Home /News /national /

ਪਿਛਲੇ 24 ਘੰਟਿਆਂ 'ਚ ਕਰੋਨਾ ਦੇ 14 ਹਜ਼ਾਰ ਨਵੇਂ ਮਾਮਲੇ, 32 ਲੋਕਾਂ ਦੀ ਮੌਤ

ਪਿਛਲੇ 24 ਘੰਟਿਆਂ 'ਚ ਕਰੋਨਾ ਦੇ 14 ਹਜ਼ਾਰ ਨਵੇਂ ਮਾਮਲੇ, 32 ਲੋਕਾਂ ਦੀ ਮੌਤ

 (ਫਾਇਲ ਫੋਟੋ)

(ਫਾਇਲ ਫੋਟੋ)

ਦੇਸ਼ 'ਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 1,17,508 ਹੋ ਗਈ ਹੈ, ਜੋ ਕਿ ਕੁੱਲ ਮਾਮਲਿਆਂ ਦਾ 0.27 ਫੀਸਦੀ ਹੈ। ਪਿਛਲੇ 24 ਘੰਟਿਆਂ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 647 ਦਾ ਵਾਧਾ ਦਰਜ ਕੀਤਾ ਗਿਆ ਹੈ।

  • Share this:
    ਭਾਰਤ ਵਿੱਚ ਇੱਕ ਦਿਨ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 14,917 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੁੱਲ ਸੰਕਰਮਿਤਾਂ ਦੀ ਗਿਣਤੀ ਵੱਧ ਕੇ 4,42,68,381 ਹੋ ਗਈ ਹੈ।

    ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 1,17,508 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸੋਮਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੱਪਡੇਟ ਅੰਕੜਿਆਂ ਅਨੁਸਾਰ, ਲਾਗ ਕਾਰਨ 32 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,27,069 ਹੋ ਗਈ ਹੈ।

    ਦੇਸ਼ 'ਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 1,17,508 ਹੋ ਗਈ ਹੈ, ਜੋ ਕਿ ਕੁੱਲ ਮਾਮਲਿਆਂ ਦਾ 0.27 ਫੀਸਦੀ ਹੈ। ਪਿਛਲੇ 24 ਘੰਟਿਆਂ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 647 ਦਾ ਵਾਧਾ ਦਰਜ ਕੀਤਾ ਗਿਆ ਹੈ।

    ਅਪਡੇਟ ਅੰਕੜਿਆਂ ਦੇ ਅਨੁਸਾਰ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.54 ਪ੍ਰਤੀਸ਼ਤ ਹੈ। ਦੇਸ਼ ਵਿੱਚ ਹੁਣ ਤੱਕ ਕੁੱਲ 4,36,23,804 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ ਅਤੇ ਕੋਵਿਡ-19 ਕਾਰਨ ਮੌਤ ਦਰ 1.19 ਫੀਸਦੀ ਹੈ।
    Published by:Gurwinder Singh
    First published:

    Tags: Ccoronavirus, Corona, Corona vaccine

    ਅਗਲੀ ਖਬਰ