• Home
 • »
 • News
 • »
 • national
 • »
 • PEOPLE OF PUNJAB WANT DEVELOPMENT LIKE DELHI BY FORMING AAP GOVERNMENT RAGHAV CHADHA

‘ਆਪ’ ਦੀ ਸਰਕਾਰ ਬਣਾ ਕੇ ਦਿੱਲੀ ਵਰਗਾ ਵਿਕਾਸ ਚਾਹੁੰਦੇ ਹਨ ਪੰਜਾਬ ਦੇ ਲੋਕ: ਰਾਘਵ ਚੱਢਾ

ਕੌਮੀ ਬੁਲਾਰੇ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਅਮਰ ਸ਼ਹੀਦਾਂ ਨੇ ਜਿਹੜੇ ਪੰਜਾਬ ਦਾ ਸੁਪਨਾ ਦੇਖਿਆ ਸੀ, ਅੱਜ ਦੇ ਰਾਜਨੀਤਿਕ ਆਗੂਆਂ ਨੇ ਉਸ ਸੁਪਨੇ ਨੂੰ ਉਜਾੜਨ ’ਚ ਕੋਈ ਕਮੀ ਨਹੀਂ ਛੱਡੀ।

‘ਆਪ’ ਦੀ ਸਰਕਾਰ ਬਣਾ ਕੇ ਦਿੱਲੀ ਵਰਗਾ ਵਿਕਾਸ ਚਾਹੁੰਦੇ ਹਨ ਪੰਜਾਬ ਦੇ ਲੋਕ: ਰਾਘਵ ਚੱਢਾ( ਫਾਈਲ ਫੋਟੋ)

‘ਆਪ’ ਦੀ ਸਰਕਾਰ ਬਣਾ ਕੇ ਦਿੱਲੀ ਵਰਗਾ ਵਿਕਾਸ ਚਾਹੁੰਦੇ ਹਨ ਪੰਜਾਬ ਦੇ ਲੋਕ: ਰਾਘਵ ਚੱਢਾ( ਫਾਈਲ ਫੋਟੋ)

 • Share this:
  ਨਵੀਂ ਦਿੱਲੀ : ਪੰਜਾਬ ਦੀਆਂ 2022 ’ਚ ਹੋਣ ਵਾਲੀਆਂ ਚੋਣਾਂ ਸੰਬੰਧੀ ਏਬੀਪੀ-ਸੀਵੋਟਰ ਵੱਲੋਂ ਕੀਤੇ ਗਏ ਸਰਵੇ ਬਾਰੇ ਆਮ ਆਦਮੀ ਪਾਰਟੀ (ਆਪ) ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਅਦੇ ਪੂਰਾ ਨਾ ਹੋਣ ਕਾਰਨ ਲੋਕਾਂ ਵਿੱਚ ਗੁੱਸੇ ਵਿੱਚ ਹਨ ਅਤੇ 2022 ਵਿੱਚ ਕੈਪਟਨ ਨੂੰ ਸਬਕ ਸਿਖਾਉਂਦੇ ਹੋਏ 'ਆਪ' ਦੀ ਸਰਕਾਰ ਬਣਾਉਣਗੇ। ਪਾਰਟੀ ਦਾ ਕਹਿਣਾ ਹੈ, ‘‘ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਕਰਕੇ ਪੰਜਾਬ ਦੇ ਲੋਕ ਬਹੁਤ ਪ੍ਰਭਾਵਿਤ ਹੋਏ ਹਨ, ਇਸ ਲਈ ਉਹ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ ਤਾਂ ਜੋ ਦਿੱਲੀ ਵਾਂਗ ਪੰਜਾਬ ਵਿੱਚ ਵੀ ਵਿਕਾਸ ਕੀਤਾ ਜਾਵੇ। ’’

  ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਵੱਲੋਂ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ , ਕੌਮੀ ਬੁਲਾਰੇ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਅਮਰ ਸ਼ਹੀਦਾਂ ਨੇ ਜਿਹੜੇ ਪੰਜਾਬ ਦਾ ਸੁਪਨਾ ਦੇਖਿਆ ਸੀ, ਅੱਜ ਦੇ ਰਾਜਨੀਤਿਕ ਆਗੂਆਂ ਨੇ ਉਸ ਸੁਪਨੇ ਨੂੰ ਉਜਾੜਨ ’ਚ ਕੋਈ ਕਮੀ ਨਹੀਂ ਛੱਡੀ। ਇੱਕ ਸਾਜਿਸ਼ ਦੇ ਤਹਿਤ ਪੰਜਾਬ ਦੀ ਨੌਜਵਾਨੀ ਨਸ਼ਿਆਂ ’ਤੇ ਲਾ ਦਿੱਤਾ ਅਤੇ ਆਪਣੇ ਘਰ ਭਰ ਦੌਲਤ ਨਾਲ ਭਰ ਲਏ। ਇਹ ਕਮਾਲ ਦੀ ਰਾਜਨੀਤੀ ਹੈ ਜਿਹਦੇ ’ਚ ਸੂਬੇ ਦੀ ਤਾਂ ਤਰੱਕੀ ਨਹੀਂ ਹੋਈ, ਪ੍ਰੰਤੂ ਰਾਜਨੀਤਕ ਆਗੂ ਕਰੋੜਪਤੀ ਹੋ ਗਏ।

