ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿਚ ਇਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਮੁੰਬਈ-ਅਹਿਮਦਾਬਾਦ ਹਾਈਵੇਅ 'ਤੇ ਪਾਲਘਰ ਜ਼ਿਲ੍ਹੇ ਦੇ ਦਹਾਨੂ ਇਲਾਕੇ 'ਚ ਵਾਪਰਿਆ।
ਹਾਈਵੇਅ ਉਤੇ ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ 'ਚ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਗੁਜਰਾਤ ਤੋਂ ਮੁੰਬਈ ਜਾ ਰਹੀ ਸੀ ਅਤੇ ਕਾਰ ਬੇਕਾਬੂ ਹੋ ਕੇ ਬੱਸ ਨਾਲ ਜਾ ਟਕਰਾਈ। ਇਸ ਕਾਰਨ ਕਾਰ ਵਿੱਚ ਸਵਾਰ ਚਾਰ ਵਿਅਕਤੀਆਂ ਦੀ ਮੌਤ ਹੋ ਗਈ।
ਸੜਕ ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਕਾਰ ਨੂੰ ਬੱਸ ਦੇ ਹੇਠਾਂ ਤੋਂ ਬਾਹਰ ਕੱਢਿਆ। ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਸੜਕ ਹਾਦਸੇ ਸਬੰਧੀ ਮ੍ਰਿਤਕ ਦੇ ਵਾਰਸਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਘਟਨਾ ਸੋਮਵਾਰ-ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਵਾਪਰੀ। ਹਾਲ ਹੀ 'ਚ ਕੁਝ ਦਿਨ ਪਹਿਲਾਂ ਪਾਲਘਰ ਜ਼ਿਲੇ ਦੇ ਕਾਸਾ ਥਾਣਾ ਖੇਤਰ 'ਚ ਇਕ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ ਸੀ।
ਇਸ ਸੜਕ ਹਾਦਸੇ ਵਿਚ ਇੱਕ ਨਾਬਾਲਗ ਲੜਕੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 4 ਲੋਕ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕ ਮੁੰਬਈ ਦੇ ਨਾਲਾਸੋਪਾਰਾ ਦੇ ਰਹਿਣ ਵਾਲੇ ਸਨ। ਦੂਜੇ ਪਾਸੇ 19 ਜਨਵਰੀ ਨੂੰ ਮਹਾਰਾਸ਼ਟਰ 'ਚ ਮੁੰਬਈ-ਗੋਆ NH 'ਤੇ ਮਾਨ ਪਿੰਡ ਇਲਾਕੇ 'ਚ ਭਿਆਨਕ ਹਾਦਸਾ ਹੋਇਆ ਸੀ।
ਇਸ 'ਚ 9 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 4 ਔਰਤਾਂ ਅਤੇ 5 ਪੁਰਸ਼ ਸ਼ਾਮਲ ਹਨ। ਇਸ ਦੇ ਨਾਲ ਹੀ ਚਾਰ ਸਾਲ ਦੀ ਮਾਸੂਮ ਬੱਚੀ ਗੰਭੀਰ ਜ਼ਖਮੀ ਹੋ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Car accident, Road accident