤੇ ਸੂਬਾ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਟੀਮ ਨੇ 16 ਜਨਵਰੀ ਨੂੰ ਚਮਫਾਈ-ਜੋਖਾਵਥਰ ਰੋਡ 'ਤੇ ਮੁਲਕਾਵੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਸੀ।ਇਸ ਦੌਰਾਨ ਪੁਲਿਸ ਨੇ ਦੋ ਮੁਲਜ਼ਮਾਂ ਤੋਂ 263.4 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ।
ਨਸ਼ਾ ਤਸਕਰਾਂ ਨੇ ਸਾਬਣਦਾਨੀ 'ਚ ਲੁਕਾਈ ਹੋਈ ਸੀ ਹੈਰੋਇਨ
ਅਸਾਮ ਰਾਈਫਲਜ਼ ਦੇ ਵੱਲੋਂ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਇਹ ਕਿਹਾ ਹੈ ਕਿ ਪਾਬੰਦੀਸ਼ੁਦਾ ਸਮੱਗਰੀ ਨੂੰ 21 ਸਾਬਣ ਕੇਸਾਂ ਵਿੱਚ ਲੁਕਾਇਆ ਗਿਆ ਸੀ। ਇੱਕ ਅਧਿਕਾਰੀ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਮਿਆਂਮਾਰ ਤੋਂ ਤਸਕਰੀ ਕੀਤੀ ਗਈ ਮੰਨੀ ਜਾ ਰਹੀ ਹੈ।ਅਸਾਮ ਰਾਈਫਲਜ਼ ਦੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, "ਦੋਵਾਂ ਮੁਲਜ਼ਮਾਂ ਅਤੇ ਜ਼ਬਤ ਕੀਤੀ ਖੇਪ ਨੂੰ ਅਗਲੀ ਕਾਨੂੰਨੀ ਕਾਰਵਾਈ ਲਈ ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਦੇ ਹਵਾਲੇ ਕਰ ਦਿੱਤਾ ਗਿਆ ਹੈ।"
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime news, Heroin, Mizoram, Police