Home /News /national /

ਹਰਿਆਣਾ: ਸੜਕ ਕਿਨਾਰੇ ਖੜ੍ਹ ਕੇ ਗੱਲਾਂ ਮਾਰ ਰਹੇ 3 ਦੋਸਤਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਦਰੜਿਆ, ਤਿੰਨਾਂ ਦੀ ਮੌਤ

  • Share this:

    ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੀ ਇਸਰਾਨਾ ਸਬ-ਡਿਵੀਜ਼ਨ ਵਿੱਚ ਰਾਤ ਨੂੰ ਨੈਸ਼ਨਲ ਹਾਈਵੇਅ ਉੱਤੇ ਇੱਕ ਵੱਡਾ ਹਾਦਸਾ ਵਾਪਰ ਗਿਆ। ਤੇਜ਼ ਰਫਤਾਰ ਕਾਰ ਨੇ ਸੜਕ ਕਿਨਾਰੇ ਖੜ੍ਹੇ 3 ਦੋਸਤਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਟੱਕਰ ਵੱਜਦੇ ਹੀ ਤਿੰਨੇ ਨੌਜਵਾਨ ਹੇਠਾਂ ਡਿੱਗ ਗਏ ਅਤੇ ਤਿੰਨਾਂ ਦੀ ਮੌਤ ਹੋ ਗਈ।

    ਹਾਦਸਾ ਇੰਨਾ ਭਿਆਨਕ ਸੀ ਕਿ ਤੇਜ਼ ਰਫਤਾਰ ਕਾਰ ਤਿੰਨਾਂ ਨੂੰ ਦਰੜਦੀ ਹੋਏ ਨਿਕਲ ਗਈ। ਹਾਦਸੇ ਤੋਂ ਬਾਅਦ ਰਾਹਗੀਰ ਮੌਕੇ 'ਤੇ ਇਕੱਠੇ ਹੋ ਗਏ, ਜਿਸ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਦੀ ਸੂਚਨਾ ਡਾਇਲ 112 'ਤੇ ਦਿੱਤੀ ਗਈ। ਸੂਚਨਾ ਮਿਲਦੇ ਹੀ ਐਂਬੂਲੈਂਸ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ।

    2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤੀਜਾ ਗੰਭੀਰ ਜ਼ਖਮੀ ਸੀ, ਜਿਸ ਨੂੰ ਤੁਰੰਤ ਇਲਾਜ ਲਈ ਖਾਨਪੁਰ ਮੈਡੀਕਲ ਕਾਲਜ ਲਿਜਾਇਆ ਗਿਆ। ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

    ਜਾਣਕਾਰੀ ਮੁਤਾਬਕ 35 ਸਾਲਾ ਮੋਨੂੰ ਬੁੱਧਵਾਰ ਨੂੰ ਇਸਰਾਨਾ ਦੇ ਕੈਤ ਪਿੰਡ ਗਿਆ ਸੀ। ਜਿੱਥੇ ਦੋਸਤਾਂ ਨਾਲ ਫੋਨ 'ਤੇ ਸੰਪਰਕ ਕਰਨ ਤੋਂ ਬਾਅਦ ਦੇਰ ਸ਼ਾਮ ਨੈਸ਼ਨਲ ਹਾਈਵੇ 'ਤੇ ਉਹ ਸੰਦੀਪ (35) ਵਾਸੀ ਪਿੰਡ ਬਨਵਾਸਾ ਅਤੇ ਧਰਮਬੀਰ (36) ਵਾਸੀ ਪਿੰਡ ਪੁਠਰ ਨੂੰ ਮਿਲਣ ਲਈ ਖੜ੍ਹਾ ਹੋ ਗਿਆ।

    ਸੰਦੀਪ ਅਤੇ ਧਰਮਬੀਰ ਦੋਵੇਂ ਇੱਕੋ ਬਾਈਕ 'ਤੇ ਸਵਾਰ ਹੋ ਕੇ ਉੱਥੇ ਪਹੁੰਚੇ ਸਨ, ਅਜੇ ਤਿੰਨੋਂ ਹੀ ਉੱਥੇ ਖੜ੍ਹੇ ਸਨ ਕਿ ਇਸ ਦੌਰਾਨ ਗੋਹਾਨਾ ਵਾਲੇ ਪਾਸੇ ਤੋਂ ਤੇਜ਼ ਰਫਤਾਰ ਬੋਲੇਨੋ ਕਾਰ ਚਾਲਕ ਨੇ ਤਿੰਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ 'ਤੇ ਕਾਰ ਛੱਡ ਕੇ ਫਰਾਰ ਹੋ ਗਿਆ। ਹਾਦਸੇ 'ਚ ਸੰਦੀਪ ਅਤੇ ਧਰਮਬੀਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਮੋਨੂੰ ਦੀ ਖਾਨਪੁਰ ਮੈਡੀਕਲ ਕਾਲਜ ਪਹੁੰਚਣ 'ਤੇ ਮੌਤ ਹੋ ਗਈ।

    Published by:Gurwinder Singh
    First published:

    Tags: Accident, Road accident