Home /News /national /

Crime News: 6 ਸਾਲਾ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਕਤਲ, ਮੁਲਜ਼ਮ ਇਕ ਦਿਨ ਦੇ ਰਿਮਾਂਡ 'ਤੇ

Crime News: 6 ਸਾਲਾ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਕਤਲ, ਮੁਲਜ਼ਮ ਇਕ ਦਿਨ ਦੇ ਰਿਮਾਂਡ 'ਤੇ

Crime News: ਹਰਿਆਣਾ (Haryana News) ਦੇ ਪਾਣੀਪਤ (Panipat news) ਜ਼ਿਲੇ 'ਚ 6 ਸਾਲ ਦੀ ਬੱਚੀ ਨਾਲ ਬਲਾਤਕਾਰ (Rape) ਕਰਨ ਤੋਂ ਬਾਅਦ ਉਸ ਦਾ ਕਤਲ (Murder) ਕਰਨ ਵਾਲੇ ਦੋਸ਼ੀ ਨੂੰ ਪੁਲਸ ਨੇ ਕੁਝ ਘੰਟਿਆਂ 'ਚ ਹੀ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਦੋਸ਼ੀ ਲੜਕੀ ਨੂੰ ਪਹਿਲਾਂ ਤੋਂ ਜਾਣਦਾ ਸੀ।

ਹੋਰ ਪੜ੍ਹੋ ...
 • Share this:
  ਪਾਣੀਪਤ: Crime News: ਹਰਿਆਣਾ (Haryana News) ਦੇ ਪਾਣੀਪਤ (Panipat news) ਜ਼ਿਲੇ 'ਚ 6 ਸਾਲ ਦੀ ਬੱਚੀ ਨਾਲ ਬਲਾਤਕਾਰ (Rape) ਕਰਨ ਤੋਂ ਬਾਅਦ ਉਸ ਦਾ ਕਤਲ (Murder) ਕਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੁਝ ਘੰਟਿਆਂ 'ਚ ਹੀ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਦੋਸ਼ੀ ਲੜਕੀ ਨੂੰ ਪਹਿਲਾਂ ਤੋਂ ਜਾਣਦਾ ਸੀ। ਦੋਸ਼ੀ ਨੇ ਬਲਾਤਕਾਰ ਤੋਂ ਬਾਅਦ ਕਤਲ ਨੂੰ (Rape with 6 Year old girl and killed) ਅੰਜਾਮ ਦਿੱਤਾ ਸੀ। ਪੁਲਿਸ ਨੇ ਪੋਸਕੋ ਐਕਟ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

  ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਮਹੀਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਲਿਆ ਗਿਆ ਹੈ। ਤਾਂ ਜੋ ਮੁਲਜ਼ਮਾਂ ਕੋਲੋਂ ਟਰੇਸ ਅਤੇ ਹੋਰ ਖੁਲਾਸੇ ਵੀ ਕੀਤੇ ਜਾ ਸਕਣ। ਐਸਐਚਓ ਨੇ ਦੱਸਿਆ ਕਿ ਮੁਲਜ਼ਮ ਨੂੰ ਰਾਤ ਸਮੇਂ ਸੈਕਟਰ 25 ਜਿਮਖਾਨਾ ਕਲੱਬ ਨੇੜਿਓਂ ਕਾਬੂ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਵਾਰਦਾਤ ਤੋਂ ਪਹਿਲਾਂ ਦੋਸ਼ੀ ਸ਼ਰਾਬ ਦੇ ਨਸ਼ੇ 'ਚ ਸੀ ਅਤੇ ਦੋਸ਼ੀ ਪਹਿਲਾਂ ਹੀ ਪਰਿਵਾਰ ਦੇ ਸੰਪਰਕ 'ਚ ਸੀ।

  ਜਲਦੀ ਇਨਸਾਫ਼ ਦਾ ਭਰੋਸਾ

  ਐਸਐਚਓ ਮਹੀਪਾਲ ਨੇ ਲੜਕੀ ਨੂੰ ਫਾਸਟ ਟਰੈਕ ਅਦਾਲਤ ਰਾਹੀਂ ਜਲਦੀ ਤੋਂ ਜਲਦੀ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ। ਐਸਐਚਓ ਨੇ ਦੱਸਿਆ ਕਿ ਮੁਲਜ਼ਮ ਪਿਛਲੇ 15 ਸਾਲਾਂ ਤੋਂ ਪਾਣੀਪਤ ਵਿੱਚ ਰਹਿ ਰਿਹਾ ਹੈ। ਉਸ ਦਾ ਆਪਣੇ ਪਰਿਵਾਰ ਨਾਲ ਕੋਈ ਸੰਪਰਕ ਨਹੀਂ ਹੈ। ਦੱਸ ਦੇਈਏ ਕਿ ਦੋਸ਼ੀ ਨੇ 6 ਸਾਲ ਦੀ ਬੱਚੀ ਦਾ ਗਲਾ ਘੁੱਟ ਕੇ ਕਤਲ ਕੀਤਾ ਅਤੇ ਬੱਚੀ ਦੀ ਪਛਾਣ ਛੁਪਾਉਣ ਲਈ ਦੋਸ਼ੀ ਨੇ ਬੱਚੀ ਦੀ ਲਾਸ਼ ਨੂੰ ਦਫਨਾਉਣ ਦੀ ਕੋਸ਼ਿਸ਼ ਵੀ ਕੀਤੀ।

  ਮੁਲਜ਼ਮ ਵਿਸ਼ਵਕਰਮਾ ਚੌਕ ਸਥਿਤ ਨਾਗਪਾਲ ਢਾਬੇ ’ਤੇ ਕੰਮ ਕਰਦਾ ਹੈ। ਸੀਸੀਟੀਵੀ ਦੇ ਆਧਾਰ ’ਤੇ ਮੁਲਜ਼ਮ ਦੀ ਪਛਾਣ ਹੋ ਗਈ ਅਤੇ ਉਸ ਨੂੰ ਕਾਬੂ ਕਰ ਲਿਆ ਗਿਆ। ਮੁਲਜ਼ਮਾਂ ਖ਼ਿਲਾਫ਼ ਚਾਂਦਨੀਬਾਗ ਥਾਣੇ ਵਿੱਚ ਆਈਪੀਸੀ ਦੀ ਧਾਰਾ 365, 302, 376, 201 ਅਤੇ 6 ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
  Published by:Krishan Sharma
  First published:

  Tags: Crime against women, Crime news, Haryana, Panipat

  ਅਗਲੀ ਖਬਰ