Home /News /national /

Petrol Diesel Prices: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟੀਆਂ, ਦੇਖੋ ਅੱਜ ਤੁਹਾਡੇ ਸ਼ਹਿਰ ਦਾ ਰੇਟ...

Petrol Diesel Prices: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟੀਆਂ, ਦੇਖੋ ਅੱਜ ਤੁਹਾਡੇ ਸ਼ਹਿਰ ਦਾ ਰੇਟ...

ਕੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵੀ ਦਿਖੇਗਾ ਅਸਰ?

ਕੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵੀ ਦਿਖੇਗਾ ਅਸਰ?

ਲਖਨਊ 'ਚ ਪੈਟਰੋਲ 1 ਪੈਸੇ ਦੀ ਗਿਰਾਵਟ ਨਾਲ 96.57 ਰੁਪਏ ਅਤੇ ਡੀਜ਼ਲ ਵੀ 1 ਪੈਸੇ ਦੀ ਗਿਰਾਵਟ ਨਾਲ 89.76 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ ਹੈ। ਇਸ ਤੋਂ ਇਲਾਵਾ ਬਿਹਾਰ ਦੀ ਰਾਜਧਾਨੀ ਪਟਨਾ 'ਚ ਪੈਟਰੋਲ 17 ਪੈਸੇ ਡਿੱਗ ਕੇ 107.48 ਰੁਪਏ ਅਤੇ ਡੀਜ਼ਲ 16 ਪੈਸੇ ਡਿੱਗ ਕੇ 96.26 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ ਹੈ।

ਹੋਰ ਪੜ੍ਹੋ ...
  • Share this:

    ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਖੁਦਰਾ ਕੀਮਤਾਂ 'ਚ ਵੀ ਕਮੀ ਆਈ ਹੈ। ਪਿਛਲੇ 24 ਘੰਟਿਆਂ 'ਚ ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਆਈ ਹੈ, ਜਿਸ ਦਾ ਅਸਰ ਘਰੇਲੂ ਪ੍ਰਚੂਨ ਬਾਜ਼ਾਰ 'ਤੇ ਵੀ ਪਿਆ ਹੈ।

    ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਤਾਜ਼ਾ ਦਰਾਂ ਮੁਤਾਬਕ ਅੱਜ ਵੀ ਦਿੱਲੀ, ਮੁੰਬਈ ਸਮੇਤ ਦੇਸ਼ ਦੇ ਚਾਰ ਮਹਾਨਗਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਪਰ ਯੂਪੀ ਤੋਂ ਲੈ ਕੇ ਬਿਹਾਰ ਤੱਕ ਕਈ ਸ਼ਹਿਰਾਂ ਵਿੱਚ ਰੇਟ ਬਦਲ ਗਏ ਹਨ।

    ਗਾਜ਼ੀਆਬਾਦ ਵਿੱਚ ਅੱਜ ਪੈਟਰੋਲ 32 ਪੈਸੇ ਸਸਤਾ ਹੋ ਕੇ 96.26 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 30 ਪੈਸੇ ਸਸਤਾ ਹੋ ਕੇ 89.45 ਰੁਪਏ ਪ੍ਰਤੀ ਲੀਟਰ ਹੋ ਗਿਆ। ਲਖਨਊ 'ਚ ਪੈਟਰੋਲ 1 ਪੈਸੇ ਦੀ ਗਿਰਾਵਟ ਨਾਲ 96.57 ਰੁਪਏ ਅਤੇ ਡੀਜ਼ਲ ਵੀ 1 ਪੈਸੇ ਦੀ ਗਿਰਾਵਟ ਨਾਲ 89.76 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ ਹੈ। ਇਸ ਤੋਂ ਇਲਾਵਾ ਬਿਹਾਰ ਦੀ ਰਾਜਧਾਨੀ ਪਟਨਾ 'ਚ ਪੈਟਰੋਲ 17 ਪੈਸੇ ਡਿੱਗ ਕੇ 107.48 ਰੁਪਏ ਅਤੇ ਡੀਜ਼ਲ 16 ਪੈਸੇ ਡਿੱਗ ਕੇ 96.26 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ ਹੈ।

    ਜੇਕਰ ਕੱਚੇ ਤੇਲ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਦੌਰਾਨ ਇਸ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਆਈ ਹੈ। ਪਿਛਲੇ 24 ਘੰਟਿਆਂ 'ਚ ਬ੍ਰੈਂਟ ਕਰੂਡ ਦੀ ਕੀਮਤ 92.27 ਡਾਲਰ ਪ੍ਰਤੀ ਬੈਰਲ 'ਤੇ ਆ ਗਈ ਹੈ, ਜਦਕਿ ਡਬਲਯੂ.ਟੀ.ਆਈ. ਦੀ ਦਰ ਵੀ ਘੱਟ ਕੇ 85.96 ਡਾਲਰ ਪ੍ਰਤੀ ਬੈਰਲ 'ਤੇ ