Home /News /national /

ਨਵਜੋਤ ਸਿੱਧੂ ਨੇ ਪਾਕਿਸਤਾਨ ਜਾਣ ਦੀ ਮੰਗੀ ਇਜਾਜ਼ਤ, CM ਤੇ ਵਿਦੇਸ਼ ਮੰਤਰਾਲੇ ਨੂੰ ਲਿਖੀ ਚਿੱਠੀ

ਨਵਜੋਤ ਸਿੱਧੂ ਨੇ ਪਾਕਿਸਤਾਨ ਜਾਣ ਦੀ ਮੰਗੀ ਇਜਾਜ਼ਤ, CM ਤੇ ਵਿਦੇਸ਼ ਮੰਤਰਾਲੇ ਨੂੰ ਲਿਖੀ ਚਿੱਠੀ

ਨਵਜੋਤ ਸਿੱਧੂ ਨੇ ਪਾਕਿਸਤਾਨ ਜਾਣ ਦੀ ਮੰਗੀ ਇਜਾਜ਼ਤ, CM ਤੇ ਵਿਦੇਸ਼ ਮੰਤਰਾਲੇ ਨੂੰ ਲਿਖੀ ਚਿੱ

ਨਵਜੋਤ ਸਿੱਧੂ ਨੇ ਪਾਕਿਸਤਾਨ ਜਾਣ ਦੀ ਮੰਗੀ ਇਜਾਜ਼ਤ, CM ਤੇ ਵਿਦੇਸ਼ ਮੰਤਰਾਲੇ ਨੂੰ ਲਿਖੀ ਚਿੱ

ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੇ ਕਰਤਾਰਪੁਰ ਕੋਰੀਡੋਰ ਦੇ ਉਦਘਾਟਨ ਸਮਾਗਮ ਵਿਚ ਸ਼ਾਮਿਲ ਹੋਣ ਲਈ ਪਾਕਿਸਤਾਨ ਜਾਣ ਦੀ ਇਜਾਜ਼ਤ ਮੰਗੀ ਹੈ। ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਵਿਦੇਸ਼ ਮੰਤਰਾਲੇ ਨੂੰ ਇਸ ਸਬੰਧੀ ਚਿੱਠੀ ਲਿਖੀ ਹੈ।

  • Share this:
    ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੇ ਕਰਤਾਰਪੁਰ ਕੋਰੀਡੋਰ ਦੇ ਉਦਘਾਟਨ ਸਮਾਗਮ ਵਿਚ ਸ਼ਾਮਿਲ ਹੋਣ ਲਈ ਪਾਕਿਸਤਾਨ ਜਾਣ ਦੀ ਇਜਾਜ਼ਤ ਮੰਗੀ ਹੈ। ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਵਿਦੇਸ਼ ਮੰਤਰਾਲੇ ਨੂੰ ਇਸ ਸਬੰਧੀ ਚਿੱਠੀ ਲਿਖੀ ਹੈ। ਦੱਸਣਯੋਗ ਹੈ ਕਿ ਕਰਤਾਰਪੁਰ ਲਾਂਘਾ 9 ਨਵੰਬਰ ਨੂੰ ਸ਼ਰਧਾਲੂਆਂ ਲਈ ਖੋਲਿਆ ਜਾਵੇਗਾ। ਭਾਰਤ ਤੋਂ ਕਰਤਾਰਪੁਰ ਜਾਣ ਵਾਲੇ ਸਿੱਖ ਯਾਤਰੀਆਂ ਨੂੰ ਪਾਸਪੋਰਟ ਦੀ ਲੋੜ ਨਹੀਂ ਹੋਵੇਗੀ। ਉਨ੍ਹਾਂ ਨੂੰ ਸਿਰਫ ਵਿਦੇਸ਼ ਮੰਤਰਾਲੇ ਤੋਂ ਇਜ਼ਾਜੇ ਲੈਣੀ ਪਵੇਗੀ।





    ਇਹ ਲਾਂਘਾ ਪੰਜਾਬ ਦੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨੂੰ ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਨਾਲ ਜੋੜਦਾ ਹੈ, ਜਿਹੜਾ ਅੰਤਰਰਾਸ਼ਟਰੀ ਸਰਹੱਦ ਤੋਂ ਮਹਿਜ਼ ਚਾਰ ਕਿਲੋਮੀਟਰ ਦੀ ਦੂਰੀ 'ਤੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਨਾਰੋਵਾਲ ਜ਼ਿਲੇ ਵਿਚ ਸਥਿਤ ਹੈ।

    ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ 18 ਸਾਲ ਪਾਕਿਸਤਾਨ ਦੇ ਕਰਤਾਰਪੁਰ ਵਿਚ ਰਾਵੀ ਨਦੀ ਦੇ ਕਿਨਾਰੇ ਸਥਿਤ ਦਰਬਾਰ ਸਾਹਿਬ ਗੁਰਦੁਆਰੇ ਵਿਚ ਬਿਤਾਏ, ਜੋ ਇਸ ਨੂੰ ਸ਼ਰਧਾਲੂਆਂ ਲਈ ਇਕ ਪਵਿੱਤਰ ਅਸਥਾਨ ਬਣਾਉਂਦਾ ਹੈ।
    First published:

    Tags: Captain Amarinder Singh, Gurdwara Kartarpur Sahib, Kartarpur Corridor, Kartarpur Langha, Navjot Sidhu, Pakistan

    ਅਗਲੀ ਖਬਰ