ਖੁਸ਼ਖ਼ਬਰੀ: ਕਰਤਾਰਪੁਰ ਸਾਹਿਬ ਦੇ ਦਰਸ਼ਨ ਸ਼ੁਰੂ ਹੋਈ ਰਜਿਸਟ੍ਰੇਸ਼ਨ, ਇਹ ਹੈ ਤਰੀਕਾ

ਪਾਕਿਸਾਤਨ ਸਥਿਤ ਗੁਰਦਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੇ ਚਾਹਵਾਨਾਂ ਲਈ ਵੱਡੀ ਖੁਸ਼ਖ਼ਬਰੀ ਆਈ ਹੈ। ਅੱਜ ਤੋਂ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਹੋ ਚੁੱਕੀ ਹੈ। ਜਾਣੋ ਕਿਵੇਂ ਕਰਨ ਹੈ ਰਜਿਸਟ੍ਰੇਸ਼ਨ।

ਖੁਸ਼ਖ਼ਬਰੀ: ਕਰਤਾਰਪੁਰ ਸਾਹਿਬ ਦੇ ਦਰਸ਼ਨ ਸ਼ੁਰੂ ਹੋਈ ਰਜਿਸਟ੍ਰੇਸ਼ਨ, ਇਹ ਹੈ ਤਰੀਕਾ

ਖੁਸ਼ਖ਼ਬਰੀ: ਕਰਤਾਰਪੁਰ ਸਾਹਿਬ ਦੇ ਦਰਸ਼ਨ ਸ਼ੁਰੂ ਹੋਈ ਰਜਿਸਟ੍ਰੇਸ਼ਨ, ਇਹ ਹੈ ਤਰੀਕਾ

 • Share this:
  ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਅੱਜ ਤੋਂ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਹੋ ਚੁੱਕੀ ਹੈ। ਕਰਤਾਰਪੁਰ ਲਾਂਘੇ ਨੂੰ ਚਾਲੂ ਕਰਨ ਸਬੰਧੀ ਸਮਝੌਤੇ 'ਤੇ ਹਸਤਾਖਰ ਹੋਣ ਤੋਂ ਬਾਅਦ ਇੱਕ ਅਧਿਕਾਰਕ ਬਿਆਨ ਵਿੱਚ ਇਸਦੀ ਪੁਸ਼ਟੀ ਕਰ ਦਿੱਤੀ ਗਈ ਹੈ।

  ਕਿੰਜ ਹੋਵੇਗੀ ਰਜਿਸਟ੍ਰੇਸ਼ਨ-

  ਇਸ ਦੇ ਲਈ ਆਨਲਾਈਨ ਪੋਰਟਲ prakashpurb550.mha.gov.in  ਤੇ ਜਾਣਾ ਪਵੇਗਾ। ਦਰਸ਼ਨ ਕਰਨ ਦੇ ਚਾਹਵਾਨ ਲੋਕਾਂ ਨੂੰ ਇਸ ਪੋਰਟਲ ਵਿਚ ਆਨਲਾਈਨ ਰਜਿਸਟਰੇਸ਼ਨ ਕਰਾਉਣੀ ਹੋਵੇਗੀ। ਕਿਸੇ ਵੀ ਦਿਨ ਤੇ ਕਿਸੇ ਵੀ ਸਮੇਂ ਤੁਸੀਂ ਇਸ ਪੋਟਲ ਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹੋ।

  ਸ਼ਰਧਾਲੂਆਂ ਨੂੰ ਐੱਸ.ਐੱਮ.ਐੱਸ. ਜ਼ਰੀਏ ਇਸ ਦੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਮਿੱਥੀ ਗਈ ਤਰੀਕ ਤੋਂ 3-4 ਦਿਨ ਪਹਿਲਾਂ ਹੀ ਰਜਿਸਟਰੇਸ਼ਨ ਦੀ ਪੁਸ਼ਟੀ ਕਰਨ ਵਾਲੀ ਈ-ਮੇਲ ਭੇਜੀ ਜਾਵੇਗੀ। ਉਨ੍ਹਾਂ ਲਈ ਇਲੈਕਟਰਾਨਿਕ ਟਰੈਵਲ ਆਥਰਾਇਜੇਸ਼ਨ ਵੀ ਜਾਰੀ ਕੀਤਾ ਜਾਵੇਗਾ।  ਸ਼ਰਧਾਲੂਆਂ ਨੂੰ ਆਪਣੇ ਪਾਸਪੋਰਟ ਦੇ ਨਾਲ ਇਲੈਕਟਰਾਨਿਕ ਟਰੈਵਲ ਆਥਰਾਇਜੇਸ਼ਨ ਵੀ ਨਾਲ ਲੈ ਜਾਣਾ ਹੋਵੇਗਾ।

