ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਤਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਉਤਸਵ 'ਤੇ ਵੱਖ-ਵੱਖ ਪ੍ਰੋਗਰਾਮਾਂ 'ਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਾਣੀਪਤ ਦੇ ਸਭ ਤੋਂ ਵੱਡੇ ਗਰਾਊਂਡ ਦਾ ਨਾਂ ਗੁਰੂ ਤੇਗ ਬਹਾਦਰ ਦੇ ਨਾਂ 'ਤੇ ਰੱਖਿਆ ਜਾਵੇਗਾ। ਇਹ ਮੈਦਾਨ 25 ਏਕੜ ਵਿੱਚ ਫੈਲਿਆ ਹੋਇਆ ਹੈ ਅਤੇ ਇਹ ਨੈਸ਼ਨਲ ਹਾਈਵੇ ਦੇ ਨੇੜੇ ਹੈ।
ਸੀਐਮ ਖੱਟਰ ਨੇ ਇਹ ਐਲਾਨ 9ਵੇਂ ਸਿੱਖ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਸੈਕਟਰ 13-14 ਵਿੱਚ ਆਯੋਜਿਤ ਪ੍ਰੋਗਰਾਮ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹੁਣ ਤੋਂ ਇਹ ਗਰਾਊਂਡ ਗੁਰੂ ਦੇ ਨਾਮ ’ਤੇ ਹੀ ਹੋਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸਮਾਜ ਅਤੇ ਦੇਸ਼ ਦੇ ਵਿਕਾਸ ਲਈ ਆਪਣਾ ਜੀਵਨ ਵਾਰ ਦਿੱਤਾ।
ਇਸ ਤੋਂ ਇਲਾਵਾ ਖੱਟਰ ਨੇ ਕਿਹਾ ਕਿ ਯਮੁਨਾਨਗਰ ਜ਼ਿਲ੍ਹੇ ਦੇ ਪਿੰਡ ਪੰਜੂਪੁਰ ਵਿੱਚ ਬਣ ਰਹੇ ਮੈਡੀਕਲ ਕਾਲਜ ਦਾ ਨਾਂ ਵੀ ਗੁਰੂ ਤੇਗ ਬਹਾਦਰ ਦੇ ਨਾਂ ’ਤੇ ਰੱਖਿਆ ਜਾਵੇਗਾ। ਇਹ ਮੈਡੀਕਲ ਕਾਲਜ 60 ਏਕੜ ਤੋਂ ਵੱਧ ਰਕਬੇ ਵਿੱਚ ਬਣਾਇਆ ਜਾ ਰਿਹਾ ਹੈ।
ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿਆਣਾ ਸਰਕਾਰ ਵੱਲੋਂ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਗੁਰੂ ਸਾਹਿਬ ਦੇ ਬਲਿਦਾਨ ਨੂੰ ਯਾਦ ਕਰਦਿਆਂ ਕਈ ਵੱਡੇ ਐਲਾਨ ਕੀਤੇ। ਸਭ ਤੋਂ ਪਹਿਲਾਂ ਮੁੱਖ ਮੰਤਰੀ ਖੱਟਰ ਪੰਡਾਲ ਵਿੱਚ ਪਹੁੰਚ ਕੇ ਗੁਰੂ ਗ੍ਰੰਥ ਸਾਹਿਬ ਦੇ ਅੱਗੇ ਨਤਮਸਤਕ ਹੋਏ।
ਉਪਰੰਤ ਉਨ੍ਹਾਂ ਸੰਗਤ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਜ਼ੁਲਮ ਅਤੇ ਅਨਿਆਂ ਖ਼ਿਲਾਫ਼ ਆਵਾਜ਼ ਉਠਾਉਂਦੇ ਹੋਏ ਆਪਣਾ ਬਲਿਦਾਨ ਦਿੱਤਾ ਸੀ। ਅੱਜ ਉਨ੍ਹਾਂ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ‘ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ’ ਤਹਿਤ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਦਾ ਮੁੱਖ ਮਕਸਦ ਵੀ ਇਹੀ ਹੈ ਕਿ ਗੁਰੂ ਤੇਗ ਬਹਾਦਰ ਦੇ ਤਿਆਗ, ਬਲਿਦਾਨ ਤੇ ਸੰਘਰਸ਼ ਦੀਆਂ ਕਥਾਵਾਂ ਲੋਕਾਂ ਤੱਕ ਪਹੁੰਚਣ ਅਤੇ ਉਨ੍ਹਾਂ ਤੋਂ ਆਉਣ ਵਾਲੀਆਂ ਪੀੜ੍ਹੀਆਂ ਪ੍ਰੇਰਿਤ ਹੋ ਸਕਣ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Guru Tegh Bahadur, Manoharlal Khattar, Panipat