Home /News /national /

ਨੂਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਗ੍ਰਿਫਤਾਰੀ 'ਤੇ ਲਾਈ ਰੋਕ

ਨੂਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਗ੍ਰਿਫਤਾਰੀ 'ਤੇ ਲਾਈ ਰੋਕ

ਨੂਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਗ੍ਰਿਫਤਾਰੀ 'ਤੇ ਲਾਈ ਰੋਕ (ਫਾਇਲ ਫੋਟੋ)

ਨੂਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਗ੍ਰਿਫਤਾਰੀ 'ਤੇ ਲਾਈ ਰੋਕ (ਫਾਇਲ ਫੋਟੋ)

 • Share this:

  ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਾਬਕਾ ਬੁਲਾਰਨ ਨੂਪੁਰ ਸ਼ਰਮਾ ਨੂੰ ਵੱਡੀ ਰਾਹਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਅਗਲੀ ਸੁਣਵਾਈ ਤੱਕ ਉਨ੍ਹਾਂ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਜੇਕਰ ਉਸ ਦੇ ਬਿਆਨ (ਪੈਗੰਬਰ ਮੁਹੰਮਦ) ਬਾਰੇ ਕੋਈ ਹੋਰ ਐਫਆਈਆਰ ਦਰਜ ਹੁੰਦੀ ਹੈ ਤਾਂ ਨੂਪੁਰ ਸ਼ਰਮਾ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।

  ਦਰਅਸਲ, ਸੁਪਰੀਮ ਕੋਰਟ ਨੇ ਇਹ ਹੁਕਮ ਨੂਪੁਰ ਸ਼ਰਮਾ ਦੀ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤਾ, ਜਿਸ ਵਿੱਚ ਉਸ ਨੇ ਆਪਣੇ ਖ਼ਿਲਾਫ਼ ਦਰਜ ਕਈ ਮਾਮਲਿਆਂ ਨੂੰ ਦਿੱਲੀ ਤਬਦੀਲ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰੀ ਤੋਂ ਰਾਹਤ ਦੀ ਮੰਗ ਕੀਤੀ ਹੈ।

  ਨੂਪੁਰ ਸ਼ਰਮਾ ਨੇ ਬੈਂਚ ਨੂੰ ਕਿਹਾ ਕਿ ਉਸ ਨੂੰ ਵੀ ਸੁਰੱਖਿਆ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਉਸ ਨੂੰ ਸੁਪਰੀਮ ਕੋਰਟ ਵਿੱਚ ਪਿਛਲੀ ਸੁਣਵਾਈ ਤੋਂ ਬਾਅਦ ਕਈ ਧਮਕੀਆਂ ਮਿਲੀਆਂ ਸਨ ਅਤੇ ਇਸ ਸਬੰਧ ਵਿੱਚ ਕੁਝ ਘਟਨਾਵਾਂ ਦਾ ਹਵਾਲਾ ਵੀ ਦਿੱਤਾ ਸੀ।

  ਦੱਸ ਦਈਏ ਕਿ ਪੈਗੰਬਰ ਮੁਹੰਮਦ ਬਾਰੇ ਟਿੱਪਣੀ ਨੂੰ ਲੈ ਕੇ ਉਠੇ ਵਿਵਾਦ ਕਾਰਨ ਪਾਰਟੀ ਤੋਂ ਮੁਅੱਤਲ ਕੀਤੀ ਗਈ ਸਾਬਕਾ ਭਾਜਪਾ ਆਗੂ ਨੂਪੁਰ ਸ਼ਰਮਾ ਕੱਲ੍ਹ ਇੱਕ ਵਾਰ ਫਿਰ ਸੁਪਰੀਮ ਕੋਰਟ ਪਹੁੰਚ ਗਈ ਸੀ। ਇਸ ਵਾਰ ਉਸ ਨੇ ਇਸਲਾਮ ਵਿਰੁੱਧ ਟਿੱਪਣੀ ਕਰਨ ਲਈ ਗ੍ਰਿਫਤਾਰੀ ਤੋਂ ਬਚਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।

  ਇਹ ਪਹਿਲੀ ਵਾਰ ਨਹੀਂ ਹੈ ਜਦੋਂ ਉਹ ਸੁਪਰੀਮ ਕੋਰਟ ਪਹੁੰਚੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਅਦਾਲਤ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਦਰਜ ਐੱਫ.ਆਈ.ਆਰਜ਼ ਨੂੰ ਇਕੱਠਾ ਕਰਨ ਦੀ ਅਪੀਲ ਕੀਤੀ ਸੀ ਪਰ ਸਾਬਕਾ ਭਾਜਪਾ ਨੇਤਾ ਦੀ ਇਸ ਬੇਨਤੀ ਨੂੰ ਅਦਾਲਤ ਨੇ ਠੁਕਰਾ ਦਿੱਤਾ ਸੀ।

  Published by:Gurwinder Singh
  First published:

  Tags: Nupur Sharma, Supreme Court