  ਸਮਝੌਤੇ 'ਤੇ ਹਸਤਾਖਰ ਕਰਨ ਨਾਲ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਇਕ ਮਹੱਤਵਪੂਰਣ ਕਾਨੂੰਨੀ ਅੜਿੱਕੇ ਦੂਰ ਹੋਏ।


   

  ਇਤਿਹਾਸਕ ਸਮਝੌਤੇ 'ਤੇ ਅੱਜ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਨੇ ਜ਼ੀਰੋ ਲਾਈਨ 'ਤੇ ਦਸਤਖ਼ਤ ਕੀਤੇ। ਇਸ ਮਗਰੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੰਯੁਕਤ ਸਕੱਤਰ ਭਾਰਤ ਸਰਕਾਰ ਐੱਸ. ਸੀ. ਐੱਲ. ਦਾਸ ਨੇ ਦੱਸਿਆ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਦੇ ਨਾਲ ਇੱਕ ਓ. ਸੀ. ਆਈ. (ਓਵਰਸੀਜ਼ ਸਿਟੀਜ਼ਨਸ਼ਿਪ ਆਫ਼ ਇੰਡੀਆ) ਕਾਰਡ ਸ਼ਨਾਖ਼ਤ ਵਜੋਂ ਲਿਜਾਣਾ ਜ਼ਰੂਰੀ ਹੋਵੇਗਾ।

  ਉਨ੍ਹਾਂ ਇਹ ਵੀ ਦੱਸਿਆ ਕਿ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹੁ ਫੁੱਟ 'ਤੇ ਜਾਣਗੇ ਅਤੇ ਸੂਰਜ ਡੁੱਬਣ ਤੋਂ ਪਹਿਲਾਂ ਉਨ੍ਹਾਂ ਨੂੰ ਵਾਪਸ ਪਰਤਣਾ ਪਵੇਗਾ। ਉਨ੍ਹਾਂ ਦੱਸਿਆ ਕਿ ਵੈਸੇ ਤਾਂ ਇਹ ਲਾਂਘਾ ਪੂਰਾ ਸਾਲ ਖੁੱਲ੍ਹਾ ਰਹੇਗਾ ਪਰ ਸਰਕਾਰ ਵਲੋਂ ਨਿਰਧਾਰਿਤ ਦਿਨਾਂ 'ਚ ਇਹ ਬੰਦ ਵੀ ਰਹਿ ਸਕਦਾ ਹੈ।

  ਭਾਰਤ ਦਾ ਇਮੀਗ੍ਰੇਸ਼ਨ ਵਿਭਾਗ ਯਾਤਰਾ ਕਰਨ ਦੀ ਤਰੀਕ ਤੋਂ 10 ਦਿਨ ਪਹਿਲਾਂ ਪਾਕਿਸਤਾਨ ਨੂੰ ਸ਼ਰਧਾਲੂਆਂ ਦੀ ਗਿਣਤੀ ਦੇਵੇਗਾ ਅਤੇ ਯਾਤਰਾ ਕਰਨ ਦੀ ਤਰੀਕ ਤੋਂ ਚਾਰ ਦਿਨ ਪਹਿਲਾਂ ਸ਼ਰਧਾਲੂਆਂ ਨੂੰ ਸੂਚਨਾ ਦਿੱਤੀ ਜਾਵੇਗੀ।

  ਸੰਯੁਕਤ ਸਕੱਤਰ ਭਾਰਤ ਸਰਕਾਰ ਐੱਸ. ਸੀ. ਐੱਲ. ਦਾਸ ਨੇ ਕਿਹਾ ਕਿ ਪਾਕਿਸਤਾਨ ਵਲੋਂ ਅੱਜ ਕੀਤੇ ਗਏ ਦਸਤਖ਼ਤਾਂ ਦੌਰਾਨ ਦੱਸਿਆ ਗਿਆ ਕਿ ਸ਼ਰਧਾਲੂਆਂ ਨੂੰ ਲੰਗਰ ਅਤੇ ਪ੍ਰਸ਼ਾਦ ਪਾਕਿਸਤਾਨ ਵਲੋਂ ਹੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਦੇ ਅਧਿਕਾਰੀਆਂ ਨੇ ਪਾਕਿਸਤਾਨ ਨੂੰ 20 ਡਾਲਰ ਦੀ ਫੀਸ ਬਾਰੇ ਸੋਚਣ ਲਈ ਕਿਹਾ ਸੀ ਪਰ ਪਾਕਿਸਤਾਨ ਨੇ ਇਸ ਗੱਲ ਨੂੰ ਨਾਮਨਜ਼ੂਰ ਕਰ ਦਿੱਤਾ।

   
  First published: