
ਭੈਣ ਦੇ ਵਿਆਹ 'ਚ ਸ਼ਾਮਲ ਹੋਣ ਜਾ ਰਿਹਾ ਸੀ 19 ਸਾਲਾ ਭਰਾ, ਸੜਕ ਹਾਦਸੇ 'ਚ ਮੌਤ (ਫਾਇਲ ਫੋਟੋ)
ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਵਿੱਚ ਇੱਕ ਪਰਿਵਾਰ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ। ਇਥੇ ਜੀਂਦ ਜ਼ਿਲ੍ਹੇ ਤੋਂ ਹਰਦੋਈ (ਯੂ.ਪੀ.) ਆਪਣੀ ਭੈਣ ਦੇ ਵਿਆਹ 'ਚ ਸ਼ਾਮਲ ਹੋਣ ਜਾ ਰਹੇ ਭਰਾ ਦੀ ਪਾਣੀਪਤ ਦੇ ਅਸੰਧ ਰੋਡ 'ਤੇ ਸੜਕ ਹਾਦਸੇ 'ਚ ਮੌਤ ਹੋ ਗਈ। ਇਹ ਹਾਦਸਾ ਇੱਕ ਲੋਡਿੰਗ ਟੈਂਪੂ ਅਤੇ ਆਟੋ ਦੀ ਟੱਕਰ ਕਾਰਨ ਵਾਪਰਿਆ। ਜਿਸ ਕਾਰਨ 19 ਸਾਲਾ ਨੌਜਵਾਨ ਸੁਰਜੀਤ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਮ੍ਰਿਤਕ ਦੀ ਭੈਣ ਦਾ ਵਿਆਹ 21 ਮਈ ਨੂੰ ਸੀ। ਜਿਸ ਕਾਰਨ ਉਹ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਪਣੇ ਘਰ ਜਾ ਰਿਹਾ ਸੀ। ਪਰ ਉਸ ਨੂੰ ਕੀ ਪਤਾ ਸੀ ਕਿ ਘਰ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਜਾਵੇਗੀ ਅਤੇ ਸਾਰੇ ਪਰਿਵਾਰ ਦੀਆਂ ਖੁਸ਼ੀਆਂ ਸੋਗ ਵਿੱਚ ਬਦਲ ਜਾਣਗੀਆਂ।
ਮ੍ਰਿਤਕ ਸੁਰਜੀਤ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਮ੍ਰਿਤਕ ਅੱਜ ਸਵੇਰੇ ਜੀਂਦ ਤੋਂ ਪਾਣੀਪਤ ਪਰਤਣਾ ਸੀ। ਜਿਵੇਂ ਹੀ ਉਹ ਸੰਧਵਾਂ ਰੋਡ ਅਨੇਜਾ ਪੈਟਰੋਲ ਪੰਪ ਨੇੜੇ ਪਹੁੰਚਿਆ ਤਾਂ ਆਟੋ ਦੀ ਲੋਡਿੰਗ ਟੈਂਪੂ ਨਾਲ ਟੱਕਰ ਹੋ ਗਈ। ਜਿਸ ਕਾਰਨ ਇਸ ਹਾਦਸੇ 'ਚ ਡਰਾਈਵਰ ਅਤੇ ਹੋਰ ਸਵਾਰੀਆਂ ਨੂੰ ਕੋਈ ਝਰੀਟ ਚੱਕ ਨਹੀਂ ਆਈ ਪਰ ਸੁਰਜੀਤ ਦੀ ਮੌਤ ਹੋ ਗਈ। ਹਾਦਸਾ ਕਰਕੇ ਟੈਂਪੂ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਰਿਸ਼ਤੇਦਾਰਾਂ ਨੇ ਟੈਂਪੂ ਚਾਲਕ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਮ੍ਰਿਤਕ ਸੁਰਜੀਤ ਜੀਂਦ 'ਚ ਨਮਕੀਨ ਬਣਾਉਣ ਦਾ ਕੰਮ ਕਰਦਾ ਸੀ ਅਤੇ ਘਰ ਦਾ ਇਕਲੌਤਾ ਕਮਾਉਣ ਵਾਲਾ ਸੀ। ਪੁਲਿਸ ਨੇ ਰਿਸ਼ਤੇਦਾਰਾਂ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਸੀਸੀਟੀਵੀ ਕੈਮਰਿਆਂ ਦੀ ਜਾਂਚ ਵਿੱਚ ਜੁਟੀ ਹੈ। ਪੁਲਿਸ ਦਾ ਕਹਿਣਾ ਹੈ ਕਿ ਟੈਂਪੂ ਚਾਲਕ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।