Home /News /national /

ਪੈਟਰੋਲ ਕੀਮਤਾਂ 'ਚ ਵਾਧੇ 'ਤੇ ਨਿਤੀਸ਼ ਕੁਮਾਰ ਨੇ ਕਿਹਾ- ਮੈਂ ਤਾਂ ਇਲੈਕਟ੍ਰਿਕ ਵਾਹਨ ਦੀ ਵਰਤੋਂ ਕਰਦਾ ਹਾਂ

  • Share this:
    ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਦੇਸ਼ ਭਰ ਵਿੱਚ ਪੈਟਰੋਲੀਅਮ ਪਦਾਰਥਾਂ ਦੀ ਕੀਮਤ ਵਿਚ ਹੋ ਰਹੇ ਵਾਧੇ ਦਰਮਿਆਨ ਲੋਕਾਂ ਨੂੰ ਇਲੈਕਟ੍ਰਿਕ ਵਾਹਨਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਜਦੋਂ ਪਟਨਾ ਵਿਚ ਪੱਤਰਕਾਰਾਂ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਉਤੇ ਉਨ੍ਹਾਂ ਦੀ ਪ੍ਰਤੀਕ੍ਰਿਆ ਜਾਣਨ ਦੀ ਕੋਸ਼ਿਸ਼ ਕੀਤੀ ਤਾਂ ਨਿਤੀਸ਼ ਕੁਮਾਰ ਨੇ ਬੜੇ ਸਾਦੇ ਢੰਗ ਨਾਲ ਕਿਹਾ- ਜੇ ਕੀਮਤਾਂ ਵਧਣ ਦੀ ਬਜਾਏ ਘਟਣ ਤਾਂ ਸਭ ਨੂੰ ਚੰਗਾ ਲੱਗੇਗਾ ਪਰ ਫਿਲਹਾਲ ਤਾਂ ਇਹ ਵਧ ਰਹੀਆਂ ਹਨ।

    ਨਿਤੀਸ਼ ਕੁਮਾਰ ਨੇ ਇਹ ਵੀ ਕਿਹਾ ਕਿ ਮੈਂ ਤਾਂ ਖੁਦ ਇਲੈਕਟ੍ਰਿਕ ਵਾਹਨਾਂ ਦੀ ਵਰਤੋਂ ਕਰਦਾ ਹਾਂ। ਇਹ ਵਾਹਨ ਵਾਤਾਵਰਣ ਲਈ ਵੀ ਬਿਹਤਰ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਵਾਹਨਾਂ ਦਾ ਅਸਰ ਤਾਂ ਸਿੱਧੇ ਤੌਰ 'ਤੇ ਵਾਤਾਵਰਣ' ਤੇ ਪੈ ਰਿਹਾ ਹੈ।

    ਤੁਹਾਨੂੰ ਦੱਸ ਦਈਏ ਕਿ ਦੇਸ਼ ਦੇ ਕਈ ਸ਼ਹਿਰਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਉਪਰ ਹੋ ਗਈ ਹੈ। ਕਈ ਥਾਵਾਂ 'ਤੇ ਪੈਟਰੋਲ ਦੀਆਂ ਕੀਮਤਾਂ 95 ਰੁਪਏ ਤੋਂ ਨੂੰ ਛੂਹ ਰਹੀਆਂ ਹਨ। ਇਸ ਦੇ ਨਾਲ ਹੀ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਕਾਰਨ ਆਮ ਲੋਕਾਂ ਉਤੇ ਮਹਿੰਗਾਈ ਦੀ ਮਾਰ ਪੈ ਰਹੀ ਹੈ।
    Published by:Gurwinder Singh
    First published:

    Tags: Diesel Price, Nitish Kumar, Petrol and diesel

    ਅਗਲੀ ਖਬਰ