ਨੋਇਡਾ ਤੇ ਗ੍ਰੇਟਰ ਨੋਇਡਾ ਵਿਚ ਹੁਣ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਉਤੇ ਸਖਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। 1 ਫਰਵਰੀ ਤੋਂ ਹੀ ਪੁਲਿਸ ਨੇ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਨੂੰ ਵੀ ਜ਼ਬਤ ਕਰਨਾ ਸ਼ੁਰੂ ਕਰ ਦਿੱਤਾ ਹੈ।
ਇਸ ਦੇ ਨਾਲ ਹੀ ਪੁਲਿਸ ਹੁਣ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਦਸ ਹਜ਼ਾਰ ਰੁਪਏ ਤੱਕ ਦਾ ਚਲਾਨ ਕੱਟ ਰਹੀ ਹੈ। ਵੱਡੀ ਗੱਲ ਇਹ ਹੈ ਕਿ ਇਹ ਪੈਸੇ ਸਿੱਧੇ ਖਾਤੇ ਵਿੱਚੋਂ ਕੱਟੇ ਜਾਣ ਦੀ ਗੱਲ ਵੀ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਡਰਾਈਵਿੰਗ ਲਾਇਸੈਂਸ ਵੀ ਰੱਦ ਕੀਤੇ ਜਾ ਰਹੇ ਹਨ।
ਨੋਇਡਾ ਵਿਚ ਪੁਲਿਸ ਨੇ ਪੁਰਾਣੇ ਵਾਹਨਾਂ ਨੂੰ ਲੈ ਕੇ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਾਹਨਾਂ ਨੂੰ ਜ਼ਬਤ ਕਰਨ ਲਈ ਟ੍ਰੈਫਿਕ ਪੁਲਿਸ ਦੀਆਂ 6 ਟੀਮਾਂ ਤਿਆਰ ਕੀਤੀਆਂ ਗਈਆਂ ਹਨ। ਇਨ੍ਹਾਂ ਟੀਮਾਂ ਨੇ ਦੋ ਦਿਨਾਂ ਅੰਦਰ 78 ਵਾਹਨ ਵੀ ਜ਼ਬਤ ਕੀਤੇ ਹਨ।
ਜ਼ਬਤ ਕੀਤੇ ਵਾਹਨਾਂ 'ਚ ਜ਼ਿਆਦਾਤਰ ਡੀਜ਼ਲ ਕਾਰਾਂ ਹਨ। ਹੁਣ ਇਨ੍ਹਾਂ ਵਾਹਨਾਂ ਨੂੰ ਸਕ੍ਰੈਪਿੰਗ ਲਈ ਭੇਜਿਆ ਜਾਵੇਗਾ। ਇਸ ਦੇ ਨਾਲ ਹੀ ਨੋਇਡਾ ਵਿੱਚ ਪ੍ਰਦੂਸ਼ਣ ਸਰਟੀਫਿਕੇਟ ਨਾ ਹੋਣ ਕਾਰਨ 750 ਲੋਕਾਂ ਦੇ ਚਲਾਨ ਕੱਟੇ ਗਏ ਹਨ।
ਇਸ ਦੇ ਨਾਲ ਹੀ ਪੁਲਿਸ ਨੇ ਮੋਡੀਫਾਈਡ ਮੋਟਰਸਾਈਕਲਾਂ ਅਤੇ ਕਾਰਾਂ ਦੇ ਵੀ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ ਹਨ। ਖਾਸ ਤੌਰ 'ਤੇ ਜਿਨ੍ਹਾਂ ਲੋਕਾਂ ਨੇ ਹੈਲੋਜਨ ਹੈੱਡਲੈਂਪ ਜਾਂ ਲਾਊਡ ਐਗਜਾਸਟ ਸਿਸਟਮ ਲਗਾਇਆ ਹੋਇਆ ਹੈ, ਉਨ੍ਹਾਂ ਦੇ ਵਾਹਨ ਵੀ ਜ਼ਬਤ ਕੀਤੇ ਜਾ ਰਹੇ ਹਨ।
ਇਸ ਦੇ ਨਾਲ ਹੀ ਪ੍ਰੈਸ਼ਰ ਹਾਰਨ ਦੇ ਵੀ ਚਲਾਨ ਕੱਟੇ ਜਾ ਰਹੇ ਹਨ। ਇਸ ਲਈ ਪੁਲਿਸ ਨੇ ਨੋਇਡਾ ਅਤੇ ਗ੍ਰੇਟਰ ਨੋਇਡਾ 'ਚ ਵੱਖ-ਵੱਖ ਥਾਵਾਂ ਉਤੇ ਨਾਕੇ ਲਗਾਏ ਹਨ ਅਤੇ ਅਜਿਹੇ ਵਾਹਨ ਜ਼ਬਤ ਕੀਤੇ ਜਾ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Traffic jam, Traffic Police, Traffic rules, Traffick, Trafficking