ਬਿਹਾਰ ਦੇ ਪਟਨਾ ਏਅਰਪੋਰਟ (Patna Airport) ਉਤੇ ਵੱਡਾ ਹਾਦਸਾ ਹੋਣੋਂ ਟਲ ਗਿਆ। ਇੱਥੇ ਗੋਏਅਰ ਦੇ ਜਹਾਜ਼ ਨਾਲ ਇਕ ਪੰਛੀ ਟਕਰਾ ਗਿਆ। ਫਿਲਹਾਲ ਸਾਰੇ ਯਾਤਰੀ ਸੁਰੱਖਿਅਤ ਹਨ।
ਜਾਣਕਾਰੀ ਮੁਤਾਬਕ ਗੋਏਅਰ ਦੀ ਫਲਾਈਟ ਮੰਗਲਵਾਰ ਨੂੰ ਬੈਂਗਲੁਰੂ ਤੋਂ ਪਟਨਾ ਆ ਰਹੀ ਸੀ। ਇਸ ਦੌਰਾਨ ਇਕ ਪੰਛੀ ਜਹਾਜ਼ ਦੇ ਖੰਭਾਂ ਨਾਲ ਟਕਰਾ ਗਿਆ। ਫਲਾਈਟ ਦਾ ਪਹੁੰਚਣ ਦਾ ਸਮਾਂ 11:35 ਸੀ। ਹਾਲਾਂਕਿ ਪਾਇਲਟ ਦੀ ਸਮਝਦਾਰੀ ਕਾਰਨ ਵੱਡਾ ਹਾਦਸਾ ਟਲ ਗਿਆ ਅਤੇ ਜਹਾਜ਼ ਸੁਰੱਖਿਅਤ ਲੈਂਡ ਕਰ ਲਿਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਦੇ ਖੰਭਾਂ 'ਚ ਮਾਮੂਲੀ ਖਰਾਬੀ ਹੈ, ਜਿਸ ਨੂੰ ਠੀਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਜਹਾਜ਼ ਰਨਵੇ 'ਤੇ ਖੜ੍ਹਾ ਹੈ। ਤਕਨੀਕੀ ਅਧਿਕਾਰੀਆਂ ਨੇ ਜਹਾਜ਼ ਦਾ ਨਿਰੀਖਣ ਕੀਤਾ ਹੈ।
ਜਹਾਜ਼ ਪੂਰੀ ਤਰ੍ਹਾਂ ਯਾਤਰੀਆਂ ਨਾਲ ਭਰਿਆ ਹੋਇਆ ਸੀ ਅਤੇ ਇਸ 'ਚ 170 ਤੋਂ ਜ਼ਿਆਦਾ ਯਾਤਰੀ ਸਵਾਰ ਸਨ। ਇਸ ਦੇ ਨਾਲ ਹੀ ਯਾਤਰੀਆਂ ਨੂੰ ਕਿਸੇ ਹੋਰ ਜਹਾਜ਼ ਰਾਹੀਂ ਭੇਜਣ ਦਾ ਪ੍ਰਬੰਧ ਕੀਤਾ ਗਿਆ ਹੈ।
ਦੱਸ ਦਈਏ ਕਿ ਇਸ ਸਮੇਂ ਪਟਨਾ ਹਵਾਈ ਅੱਡੇ 'ਤੇ 40 ਜੋੜੇ ਜਹਾਜ਼ ਚੱਲ ਰਹੇ ਹਨ। ਹਾਲਾਂਕਿ ਇਸ ਸਮੇਂ ਸੰਘਣੀ ਧੁੰਦ ਕਾਰਨ ਜਹਾਜ਼ਾਂ ਦਾ ਸੰਚਾਲਨ ਕਾਫੀ ਪ੍ਰਭਾਵਿਤ ਹੋ ਰਿਹਾ ਹੈ। ਵਿਜ਼ੀਬਿਲਟੀ ਘੱਟ ਹੋਣ ਕਾਰਨ ਜਹਾਜ਼ਾਂ 'ਚ ਹਰ ਰੋਜ਼ ਦੇਰੀ ਹੋ ਰਹੀ ਹੈ। ਖਾਸ ਕਰਕੇ ਸਵੇਰੇ ਅਤੇ ਦੇਰ ਸ਼ਾਮ ਆਉਣ ਵਾਲੇ ਜਹਾਜ਼ ਬਹੁਤ ਪ੍ਰਭਾਵਿਤ ਹੋਏ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Airport, Amritsar airport, Flight, Patna