
ਪੰਜਾਬ ਕਾਂਗਰਸ 'ਚ ਤਣਾਅ ਜਾਰੀ, ਸੁਲ੍ਹਾ-ਸਫਾਈ ਦੀ ਬੈਠਕ 'ਚੋਂ ਉੱਠ ਕੇ ਚਲੇ ਗਏ ਸਿੱਧੂ, ਹਰੀਸ਼ ਚੌਧਰੀ ਨੇ CM ਚੰਨੀ ਨੂੰ ਮਨਾਇਆ
ਚੰਡੀਗੜ੍ਹ: ਪੰਜਾਬ 'ਚ ਵਿਧਾਨ ਸਭਾ ਚੋਣਾਂ (Punjab Assembly Elections) ਤੋਂ ਕੁਝ ਮਹੀਨੇ ਪਹਿਲਾਂ ਹੀ ਕਾਂਗਰਸ ਅੰਦਰ ਚੱਲ ਰਿਹਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸੋਮਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਵਿਚਾਲੇ ਤਣਾਅਪੂਰਨ ਸਥਿਤੀ 'ਚ ਮੀਟਿੰਗ ਹੋਈ। ਕਈ ਨਿਯੁਕਤੀਆਂ 'ਤੇ ਮੌਜੂਦਾ ਸੂਬਾ ਸਰਕਾਰ ਦੇ ਫੈਸਲੇ ਤੋਂ ਸਿੱਧੂ ਨਾਰਾਜ਼ ਹਨ। ਇਸ ਮੀਟਿੰਗ ਵਿੱਚ ਸੂਬਾ ਇੰਚਾਰਜ ਹਰੀਸ਼ ਚੌਧਰੀ ਵੀ ਹਾਜ਼ਰ ਸਨ। ਹਾਲਾਂਕਿ ਬੈਠਕ 'ਚ ਦੋਹਾਂ ਨੇਤਾਵਾਂ 'ਚ ਤਣਾਅ ਇੰਨਾ ਵਧ ਗਿਆ ਕਿ ਸਿੱਧੂ ਮੀਟਿੰਗ ਛੱਡ ਕੇ ਚਲੇ ਗਏ। ਇਸ ਦੇ ਨਾਲ ਹੀ ਸੂਬਾ ਇੰਚਾਰਜ ਨੇ ਸੀਐਮ ਚੰਨੀ ਨੂੰ ਮਨਾਉਣ ਦੀ ਕਾਫੀ ਕੋਸ਼ਿਸ਼ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਪਰਗਟ ਸਿੰਘ ਵੀ ਮੌਜੂਦ ਸਨ ਪਰ ਉਨ੍ਹਾਂ ਇਸ ਪੂਰੇ ਮਾਮਲੇ 'ਤੇ ਕੁਝ ਨਹੀਂ ਕਿਹਾ।
ਮੀਟਿੰਗ ਦੌਰਾਨ ਸਿੱਧੂ ਨੇ ਏਪੀਐਸ ਦਿਓਲ ਅਤੇ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਕ੍ਰਮਵਾਰ ਐਡਵੋਕੇਟ ਜਨਰਲ ਅਤੇ ਐਕਟਿੰਗ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਵਜੋਂ ਨਿਯੁਕਤ ਕਰਨ ਦਾ ਮੁੱਦਾ ਉਠਾਇਆ। ਇਸ 'ਤੇ ਚੰਨੀ ਨੇ ਕਿਹਾ ਕਿ ਅੰਤਿਮ ਫੈਸਲੇ ਤੋਂ ਪਹਿਲਾਂ ਕਿਸੇ ਅਧਿਕਾਰੀ ਨੂੰ ਨਹੀਂ ਹਟਾਇਆ ਜਾਵੇਗਾ, ਇਸ ਗੱਲ 'ਤੇ ਸਿੱਧੂ ਗੁੱਸੇ 'ਚ ਆ ਗਏ। ਉਹ ਤੁਰੰਤ ਮੀਟਿੰਗ ਛੱਡ ਕੇ ਚਲੇ ਗਏ। ਇਸ ਤੋਂ ਬਾਅਦ ਚੰਨੀ ਨੂੰ ਵੀ ਗੁੱਸਾ ਆ ਗਿਆ ਅਤੇ ਸੱਤਵੇਂ ਆਸਮਾਨ 'ਤੇ ਚੜ੍ਹ ਗਿਆ। ਸੂਬਾ ਇੰਚਾਰਜ ਨੂੰ ਉਨ੍ਹਾਂ ਨੂੰ ਮਨਾਉਣ ਲਈ ਕਾਫੀ ਮੁਸ਼ੱਕਤ ਕਰਨੀ ਪਈ। ਇਹ ਮੀਟਿੰਗ ਸੂਬਾ ਕਾਂਗਰਸ ਪ੍ਰਧਾਨ ਸਿੱਧੂ ਵੱਲੋਂ 2015 ਦੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਦੀ ਜਾਂਚ ਦੀ ਸਥਿਤੀ 'ਤੇ ਪ੍ਰੈੱਸ ਕਾਨਫਰੰਸ ਬੁਲਾਉਣ ਅਤੇ ਸੂਬੇ 'ਚ ਆਪਣੀ ਹੀ ਪਾਰਟੀ ਦੀ ਸਰਕਾਰ 'ਤੇ ਸਵਾਲ ਚੁੱਕੇ ਜਾਣ ਦੇ ਕੁਝ ਘੰਟਿਆਂ ਬਾਅਦ ਹੋਈ ਹੈ।
ਸਿੱਧੂ ਨੇ ਇਨ੍ਹਾਂ ਦੋਵਾਂ ਮੁੱਦਿਆਂ 'ਤੇ ਪ੍ਰੈਸ ਕਾਨਫਰੰਸ ਕੀਤੀ
ਇਸ ਤੋਂ ਪਹਿਲਾਂ ਸੋਮਵਾਰ ਨੂੰ, ਸਿੱਧੂ ਨੇ ਸੂਬੇ ਵਿੱਚ ਆਪਣੀ ਪਾਰਟੀ ਦੀ ਸਰਕਾਰ 'ਤੇ ਵਿਅੰਗ ਕਰਦਿਆਂ ਪੁੱਛਿਆ ਕਿ ਕੀ ਇਹ 2015 ਦੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਦੇ ਪੀੜਤਾਂ ਨੂੰ ਇਨਸਾਫ਼ ਦਿਵਾਏਗੀ ਜਾਂ ਦੋਸ਼ੀਆਂ ਦੀ "ਢਾਲ" ਬਣ ਕੇ ਉਨ੍ਹਾਂ ਦੇ ਨਾਲ ਖੜੇਗੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਪੁੱਛਿਆ, 'ਅੱਜ ਛੇ ਮਹੀਨੇ ਤੇ ਇਕ ਦਿਨ ਹੋ ਗਿਆ ਹੈ। ਚਾਰਜਸ਼ੀਟ ਕਿੱਥੇ ਹੈ।
ਸੂਬਾ ਸਰਕਾਰ ਦੇ ਮੰਤਰੀ ਰਾਜ ਕੁਮਾਰ ਵੇਰਕਾ ਨੇ ਇਹ ਜਵਾਬ ਦਿੱਤਾ
ਦੂਜੇ ਪਾਸੇ ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਚੰਨੀ ਅਤੇ ਸਿੱਧੂ ਨੇ ਇੱਥੇ ਮੀਟਿੰਗ ਕੀਤੀ ਹੈ ਅਤੇ ਜੋ ਵੀ ਗਲਤਫਹਿਮੀ ਹੈ, ਉਹ ਜਲਦੀ ਹੀ ਦੂਰ ਕਰ ਦਿੱਤੀ ਜਾਵੇਗੀ। ਇਹ ਪੁੱਛੇ ਜਾਣ 'ਤੇ ਕਿ ਦੋਵਾਂ ਨੇਤਾਵਾਂ ਵਿਚਾਲੇ ਮਤਭੇਦ ਕਿਵੇਂ ਖਤਮ ਹੋਣਗੇ, ਵੇਰਕਾ ਨੇ ਕਿਹਾ ਕਿ ਚੌਧਰੀ ਨੇ ਚੰਨੀ ਅਤੇ ਸਿੱਧੂ ਨਾਲ ਵੱਖ-ਵੱਖ ਅਤੇ ਸਾਂਝੇ ਤੌਰ 'ਤੇ ਮੁੱਦਿਆਂ 'ਤੇ ਚਰਚਾ ਕੀਤੀ।
ਉਨ੍ਹਾਂ ਕਿਹਾ, 'ਕੁਝ ਮੁੱਦੇ ਸਨ ਅਤੇ ਅੱਜ ਉਨ੍ਹਾਂ ਨੂੰ ਕਾਫੀ ਹੱਦ ਤੱਕ ਹੱਲ ਕਰ ਲਿਆ ਗਿਆ ਹੈ ਅਤੇ ਜੋ ਵੀ ਮੁੱਦੇ ਬਾਕੀ ਹਨ, ਉਨ੍ਹਾਂ ਨੂੰ ਜਲਦੀ ਹੱਲ ਕਰ ਲਿਆ ਜਾਵੇਗਾ।' (ਭਾਸ਼ਾ ਦੇ ਇੰਪੁੱਟ ਦੇ ਨਾਲ)
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।