ਪਟਨਾ ਹਾਈਕੋਰਟ ਨੇ ਬਿਹਾਰ ਦੇ ਪ੍ਰਾਇਮਰੀ ਸਕੂਲਾਂ (Bihar Teacher Appointment) ਵਿਚ ਵੱਡੇ ਪੱਧਰ 'ਤੇ ਅਧਿਆਪਕਾਂ ਦੀ ਹੋਣ ਵਾਲੀ ਬਹਾਲੀ ਬਾਰੇ ਅਹਿਮ ਫੈਲਸਾ ਸੁਣਾਇਆ ਹੈ। ਕੋਰਟ ਨੇ ਇਸ ਮਾਮਲੇ ਵਿਚ ਫੈਸਲਾ ਦਿੰਦਿਆਂ ਕਿਹਾ ਕਿ 23 ਨਵੰਬਰ, 2019 ਤੋਂ ਪਹਿਲਾਂ ਸੀਟੀਈਟੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰ ਹੀ ਬਹਾਲੀ ਪ੍ਰਕਿਰਿਆ ਵਿਚ ਸ਼ਾਮਲ ਹੋਣਗੇ।
ਜਸਟਿਸ ਅਨਿਲ ਕੁਮਾਰ ਉਪਾਧਿਆਏ ਨੇ ਨੀਰਜ ਕੁਮਾਰ ਅਤੇ ਹੋਰਾਂ ਦੀਆਂ ਪਟੀਸ਼ਨਾਂ 'ਤੇ ਸੁਣਵਾਈ ਮੁਕੰਮਲ ਕਰਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ, ਜੋ ਅੱਜ ਸੁਣਾਇਆ ਗਿਆ।
ਅਦਾਲਤ ਨੇ ਅਧਿਆਪਕਾਂ ਦੀ ਨਿਯੁਕਤੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਪੂਰਾ ਕਰਨ ਦਾ ਵੀ ਹੁਕਮ ਦਿੱਤਾ। ਪਟੀਸ਼ਨਕਰਤਾ ਦੇ ਵਕੀਲ ਦੀਨੂ ਕੁਮਾਰ ਨੇ ਬਹਿਸ ਦੌਰਾਨ ਅਦਾਲਤ ਨੂੰ ਦੱਸਿਆ ਸੀ ਕਿ ਰਾਜ ਸਰਕਾਰ ਨੇ 15 ਜੂਨ 2020 ਨੂੰ ਇਕ ਆਦੇਸ਼ ਪਾਸ ਕਰਦਿਆਂ ਕਿਹਾ ਸੀ ਕਿ ਸੀਟੀਈਟੀ ਪਾਸ ਉਮੀਦਵਾਰ ਦਸੰਬਰ 2019 ਵਿਚ ਇਸ ਪ੍ਰੀਖਿਆ ਵਿਚ ਹਿੱਸਾ ਨਹੀਂ ਲੈ ਸਕਦੇ। ਇਸ ਇਸ਼ਤਿਹਾਰ ਤੋਂ ਬਾਅਦ ਤਬਦੀਲੀ ਕਿਵੇਂ ਕੀਤੀ ਜਾ ਸਕਦੀ ਹੈ?
ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ ਕਿ ਇਸ ਪ੍ਰੀਖਿਆ ਦੇ ਜ਼ਰੀਏ ਪੂਰੇ ਰਾਜ ਵਿਚ ਤਕਰੀਬਨ 94 ਹਜ਼ਾਰ ਅਧਿਆਪਕਾਂ ਦੀ ਬਹਾਲੀ ਦੀ ਪ੍ਰਕਿਰਿਆ ਚੱਲ ਰਹੀ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਉਮੀਦਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bihar, Cort, Government job, Teachers