
ਬਿਹਾਰ ਵਿਚ ਲਾਗੂ ਨਹੀਂ ਹੋਵੇਗਾ NRC – ਨਿਤੀਸ਼ ਕੁਮਾਰ
ਨਾਗਰਿਕਤਾ ਸੋਧ ਕਾਨੂੰਨ (CAA) ਅਤੇ ਨੈਸ਼ਨਲ ਰਜਿਸਟਰ ਆਫ ਸਿਟੀਜਨ (NRC) ਸਬੰਧੀ ਚਲ ਰਹੇ ਵਿਰੋਧ ਪ੍ਰਦਰਸ਼ਨ ਵਿਚਕਾਰ ਬਿਹਾਰ ਦੇ ਮੁੱਖ ਮੰਤਰੀ ਨੇ ਕਿਹਾ ਕਿ ਬਿਹਾਰ ਵਿਚ ਨੈਸ਼ਨਲ ਰਜਿਸਟਰ ਆਫ ਸਿਟੀਜਨ (NRC) ਲਾਗੂ ਨਹੀਂ ਕੀਤੀ ਜਾਵੇਗੀ।
ਨਿਤੀਸ਼ ਕੁਮਾਰ ਇੰਡੀਅਨ ਰੋਡ ਕਾਂਗਰਸ ਦੇ ਚਾਰ ਰੋਜ਼ਾ ਸੈਮੀਨਾਰ ਦਾ ਉਦਘਾਟਨ ਕਰਨ ਲਈ ਪਟਨਾ ਦੇ ਬਾਪੂ ਆਡੀਟੋਰੀਅਮ ਵਿਖੇ ਪਹੁੰਚੇ। ਪੱਤਰਕਾਰਾਂ ਵੱਲੋਂ ਐਨਆਰਸੀ ਬਾਰੇ ਸਵਾਲ ਪੁੱਛਣ ਉਤੇ ਉਨ੍ਹਾ ਕਿਹਾ ਕਿ ਐਨਆਰਸੀ ਕਿਉਂ, ਐਨਆਰਸੀ ਕਿਉਂ ਲਾਗੂ ਹੋਏਗਾ? ਇਹ ਕਹਿੰਦੇ ਹੋਏ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਪਣੀ ਕਾਰ ਵਿਚ ਬੈਠ ਕੇ ਰਵਾਨਾ ਹੋ ਗਏ। ਇਸ ਤੋਂ ਪਹਿਲਾਂ ਨਿਤੀਸ਼ ਕੁਮਾਰ ਨੇ ਦੇਸ਼ ਭਰ ਵਿਚ ਸਿਟੀਜ਼ਨਸ਼ਿਪ (ਸੋਧ) ਐਕਟ ਨੂੰ ਲੈ ਕੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਬਾਰੇ ਆਪਣੀ ਚੁੱਪੀ ਤੋੜ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਬਿਹਾਰ ਵਿਚ ਜਨਤਾ ਦਲ ਯੂਨਾਈਟਿਡ ਅਤੇ ਐਨਡੀਏ ਸਰਕਾਰਾਂ ਵਿਚ ਘੱਟਗਿਣਤੀਆਂ ਪੂਰੀ ਤਰ੍ਹਾਂ ਸੁਰੱਖਿਅਤ ਹਨ।
ਬਿਹਾਰ ਦੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਮੈਂ ਗਰੰਟੀ ਦਿੰਦਾ ਹਾਂ ਕਿ ਘੱਟ ਗਿਣਤੀਆਂ ਨਾਲ ਕੋਈ ਗਲਤ ਜਾਂ ਅਣਗਹਿਲੀ ਨਹੀਂ ਕੀਤੀ ਜਾ ਸਕਦੀ ਜਦੋਂਕਿ ਅਸੀਂ ਸ਼ਾਸਨ ਵਿੱਚ ਹਾਂ। ਨਿਤੀਸ਼ ਕੁਮਾਰ ਨੇ ਵਿਰੋਧੀ ਪਾਰਟੀਆਂ ਦੀ ਅਲੋਚਨਾ ਕਰਦਿਆਂ ਕਿਹਾ ਕਿ ਉਹ ਘੱਟ ਗਿਣਤੀਆਂ ਵਿਚ ਭੰਬਲਭੂਸਾ ਫੈਲਾ ਰਹੇ ਹਨ। ਨਿਤੀਸ਼ ਕੁਮਾਰ ਨੇ ਕਿਹਾ ਸੀ ਕਿ ਵਿਰੋਧੀ ਪਾਰਟੀਆਂ ਘੱਟ ਗਿਣਤੀਆਂ ਨੂੰ ਭੜਕਾਉਂਦਿਆਂ ਉਨ੍ਹਾਂ ਦੇ ਇਰਾਦੇ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।