  ਮੌਜ਼ੂਦਾ ਕਾਂਗਰਸ ਸਰਕਾਰ ਦੀ ਅਲੋਚਨਾ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਆਪਣਾ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ 2017 ਵਿੱਚ ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤਾ ਚੋਣ ਮੈਨੀਫੈਸਟਾ ਦਿਖਾਉਂਦੇ ਹੋਏ ਕਿਹਾ ਕਿ ਇਸ ਵਿੱਚ ਸਾਫ ਤੌਰ ਉਤੇ ਲਿਖਿਆ ਹੈ ਕਿ 4 ਹਫਤਿਆਂ ਵਿੱਚ ਨਸ਼ਾ ਖਤਮ ਕੀਤਾ ਜਾਵੇਗਾ, ਪਰ ਕੈਪਟਨ ਅਮਰਿੰਦਰ ਸਿੰਘ ਸਾਫ਼ ਹੀ ਮੁੱਕਰ ਗਏ ਹਨ। ਐਨਾ ਹੀ ਨਹੀਂ ਕੈਪਟਨ ਨੇ ਕਿਹਾ ਸੀ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਹਰ ਤਰ੍ਹਾਂ ਦਾ ਮਾਫੀਆ ਨੂੰ ਖਤਮ ਕਰਨ, ਘਰ-ਘਰ ਰੁਜ਼ਗਾਰ ਦੇਣ, ਬਿਜਲੀ ਦੀਆਂ ਕੀਮਤਾਂ ਘੱਟ ਕਰਨ, ਨਸ਼ਾ ਖਤਮ ਕਰਨ ਤੋਂ ਇਲਾਵਾ ਪ੍ਰਾਈਵੇਟ ਬਿਜਲੀ ਕੰਪਨੀ ਨਾਲ ਕੀਤੇ ਮਾਰੂ ਸਮਝੌਤੇ ਰੱਦ ਕਰਨ ਦੇ ਜੋ ਵਾਅਦੇ ਕੀਤੇ ਸਨ, ਉਨਾਂ ਵਿਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਸਗੋਂ ਕੈਪਟਨ ਅਮਰਿੰਦਰ ਸਿੰਘ ਸਾਢੇ ਚਾਰ ਸਾਲਾਂ ਤੋਂ ਸਿਸਵਾਂ ਸ਼ਾਹੀ ਫਾਰਮ ਹਾਊਸ ਤੋਂ ਬਾਹਰ ਨਹੀਂ ਨਿਕਲੇ, ਉਥੇ ਬੈਠੇ ਹੀ ਆਪਣੀ ਸਰਕਾਰ ਚਲਾਉਂਦੇ ਰਹੇ।

