ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਅੱਜ ਨਾਂਦੇੜ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਤੋਂ ਬਾਅਦ ਪਾਰਟੀ ਦੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ ਕੀਤੀ।
ਰਾਹੁਲ ਗਾਂਧੀ ਦੀ ਅਗਵਾਈ ਵਿਚ ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ 7 ਸਤੰਬਰ ਨੂੰ ਸ਼ੁਰੂ ਹੋਈ 'ਭਾਰਤ ਜੋੜੋ ਯਾਤਰਾ' ਦਾ ਅੱਜ 62ਵਾਂ ਦਿਨ ਹੈ। ਸੋਮਵਾਰ ਰਾਤ ਤਿਲੰਗਾਨਾ ਤੋਂ ਯਾਤਰਾ ਮਹਾਰਾਸ਼ਟਰ ਵਿਚ ਦਾਖਲ ਹੋਣ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਨੇ ਅੱਜ ਸਵੇਰੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉਤੇ ਗੁਰਦੁਆਰਾ ਯਾਦਵਾਰ ਬਾਬਾ ਜ਼ੋਰਾਵਰ ਸਿੰਘ ਜੀ ਫਤਿਹ ਸਿੰਘ ਜੀ ਵਿਖੇ ਮੱਥਾ ਟੇਕਿਆ।
ਉਨ੍ਹਾਂ ਨੇ ਆਪਣੇ ਟਵਿਟਰ ਖਾਤੇ ਉਤੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ਤੇ ਲਿਖਿਆ ਹੈ-
ਮਹਾਰਾਸ਼ਟਰ ਵਿਚ ਯਾਤਰਾ ਦੀ ਸ਼ੁਰੂਆਤ ਗੁਰਪੁਰਬ ਦੇ ਸ਼ੁਭ ਮੌਕੇ ਗੁਰਦੁਆਰਾ ਯਾਦਵਾਰ ਬਾਬਾ ਜ਼ੋਰਾਵਰ ਸਿੰਘ ਜੀ ਫਤਿਹ ਸਿੰਘ ਜੀ ਵਿਖੇ ਮੱਥਾ ਟੇਕ ਤੇ ਅਰਦਾਸ ਨਾਲ ਕੀਤੀ।
महाराष्ट्र में यात्रा की शुरुआत, गुरपुरब के शुभ अवसर पर गुरुद्वारा यादगारी बाबा ज़ोरावर सिंह जी, फतेह सिंह जी में अरदास से की।
गुरु नानक जी के प्रेम, शांति और भाईचारे की सीख को दिल से लगाकर हम भारत जोड़ने का यह संकल्प पूरा करेंगे।
सभी देशवासियों को गुरपुरब की लाखों बधाइयां। pic.twitter.com/WgWKmeGiWr
— Rahul Gandhi (@RahulGandhi) November 8, 2022
ਗੁਰੂ ਨਾਨਕ ਦੇਵ ਜੀ ਦੇ ਪ੍ਰੇਮ, ਸ਼ਾਂਤੀ ਤੇ ਭਾਈਚਾਰੇ ਦੀਆਂ ਸਿੱਖਿਆਵਾਂ ਨੂੰ ਦਿਲ ਨਾਲ ਲਗਾ ਕੇ ਅਸੀਂ ਭਾਰਤ ਜੋੜੋ ਦੇ ਇਸ ਸੰਕਲਪ ਨੂੰ ਪੂਰਾ ਕਰਾਂਗੇ।
ਸਮੂਹ ਦੇਸ਼ ਵਾਸੀਆਂ ਨੂੰ ਗੁਰਪੁਰਬ ਦੀਆਂ ਲੱਖ ਲੱਖ ਵਧਾਈਆਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: 550th Parkash Purb celebrations of Guru Nanak Dev., Gur purab, Gurpurab, Guru Granth Sahib, Rahul Gandhi