ਗਡਕਰੀ ਬੋਲੇ- ਪ੍ਰਾਈਵੇਟ ਡਾਕਟਰਾਂ ਤੋਂ ਅੱਖਾਂ ਦੀ ਜਾਂਚ ਕਰਵਾਓ, ਸਰਕਾਰੀ ਤਾਂ ਗਲਤ ਰਿਪੋਰਟ ਦਿੰਦੇ ਨੇ...

News18 Punjabi | News18 Punjab
Updated: January 19, 2021, 12:52 PM IST
share image
ਗਡਕਰੀ ਬੋਲੇ- ਪ੍ਰਾਈਵੇਟ ਡਾਕਟਰਾਂ ਤੋਂ ਅੱਖਾਂ ਦੀ ਜਾਂਚ ਕਰਵਾਓ, ਸਰਕਾਰੀ ਤਾਂ ਗਲਤ ਰਿਪੋਰਟ ਦਿੰਦੇ ਨੇ...
ਗਡਕਰੀ ਬੋਲੇ-ਪ੍ਰਾਈਵੇਟ ਡਾਕਟਰਾਂ ਤੋਂ ਅੱਖਾਂ ਦੀ ਜਾਂਚ ਕਰਵਾਓ, ਸਰਕਾਰੀ ਤਾਂ ਗਲਤ ਰਿਪੋਰਟ.

  • Share this:
  • Facebook share img
  • Twitter share img
  • Linkedin share img
ਕੇਂਦਰੀ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ ਮੌਕੇ ਸੜਕ ਸੁਰੱਖਿਆ ਉਪਾਵਾਂ ਦੀ ਵਕਾਲਤ ਕਰਦਿਆਂ ਅੱਖਾਂ ਦੀ ਸਹੀ ਢੰਗ ਨਾਲ ਜਾਂਚ ਉਤੇ ਜ਼ੋਰ ਦਿੱਤਾ। ਇਸੇ ਦੌਰਾਨ ਉਨ੍ਹਾਂ ਨੇ ਤਨਜ਼ੀਆ ਲਹਿਜ਼ੇ ਵਿੱਚ ਆਖ ਦਿੱਤਾ ਕਿ ਲੋਕਾਂ ਨੂੰ ਆਪਣੇ ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਨਿੱਜੀ ਹਸਪਤਾਲਾਂ ਵਿੱਚੋਂ ਕਰਵਾਉਣੀ ਚਾਹੀਦੀ ਹੈ, ਕਿਉਂਕਿ ਸਰਕਾਰੀ ਹਸਪਤਾਲ ਅੱਖਾਂ ਦੀ ਜਾਂਚ ਦੀ ਗਲਤ ਰਿਪੋਰਟ ਦਿੰਦੇ ਹਨ।

ਸੜਕਾਂ ਅਤੇ ਆਵਾਜਾਈ ਮੰਤਰੀ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਵਿਗਿਆਨ ਭਵਨ ਵਿਖੇ ਸੜਕ ਸੁਰੱਖਿਆ ਮਹੀਨਾ ਦੌਰਾਨ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਇਸ ਸਮੇਂ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਪ੍ਰੋਗਰਾਮ ਵਿੱਚ ਮੌਜੂਦ ਸਨ। ਸੜਕ ਹਾਦਸਿਆਂ 'ਤੇ ਚਿੰਤਾ ਜ਼ਾਹਰ ਕਰਦੇ ਹੋਏ ਗਡਕਰੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਕਿਹਾ ਕਿ ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਪ੍ਰਾਈਵੇਟ ਡਾਕਟਰਾਂ ਤੋਂ ਕਰਵਾਓ। ਸਰਕਾਰੀ ਵਿੱਚ ਤਾਂ ਗਲਤ ਰਿਪੋਰਟ ਦਿੰਦੇ ਹਨ।

ਨਿਤਿਨ ਗਡਕਰੀ ਨੇ ਆਪਣੇ ਨਾਲ ਹੋਏ ਸੜਕ ਹਾਦਸੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਹਾਰਾਸ਼ਟਰ ਵਿੱਚ ਵਿਰੋਧੀ ਧਿਰ ਦੇ ਨੇਤਾ ਹੁੰਦੇ ਹੋਏ ਮੈਂ ਆਪਣੀ ਲਾਲ ਬੱਤੀ ਕਾਰ ਵਿੱਚ ਸਵਾਰ ਸੀ। ਮੇਰਾ ਕਾਫਲਾ ਪੂਰੀ ਪੁਲਿਸ ਸੁਰੱਖਿਆ ਵਿਚ ਸੀ। ਉਸ ਸਮੇਂ ਮੇਰਾ ਐਕਸੀਡੈਂਟ ਹੋ ਗਿਆ। ਬਾਅਦ ਵਿਚ ਪਤਾ ਲੱਗਿਆ ਕਿ ਮੇਰੇ ਡਰਾਈਵਰ ਨੂੰ ਮੋਤੀਆਬਿੰਦ ਸੀ।
ਇਸ ਸਮੇਂ ਦੌਰਾਨ, ਗਡਕਰੀ ਨੇ ਉਮੀਦ ਜਤਾਈ ਕਿ 2025 ਤੱਕ ਸੜਕ ਹਾਦਸਿਆਂ ਅਤੇ ਇਸ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 50 ਪ੍ਰਤੀਸ਼ਤ ਦੀ ਕਮੀ ਆਵੇਗੀ ਅਤੇ ਸੜਕ ਹਾਦਸੇ ਦੇ ਪੀੜਤਾਂ ਦੀ ਜਾਨ ਬਚਾਉਣ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ ਹੈ।

ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਗਡਕਰੀ ਨੇ ਕਿਹਾ ਕਿ ਦੇਸ਼ ਵਿੱਚ ਸੜਕ ਹਾਦਸਿਆਂ ਵਿੱਚ ਹਰ ਰੋਜ਼ 415 ਵਿਅਕਤੀਆਂ ਦੀ ਮੌਤ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜਾਨਾਂ ਬਚਾਉਣ ਦੇ ਕੰਮ ਨੂੰ ਤੇਜ਼ ਕਰਨ ਦੀ ਲੋੜ ਹੈ।
Published by: Gurwinder Singh
First published: January 19, 2021, 12:49 PM IST
ਹੋਰ ਪੜ੍ਹੋ
ਅਗਲੀ ਖ਼ਬਰ