ਸੀਬੀਆਈ ਦੇ ਆਪਸੀ ਕਲੇਸ਼ 'ਤੇ ਸੁਪਰੀਮ ਕੋਰਟ ਅੱਜ ਸੁਣਾ ਸਕਦੀ ਫੈਸਲਾ...


Updated: January 8, 2019, 9:17 AM IST
ਸੀਬੀਆਈ ਦੇ ਆਪਸੀ ਕਲੇਸ਼ 'ਤੇ ਸੁਪਰੀਮ ਕੋਰਟ ਅੱਜ ਸੁਣਾ ਸਕਦੀ ਫੈਸਲਾ...

Updated: January 8, 2019, 9:17 AM IST
ਸੀਬੀਆਈ ਦੇ ਆਪਸੀ ਕਲੇਸ਼ ਤੇ ਸੁਪਰੀਮ ਕੋਰਟ ਅੱਜ ਸੁਣਾ ਫੈਸਲਾ ਸਕਦੀ ਹੈ। ਸੀਬੀਆਈ ਡਾਇਰੈਕਟਰ ਅਲੋਕ ਵਰਮਾ ਨੇ ਸੀਵੀਸੀ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਇਸ ਚੁਣੌਤੀ 'ਚ ਨਿਰਦੇਸ਼ਕ ਦੇ ਰੂਪ 'ਚ ਉਨ੍ਹਾਂ ਦੇ ਕੰਮ ਕਰਨ 'ਤੇ ਅਸਥਾਈ ਰੋਕ ਲਾਉਂਦਿਆਂ ਉਨ੍ਹਾਂ ਛੁੱਟੀ 'ਤੇ ਭੇਜ ਦਿੱਤਾ ਗਿਆ ਸੀ।

ਸੀ. ਬੀ. ਆਈ. ਦੇ ਨਿਰਦੇਸ਼ਕ ਆਲੋਕ ਕੁਮਾਰ ਵਰਮਾ ਅਤੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਵਿਚਾਲੇ ਛਿੜੀ ਜੰਗ ਜਨਤਕ ਹੋਣ ਤੋਂ ਬਾਅਦ ਸਰਕਾਰ ਨੇ ਦੋਹਾਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝੇ ਕਰਦਿਆਂ ਛੁੱਟੀ 'ਤੇ ਭੇਜ ਦਿੱਤਾ ਸੀ।

ਸਰਕਾਰ ਦੇ ਇਸ ਕਦਮ ਵਿਰੁੱਧ ਵਰਮਾ ਅਤੇ ਇੱਕ ਐੱਨ. ਜੀ. ਓ. 'ਕਾਮਨ ਕਾਜ' ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਬੈਂਚ ਨੇ ਬੀਤੀ 6 ਦਸੰਬਰ ਨੂੰ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
First published: January 8, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