  ਵਿਧਾਇਕ ਚੱਢਾ ਨੇ ਕਿਹਾ, ‘‘ਅੱਜ ਅੰਨਦਾਤਾ ਕਿਸਾਨ ਸੜਕਾਂ ’ਤੇ ਬੈਠਾ ਹੈ, ਆਤਮ ਹੱਤਿਆ ਕਰਨ ਲਈ ਮਜ਼ਬੂਰ ਹੈ। ਇੱਕ ਖੇਤੀ ਪ੍ਰਧਾਨ ਸੂਬੇ ਦੀ ਅੱਜ ਇਹੋ ਜਿਹੀ ਹਾਲਤ ਬਣਾ ਛੱਡੀ ਕਿ ਹਰ ਦਿਨ ਨਾ ਜਾਣੇ ਕਿੰਨੇ ਕਿਸਾਨ ਸਲਫ਼ਾਸ ਖਾਣ ਨੂੰ ਮਜ਼ਬੂਰ ਹੋ ਰਹੇ ਹਨ, ਪਰ ਸੱਤਾ ਦੀ ਕੁਰਸੀ ’ਤੇ ਬੈਠੇ ਜ਼ਾਲਮਾਂ ਨੂੰ ਭੋਰਾ ਵੀ ਫ਼ਰਕ ਨਹੀਂ ਪੈਂਦਾ।’’ ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਬੇਰੁਜ਼ਗਾਰ ਅਤੇ ਹਿਤਾਸ਼ ਹੈ। ਮਾਪੇ ਆਪਣੇ ਘਰ ਬਾਰ, ਜ਼ਮੀਨਾਂ ਗਹਿਣੇ ਰੱਖ ਕੇ ਆਪਣੇ ਬੱਚਿਆਂ ਨੂੰ ਵਿਦੇਸ਼ਾਂ ’ਚ ਭੇਜ ਰਹੇ ਨੇ ਕਿਉਂਕਿ ਪੰਜਾਬ ਦੇ ਵਿੱਚ ਕੋਈ ਰੋਜ਼ਗਾਰ ਹੀ ਨਹੀਂ। ਇੱਥੇ ਪਾਰਟੀਆਂ ਨੀ, ਘਰੇਲੂ ਬਿਜਨਸ ਚੱਲ ਰਹੇ ਨੇ। ਪਹਿਲਾਂ ਪਿਓ ਰਾਜ ਕਰਦਾ ਸੀ, ਫਿਰ ਪੁੱਤ ਦੀ ਵਾਰੀ, ਨੂੰਹ, ਚਾਚਾ, ਭਤੀਜਾ ਸਭ ਦਾ ਕਰੀਅਰ ਸੈਟ ਹੈ। ਜੇ ਤੁਸੀਂ ਕਿਸੇ ਵੱਡੇ ਲੀਡਰ ਦੇ ਪੁੱਤ ਹੋ ਤਾਂ ਤੁਹਾਡੇ ਸ਼ਾਨਦਾਰ ਭਵਿੱਖ ਦੀ ਗਰੰਟੀ ਤਾਂ ਸਰਕਾਰ ਲੈਂਦੀ ਹੈ, ਪਰ ਆਮ ਬੱਚਿਆਂ ਦੀ ਐਥੇ ਕੋਈ ਕੀਮਤ ਨਹੀਂ। ਉਨ੍ਹਾਂ ਸਵਾਲ ਕੀਤਾ, ‘‘ ਕਿਉਂ ਨਹੀਂ ਆਮ ਬੱਚਿਆਂ ਨੂੰ ਅਸੀਂ ਐਥੇ ਹੀ ਵਧੀਆ ਸਿੱਖਿਆ ਦੇ ਸਕਦੇ? ਕਿਉਂ ਪੰਜਾਬ ਦਾ ਟੈਲੇਂਟ ਵਿਦੇਸ਼ਾਂ ’ਚ ਭਟਕ ਰਿਹਾ ਹੈ?
  ਰਾਘਵ ਚੱਢਾ ਨੇ ਅੱਗੇ ਕਿਹਾ ਪੰਜਾਬ ਨੂੰ ਬਚਾਉਣ ਲਈ ਸ੍ਰੀ ਗੁੱਟਕਾ ਸਾਹਿਬ ਦੀਆਂ ਝੂਠੀਆਂ ਸਹੁੰਆਂ ਖਾ ਕੇ ਵੋਟਾਂ ਲੈ ਲੈਂਣ ਵਾਲੇ ਲੀਡਰਾਂ ਨੂੰ ਜ਼ਰਾ ਵੀ ਸ਼ਰਮ ਨਹੀਂ ਹੈ। ਪੰਜਾਬ ’ਚ ਵਾਰੋਂ- ਵਾਰੀ ਸੱਤਾ ਬਦਲੀ, ਪਾਰਟੀ ਬਦਲੀ, ਪ੍ਰੰਤੂ ਕਦੇ ਪੰਜਾਬ ਦੇ ਹਲਾਤ ਨਹੀਂ ਬਦਲੇ। ਪੰਜਾਬ ਨੇ ਸਭ ਨੂੰ ਅਜ਼ਮਾ ਕੇ ਦੇਖ ਲਿਆ, ਹੁਣ ਪੰਜਾਬ ਦੀ ਜਨਤਾ ਨੇ ਮਨ ਬਣਾ ਲਿਆ ਹੈ ਕਿ ਕਿਸੇ ਧੋਖ਼ੇ ’ਚ ਨਹੀਂ ਆਉਣਾ, ਝੂਠੀਆਂ ਸਹੁੰਆਂ ਖਾਣ ਵਾਲਿਆਂ ਨੂੰ ਪਿੰਡਾਂ ਵਿੱਚ ਵੜਨ ਨਹੀਂ ਦੇਣਾ।

  ਚੱਢਾ ਨੇ ਕਿਹਾ, ‘‘ਇਸ ਵਾਰੀ ਪੰਜਾਬ ਦੀ ਅਵਾਮ ਨੇ ਮਨ ਬਣਾ ਲਿਆ ਕਿ ਇੱਕ ਵਾਰ ਸਾਰਿਆਂ ਨੇ ਮਿਲ ਕੇ ਪੰਜਾਬ ਨੂੰ ਖ਼ੁਸ਼ਹਾਲ ਬਣਾਉਣਾ ਹੈ। ਰੰਗਲੇ ਪੰਜਾਬ ’ਚ ਖ਼ੁਸ਼ੀਆਂ ਦੇ ਰੰਗ ਭਰਨੇ ਨੇ। ਕਿਸਾਨਾਂ, ਨੌਜਵਾਨਾਂ ਸਭ ਨੂੰ ਓਨ੍ਹਾਂ ਦੇ ਹੱਕ ਅਤੇ ਔਰਤਾਂ ਨੂੰ ਸਨਮਾਨ ਦੁਆਉਣਾ ਹੈ। ਆਓ ਮਿਲ ਕੇ ਸ਼ਹੀਦਾਂ ਦੇ ਸੁਪਨਿਆਂ ਦਾ ਪੁੰਜਾਬ ਬਣਾਈਏ, ਇੱਕ ਨਵਾਂ ਪੰਜਾਬ ਬਣਾਈਏ।’’
  Published by:Sukhwinder Singh
  First published: