Home /News /national /

UAE ‘ਚ ISI ਚੀਫ ਨੂੰ ਗੁਪਤ ਰੂਪ ’ਚ ਮਿਲੇ ਸੀ ਅਜੀਤ ਡੋਵਾਲ, ਸਾਰੀ ਜਾਣਕਾਰੀ ਗੁਪਤ ਰੱਖੀ ਗਈ

UAE ‘ਚ ISI ਚੀਫ ਨੂੰ ਗੁਪਤ ਰੂਪ ’ਚ ਮਿਲੇ ਸੀ ਅਜੀਤ ਡੋਵਾਲ, ਸਾਰੀ ਜਾਣਕਾਰੀ ਗੁਪਤ ਰੱਖੀ ਗਈ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੀ ਫਾਈਲ ਫੋਟੋ।

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੀ ਫਾਈਲ ਫੋਟੋ।

ਪਿਛਲੇ ਸਾਲ, ਅਜੀਤ ਡੋਵਾਲ ਨੇ ਸੌਦੇ ਤੋਂ ਪਹਿਲਾਂ ਯੂਏਈ ਵਿੱਚ ਪਾਕਿਸਤਾਨ ਦੀ ਇੰਟਰ ਸਰਵਿਸਿਜ਼ ਇੰਟੈਲੀਜੈਂਸ (ISI) ਦੇ ਮੁਖੀ ਲੈਫਟੀਨੈਂਟ ਜਨਰਲ ਫੈਜ਼ ਹਮੀਦ(Lt. Gen Faiz Hameed) ਨਾਲ ਮੁਲਾਕਾਤ ਕੀਤੀ ਸੀ। ਇਸਦੀ ਜਾਣਕਾਰੀ ਗੁਪਤ ਰੱਖੀ ਗਈ ਸੀ।

 • Share this:

  ਭਾਰਤ ਅਤੇ ਪਾਕਿਸਤਾਨ ਨੇ 2003 ਦੇ ਜੰਗਬੰਦੀ(2003 ceasefire) ਸਮਝੌਤੇ ਨੂੰ ਲਾਗੂ ਕਰਨ ਲਈ ਸਹਿਮਤੀ ਦਿੱਤੀ ਹੈ। ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ(National Security Adviser A K Doval) ਇਸ ਸਮਝੌਤੇ ਨੂੰ ਲਾਗੂ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਹੇ ਸਨ। ਪਿਛਲੇ ਸਾਲ, ਅਜੀਤ ਡੋਵਾਲ ਨੇ ਸਮਝੌਤੇ ਤੋਂ ਪਹਿਲਾਂ ਯੂਏਈ ਵਿੱਚ ਪਾਕਿਸਤਾਨ ਦੀ ਇੰਟਰ ਸਰਵਿਸਿਜ਼ ਇੰਟੈਲੀਜੈਂਸ (ISI) ਦੇ ਮੁਖੀ ਲੈਫਟੀਨੈਂਟ ਜਨਰਲ ਫੈਜ਼ ਹਮੀਦ(Lt. Gen Faiz Hameed) ਨਾਲ ਮੁਲਾਕਾਤ ਕੀਤੀ ਸੀ। ਇਸਦੀ ਜਾਣਕਾਰੀ ਗੁਪਤ ਰੱਖੀ ਗਈ ਸੀ।

  ਇੰਡੀਅਨ ਐਕਸਪ੍ਰੈਸ ਦੇ ਸੂਤਰਾਂ ਦੇ ਅਨੁਸਾਰ, ਪਾਕਿਸਤਾਨ ਦੇ ਆਰਮੀ ਚੀਫ ਜਨਰਲ ਬਾਜਵਾ ਨੇ ਪੱਤਰਕਾਰਾਂ ਨਾਲ ਇੱਕ ਮੁਲਾਕਾਤ ਵਿੱਚ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਆਈਐਸਆਈ ਚੀਫ ਜਨਰਲ ਹਮੀਦ ਅਤੇ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੀ ਯੂਏਈ ਵਿੱਚ ਇੱਕ ਗੁਪਤ ਮੁਲਾਕਾਤ ਹੋਈ ਸੀ। ਇਸ ਦੇ ਨਾਲ ਹੀ ਬਾਜਵਾ ਨੇ ਇਹ ਵੀ ਕਿਹਾ ਕਿ ਇਹ ਕੋਰੋਨਾ ਮਹਾਂਮਾਰੀ ਕਾਰਨ ਹੀ ਇਹ ਮੀਟਿੰਗ ਕਿਸੇ ਹੋਰ ਦੇਸ਼ ਵਿੱਚ ਹੋਈ ਸੀ।

  ਦੱਸ ਦੇਈਏ ਕਿ ਪਾਕਿਸਤਾਨ ਦੇ ਆਰਮੀ ਚੀਫ ਜਨਰਲ ਕਮਰ ਜਾਵੇਦ ਬਾਜਵਾ ਨੇ 23 ਅਪ੍ਰੈਲ ਨੂੰ ਇਕ ਸਰਕਾਰੀ ਇਫਤਾਰ ਵਿਖੇ ਤਕਰੀਬਨ 20 ਪੱਤਰਕਾਰਾਂ ਨਾਲ ਗੱਲਬਾਤ ਕੀਤੀ ਸੀ। ਇਹ ਗੱਲ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹੀ ਸਾਹਮਣੇ ਆਈ ਹੈ।

  ਪਾਕਿਸਤਾਨ ਦੇ ਆਰਮੀ ਚੀਫ ਜਨਰਲ ਕਮਰ ਜਾਵੇਦ ਬਾਜਵਾ ਨੇ ਵੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਨਾਲ ਇਹ ਮੁਲਾਕਾਤ ਕੋਈ ਅਸਾਧਾਰਣ ਨਹੀਂ ਸੀ, ਇਹ ਅਕਸਰ ਦੋ ਦੇਸ਼ਾਂ ਦੇ ਵਿਚਕਾਰ ਹੁੰਦੀ ਹੈ। ਇਸ ਦੇ ਨਾਲ ਹੀ ਬਾਜਵਾ ਨੇ ਕਿਹਾ ਕਿ ਦੋ ਖੁਫੀਆ ਏਜੰਸੀਆਂ ਦੇ ਮੁਖੀਆਂ ਵਿਚਕਾਰ ਸਾਲ 2017 ਤੋਂ ਅਜਿਹੀ ਬੈਠਕ ਹੋ ਰਹੀ ਹੈ, ਜਦੋਂ ਸ਼ਾਹਿਦ ਖਾਕਾਨ ਅੱਬਾਸੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਹੁੰਦੇ ਸਨ।

  ਇਸ ਤੋਂ ਇਲਾਵਾ ਜਨਰਲ ਬਾਜਵਾ ਨੇ ਮੀਟਿੰਗ ਵਿੱਚ ਇਹ ਵੀ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ ਗੱਲਬਾਤ ਸ਼ੁਰੂ ਕਰਨ ਲਈ ਭਾਰਤ ਤੋਂ ਇੱਕ ਮੈਸੇਂਜਰ ਭੇਜਿਆ ਗਿਆ ਸੀ। ਜਿਸ ਨੇ ਸੰਯੁਕਤ ਅਰਬ ਅਮੀਰਾਤ ਨੂੰ ਦੋਵਾਂ ਦੇਸ਼ਾਂ ਦਰਮਿਆਨ ਹੋਈ ਬੈਠਕ ਵਿਚ ਵਿਚੋਲਗੀ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਬਾਜਵਾ ਨੇ ਇਹ ਵੀ ਕਿਹਾ ਕਿ ਦੋਵੇਂ ਦੇਸ਼ ਕਸ਼ਮੀਰ ਨੂੰ ਛੱਡ ਕੇ ਬਾਕੀ ਮੁੱਦਿਆਂ 'ਤੇ ਸਹਿਮਤ ਹੋਏ ਹਨ। ਹਾਲਾਂਕਿ, ਬਾਜਵਾ ਨੇ ਇਹ ਵੀ ਕਿਹਾ ਕਿ 24-25 ਫਰਵਰੀ ਨੂੰ ਜੰਗਬੰਦੀ ਸ਼ੁਰੂ ਹੋਣ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਕੋਈ ਗੱਲਬਾਤ ਨਹੀਂ ਹੋਈ ਹੈ।

  ਕਮਰ ਜਾਵੇਦ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਧਾਰਾ 370 ਦਾ ਵੀ ਜ਼ਿਕਰ ਕੀਤਾ। ਬਾਜਵਾ ਨੇ ਕਿਹਾ ਕਿ ਧਾਰਾ 370 ਪਾਕਿਸਤਾਨ ਨਾਲ ਕੋਈ ਮਾਇਨੇ ਨਹੀਂ ਰੱਖਦੀ ਕਿਉਂਕਿ ਉਸਨੇ ਕਦੇ ਵੀ ਭਾਰਤੀ ਸੰਵਿਧਾਨ ਦੇ ਇਸ ਪ੍ਰਬੰਧ ਨੂੰ ਸਵੀਕਾਰ ਨਹੀਂ ਕੀਤਾ ਸੀ। ਬਾਜਵਾ ਨੇ ਕਿਹਾ ਕਿ ਪਾਕਿਸਤਾਨ ਸਿਰਫ ਕਸ਼ਮੀਰ ਵਿਚ ਕਿਸੇ ਕਿਸਮ ਦੀ ਜਨਸੰਖਿਆ ਤਬਦੀਲੀ ਨਹੀਂ ਚਾਹੁੰਦਾ ਅਤੇ ਭਾਰਤ ਨੇ ਵੀ ਇਸ ਮਾਮਲੇ ਵਿਚ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ।

  ਦੱਸ ਦਈਏ ਕਿ ਪਾਕਿਸਤਾਨ ਦੇ ਆਰਮੀ ਚੀਫ ਜਨਰਲ ਕਮਰ ਜਾਵੇਦ ਬਾਜਵਾ ਅਗਲੇ ਸਾਲ ਸੇਵਾਮੁਕਤ ਹੋਣ ਜਾ ਰਹੇ ਹਨ। ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ, ਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਨੇ ਆਰਮੀ ਚੀਫ ਜਨਰਲ ਕਮਰ ਜਾਵੇਦ ਬਾਜਵਾ ਦਾ ਕਾਰਜਕਾਲ ਅਗਲੇ 3 ਸਾਲਾਂ ਲਈ ਵਧਾ ਦਿੱਤਾ ਸੀ।

  Published by:Sukhwinder Singh
  First published:

  Tags: ISI, Pakistan, UAE