ਕਰਤਾਰਪੁਰ ਲਾਂਘਾ: ਸਿੱਧੂ ਨੇ ਇਮਰਾਨ ਖ਼ਾਨ ਨੂੰ ਚਿੱਠੀ ਲਿਖ ਕੇ ਰੱਖੀਆਂ ਇਹ ਮੰਗਾਂ

  • Share this:
    ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਨੂੰ ਚਿੱਠੀ ਲਿਖੀ ਹੈ ਜਿਸ ਵਿੱਚ ਉਨ੍ਹਾਂ ਕਰਤਾਰਪੁਰ ਸਾਹਿਬ ਕੰਪਲੈਕਸ ਦੀ ਅਸਲ ਦਿੱਖ ਨੂੰ ਬਰਕਰਾਰ ਰੱਖਣ ਅਤੇ ਇਸ ਦੇ ਆਸ-ਪਾਸ ਕਿਸੇ ਵੀ ਤਰ੍ਹਾਂ ਦਾ ਨਿਰਮਾਣ ਨਾ ਕੀਤੇ ਜਾਣ ਦੀ ਅਪੀਲ ਕੀਤੀ ਹੈ। ਉਨ੍ਹਾਂ ਚਿੱਠੀ ਵਿਚ ਕੁਝ ਹੋਰ ਮੰਗਾਂ ਦਾ ਵੀ ਜ਼ਿਕਰ ਕੀਤਾ ਹੈ। ਸਿੱਧੂ ਤੋਂ ਪਹਿਲਾਂ ਅਮਰੀਕੀ ਸਿੱਖ ਕੌਂਸਲ ਵੀ ਇਮਰਾਨ ਖ਼ਾਨ ਨੂੰ ਆਪਣੀਆਂ ਇਨ੍ਹਾਂ ਮੰਗਾਂ ਸਬੰਧੀ ਚਿੱਠੀ ਲਿਖ ਚੁੱਕੀ ਹੈ। ਹੁਣ ਆਪਣੀ ਚਿੱਠੀ ਵਿਚ ਸਿੱਧੂ ਨੇ ਕਰਤਾਰਪੁਰ ਸਾਹਿਬ ਕੰਪਲੈਕਸ ਦੇ 104 ਏਕੜ ਦੇ ਘੇਰੇ ਅੰਦਰ ਕਿਸੇ ਵੀ ਕਿਸਮ ਦੀ ਉਸਾਰੀ ਨਾ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜ਼ਮੀਨ ’ਤੇ ਫਸਲਾਂ ਬੀਜੀਆਂ ਜਾਣ ਜੋ ਗੁਰਦੁਆਰਾ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੇ ਲੰਗਰ ਲਈ ਵਰਤੀਆਂ ਜਾ ਸਕਦੀਆਂ ਹਨ।

    ਇਸ ਦੇ ਨਾਲ ਹੀ ਸਿੱਧੂ ਨੇ ਬਿਮਾਰ, ਬਜ਼ੁਰਗ, ਬੱਚਿਆਂ ਤੇ ਸਰੀਰਕ ਤੌਰ ’ਤੇ ਅਪਾਹਜ ਸ਼ਰਧਾਲੂਆਂ ਨੂੰ ਚੰਗੀਆਂ ਸਹੂਲਤਾਂ ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਹੈ।  ਸ਼ਰਧਾਲੂਆਂ ਨੂੰ ਦਿੱਤੀਆਂ ਜਾਣ ਵਾਲੀਆਂ ਨਵੀਆਂ ਸਹੂਲਤਾਂ ਨਾਲ ਗੁਰਦੁਆਰਾ ਸਾਹਿਬ ਦੇ ਵਾਤਾਵਰਨ ਤੇ ਆਲ਼ੇ-ਦੁਆਲ਼ੇ ’ਤੇ ਕੋਈ ਅਸਰ ਨਹੀਂ ਪੈਣਾ ਚਾਹੀਦਾ। ਇਸ ਤੋਂ ਇਲਾਵਾ ਸਿੱਧੂ ਨੇ ਇਮਰਾਨ ਖ਼ਾਨ ਕੋਲ ਕਰਤਾਰਪੁਰ ਸਾਹਿਬ ਕੰਪਲੈਕਸ ਅੰਦਰ ਕੂੜੇ ਖ਼ਾਸ ਕਰਕੇ ਪਲਾਸਟਿਕ ਦੇ ਨਿਪਟਾਰੇ ਅਤੇ ਡੱਬਾਬੰਦ ਖਾਣੇ ਦੇ ਪੁਖ਼ਤਾ ਪ੍ਰਬੰਧਾਂ ਬਾਰੇ ਵੀ ਮੰਗ ਰੱਖੀ ਹੈ। ਉਨ੍ਹਾਂ ਕਿਹਾ ਹੈ ਕਿ ਗੁਰਦੁਆਰਾ ਸਾਹਿਬ ਦੇ ਆਸ-ਪਾਸ ਲੋਕਲ ਬਾਜ਼ਾਰ ਲਾਏ ਜਾਣ। ਕਿਸੇ ਕਿਸਮ ਦਾ ਸ਼ਾਪਿੰਗ ਮਾਲ ਜਾਂ ਹੋਰ ਉਸਾਰੀ ਨਾ ਕੀਤੀ ਜਾਏ। ਇਨ੍ਹਾਂ ਵਿਚ ਫਾਸਟ ਫੂਡ ਤੇ ਪਲਾਸਟਿਕ ਵੇਚਣ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ।

    ਕਰਤਾਰਪੁਰ ਲਾਂਘਾ:


    ਕਰਤਾਰਪੁਰ ਲਾਂਘਾ:
    First published: