
ਕੌਮੀ ਨਿਸ਼ਾਨੇਬਾਜ਼ ਨਮਨਵੀਰ ਸਿੰਘ ਨੇ ਮੁਹਾਲੀ ਦੇ ਸੈਕਟਰ 71 ਵਿੱਚ ਖੁਦ ਨੂੰ ਗੋਲੀ ਮਾਰ ਲਈ
ਮੋਹਾਲੀ : ਕੌਮੀ ਨਿਸ਼ਾਨੇਬਾਜ਼ ਨਮਨਵੀਰ ਸਿੰਘ ਨੇ ਮੁਹਾਲੀ ਦੇ ਸੈਕਟਰ 71 ਵਿੱਚ ਖੁਦ ਨੂੰ ਗੋਲੀ ਮਾਰ ਲਈ ਹੈ। ਕੌਮੀ ਨਿਸ਼ਾਨੇਬਾਜ਼ ਨਮਨਵੀਰ ਬਰਾੜ ਨੇ ਮੁਹਾਲੀ ਸਥਿਤ ਆਪਣੇ ਘਰ ਵਿੱਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਲਾਇਸੈਂਸ ਰਿਵਾਲਵਰ ਨਾਲ ਸਿਰ 'ਤੇ ਗੋਲੀ ਮਾਰੀ ਹੈ। ਨਮਨਵੀਰ ਇੱਕ ਮਸ਼ਹੂਰ ਟ੍ਰੈਪ ਸ਼ੂਟਰ ਸੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਨਮਨ ਲੰਮੇ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ ਤੇ ਮੌਕੇ ਤੋਂ ਕੋਈ ਖੁਦਕੁਸ਼ੀ ਨੋਟ ਨਹੀਂ ਮਿਲਿਆ। ਉਸ ਦੀ ਪਤਨੀ ਨੂੰ ਗਰਭਵਤੀ ਦੱਸੀ ਜਾ ਰਹੀ ਹੈ। ਵੱਡੀ ਭੈਣ ਵੀ ਇੱਕ ਰਾਸ਼ਟਰੀ ਨਿਸ਼ਾਨੇਬਾਜ਼ ਹੈ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।