ਦਿੱਲੀ ਦੇ ਮਯੂਰ ਵਿਹਾਰ ਫੇਜ਼ 3 ਇਲਾਕੇ ਦੇ ਜੈ ਅੰਬੇ ਅਪਾਰਟਮੈਂਟ ਵਿਚ ਸੋਮਵਾਰ ਸਵੇਰੇ ਇਕ ਦਿਲ ਕੰਬਾਊ (Shocking Incident) ਘਟਨਾ ਸਾਹਮਣੇ ਆਈ ਹੈ। ਸਵੇਰੇ 9.30 ਵਜੇ ਦੇ ਕਰੀਬ ਇਸ ਸੁਸਾਇਟੀ ਵਿੱਚ ਇੱਕ ਨਵਜੰਮੇ ਬੱਚੇ ਨੂੰ ਉੱਚਾਈ ਤੋਂ ਸੁੱਟ ਦਿੱਤਾ ਗਿਆ।
ਡਿੱਗਣ ਕਾਰਨ ਬੱਚੇ ਦੀ ਮੌਤ ਹੋ ਗਈ। ਹਾਲਾਂਕਿ ਇਹ ਘਟਨਾ ਕਿਵੇਂ ਵਾਪਰੀ ਅਤੇ ਕਿਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ, ਫਿਲਹਾਲ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ।
ਨਾਲ ਹੀ ਇਹ ਬੱਚਾ ਕਿਸ ਦਾ ਸੀ, ਇਸ ਗੱਲ ਦੀ ਫਿਲਹਾਲ ਪੁਸ਼ਟੀ ਨਹੀਂ ਹੋ ਸਕੀ ਹੈ। ਅਜੇ ਤੱਕ ਕਿਸੇ ਨੇ ਵੀ ਬੱਚੇ ਬਾਰੇ ਕੋਈ ਦਾਅਵਾ ਨਹੀਂ ਕੀਤਾ ਹੈ।
ਅਜਿਹੇ 'ਚ ਪੁਲਿਸ ਦਾ ਮੰਨਣਾ ਹੈ ਕਿ ਬੱਚੇ ਨੂੰ ਫਲੈਟ ਤੋਂ ਸੁੱਟਿਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਇਕ ਲੜਕੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਮੌਕੇ 'ਤੇ ਮੌਜੂਦ ਚਸ਼ਮਦੀਦ ਰੀਨਾ ਨੇ ਦੱਸਿਆ ਕਿ ਸਵੇਰੇ 9.25 ਵਜੇ ਅਚਾਨਕ ਇਕ ਨਵਜੰਮਿਆ ਬੱਚਾ ਉਚਾਈ ਤੋਂ ਡਿੱਗਾ। ਰੀਨਾ ਅਨੁਸਾਰ ਜਦੋਂ ਉਸ ਨੇ ਮੌਕੇ 'ਤੇ ਜਾ ਕੇ ਦੇਖਿਆ ਤਾਂ ਨਵਜੰਮੇ ਬੱਚੇ ਦਾ ਸਾਹ ਚੱਲ ਰਿਹਾ ਸੀ।
ਉਸ ਨੇ ਰੌਲਾ ਪਾ ਕੇ ਲੋਕਾਂ ਨੂੰ ਇਕੱਠਾ ਕੀਤਾ।
ਉਦੋਂ ਉੱਥੇ ਮੌਜੂਦ ਸੁਸਾਇਟੀ ਦੀ ਰਹਿਣ ਵਾਲੀ ਅੰਜਨਾ ਸਿੰਘ ਨੇ ਤੁਰੰਤ ਨਵਜੰਮੇ ਬੱਚੇ ਨੂੰ ਮਯੂਰ ਵਿਹਾਰ ਸਥਿਤ ਮੈਟਰੋ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਦੱਸਿਆ ਕਿ ਉਚਾਈ ਤੋਂ ਡਿੱਗਣ ਕਾਰਨ ਬੱਚੇ ਦੇ ਸਿਰ 'ਤੇ ਡੂੰਘੀ ਸੱਟ ਲੱਗੀ ਹੈ। ਇਸ ਕਾਰਨ ਬੱਚੇ ਦੀ ਮੌਤ ਹੋ ਗਈ ਹੈ।
ਡਾਕਟਰਾਂ ਮੁਤਾਬਕ ਘਟਨਾ ਤੋਂ ਕੁਝ ਘੰਟੇ ਪਹਿਲਾਂ ਹੀ ਇਸ ਬੱਚੇ ਦਾ ਜਨਮ ਹੋਇਆ ਸੀ। ਕਿਉਂਕਿ ਬੱਚੇ ਦੀ ਨਾਭੀਨਾਲ ਵੀ ਨਹੀਂ ਕੱਟੀ ਗਈ ਸੀ। ਇਸ ਤੋਂ ਬਾਅਦ ਬੱਚੇ ਦਾ ਪੋਸਟਮਾਰਟਮ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਉੱਥੇ ਪਹੁੰਚ ਗਏ।
ਉਨ੍ਹਾਂ ਘਟਨਾ ਸਬੰਧੀ ਵਧੇਰੇ ਜਾਣਕਾਰੀ ਲਈ ਅਤੇ ਮੌਕੇ ਤੋਂ ਸਬੂਤ ਇਕੱਠੇ ਕੀਤੇ। ਪਰ ਪੁਲਿਸ ਅਜੇ ਤੱਕ ਕੋਈ ਠੋਸ ਸੁਰਾਗ ਨਹੀਂ ਲਗਾ ਸਕੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਸ ਨੂੰ ਬਾਥਰੂਮ ਦੀ ਖਿੜਕੀ ਤੋਂ ਸੁੱਟਿਆ ਗਿਆ ਸੀ। ਨਵਜੰਮਿਆ ਬੱਚਾ ਕਿਸ ਦਾ ਸੀ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Baby, Crime against women, Crime news, New born