ਦਿੱਲੀ ਦੇ ਉੱਤਰ ਪੱਛਮੀ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹੰਸਰਾਜ ਹੰਸ ਵੀ ਆਪਣੀ ਟੀਮ ਨਾਲ ਕੋਰੋਨਾ ਕਾਰਨ ਬਣੇ ਔਖੇ ਹਾਲਾਤ ਵਿਚ ਲੋੜਵੰਦਾਂ ਦੀ ਮਦਦ ਕਰਨ ਵਿਚ ਲੱਗੇ ਹੋਏ ਹਨ। ਉਨ੍ਹਾਂ ਦੀ ਟੀਮ ਦਿਨ ਰਾਤ ਲੋੜਵੰਦਾਂ ਦੀ ਸਹਾਇਤਾ ਕਰ ਰਹੀ ਹੈ।
ਪਦਮਸ੍ਰੀ ਨਾਲ ਸਨਮਾਨਿਤ ਸੰਸਦ ਮੈਂਬਰ ਹੰਸਰਾਜ ਹੰਸ ਨੇ ਕਿਹਾ, 'ਸੰਕਟ ਦੀ ਇਸ ਘੜੀ ਵਿਚ ਜਿੱਥੇ ਦਿੱਲੀ ਸਰਕਾਰ ਸਾਰੇ ਪ੍ਰਬੰਧ ਕਰਨ ਵਿਚ ਅਸਫਲ ਰਹੀ ਹੈ, ਭਾਵੇਂ ਇਹ ਆਕਸੀਜਨ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਹੋਵੇ ਜਾਂ ਹਸਪਤਾਲ ਵਿਚ ਬੈੱਡ ਜਾਂ ਵੈਕਸੀਨ ਮੁਹੱਈਆ ਕਰਵਾਉਣਾ ਹੋਵੇ, ਪਰ ਸਾਡੀ ਟੀਮ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਮਦਦ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਸਾਡੀ ਟੀਮ ਦੇ ਮੈਂਬਰ ਦੇਰ ਰਾਤ ਤੱਕ ਹਸਪਤਾਲਾਂ ਵਿੱਚ ਲੋੜਵੰਦਾਂ ਲਈ ਪ੍ਰਬੰਧ ਕਰਨ ਦੀ ਕੋਸ਼ਿਸ਼ ਵਿੱਚ ਰੁੱਝੇ ਹੋਏ ਹਨ।
ਹੰਸਰਾਜ ਹੰਸ ਨੇ ‘ਹੰਸ ਰਸੋਈ’ ਦੀ ਵੀ ਸ਼ੁਰੂਆਤ ਕੀਤੀ ਹੈ ਜਿਸ ਰਾਹੀਂ ਕੋਰੋਨਾ ਲਾਗ ਵਾਲੇ ਮਰੀਜ਼ਾਂ ਨੂੰ ਉਨ੍ਹਾਂ ਦੇ ਘਰ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਉਹ ਦੇਰ ਰਾਤ ਤੱਕ ਆਪਣੀ ਟੀਮ ਨਾਲ ਸੰਪਰਕ ਵਿੱਚ ਰਹਿੰਦੇ ਹਨ ਅਤੇ ਕੋਸ਼ਿਸ਼ ਹੁੰਦੀ ਹੈ ਕਿ ਕਿਸੇ ਵੀ ਪਰਿਵਾਰ ਜਾਂ ਮਰੀਜ਼ ਨੂੰ ਇਸ ਮੁਸ਼ਕਲ ਸਮੇਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ।
ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਪੂਰੀ ਤਿਆਰੀ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਆਪਣਾ ਸਮਝ ਰਹੀ ਹੈ ਅਤੇ ਦਿਨ ਰਾਤ ਉਨ੍ਹਾਂ ਦੀ ਮਦਦ ਕਰ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Coronavirus, Lockdown