ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਅੱਜ ਸਵੇਰੇ 11:30 ਵਜੇ ਨਾਗਪੁਰ ਦੇ ਖਾਮਲਾ ਇਲਾਕੇ 'ਚ ਸਥਿਤ ਨਿਤਿਨ ਗਡਕਰੀ ਦੇ ਦਫ਼ਤਰ 'ਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਫ਼ੋਨ ਆਇਆ।
ਇਹ ਫੋਨ ਕਾਲ ਦੋ ਵਾਰ ਕੀਤੀ ਗਈ ਸੀ। ਕੇਂਦਰੀ ਮੰਤਰੀ ਦੇ ਦਫ਼ਤਰ ਵੱਲੋਂ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਨਾਗਪੁਰ ਪੁਲਿਸ ਪੂਰੇ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ। ਨਿਤਿਨ ਗਡਕਰੀ ਦੇ ਦਫ਼ਤਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਨਾਗਪੁਰ ਪੁਲਿਸ ਮੁਤਾਬਕ ਦਾਊਦ ਦੇ ਨਾਂ 'ਤੇ ਕੇਂਦਰੀ ਮੰਤਰੀ ਦੇ ਜਨ ਸੰਪਰਕ ਦਫ਼ਤਰ ਦੇ ਲੈਂਡਲਾਈਨ ਨੰਬਰ 'ਤੇ ਕਾਲ ਕਰਕੇ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਧਮਕੀ ਦੇਣ ਵਾਲੇ ਨੇ 100 ਕਰੋੜ ਰੁਪਏ ਦੀ ਫਿਰੌਤੀ ਵੀ ਮੰਗੀ ਸੀ।
ਸੂਤਰਾਂ ਮੁਤਾਬਕ ਪੁਲਿਸ ਨੇ ਉਸ ਨੰਬਰ ਨੂੰ ਟਰੇਸ ਕਰ ਲਿਆ ਹੈ, ਜਿਸ ਤੋਂ ਕਾਲ ਕੀਤੀ ਗਈ ਸੀ। ਇਹ ਧਮਕੀ ਭਰੀ ਕਾਲ ਕਰਨਾਟਕ ਦੇ ਕਿਸੇ ਇਲਾਕੇ ਤੋਂ ਕੀਤੀ ਗਈ ਸੀ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ। ਸੁਰੱਖਿਆ ਕਰਮਚਾਰੀ ਨਿਤਿਨ ਗਡਕਰੀ ਦੇ ਨਾਗਪੁਰ ਦਫਤਰ ਦੇ ਆਲੇ-ਦੁਆਲੇ ਹੋ ਰਹੀ ਹਰ ਹਰਕਤ 'ਤੇ ਤਿੱਖੀ ਨਜ਼ਰ ਰੱਖ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime news, Nitin Gadkari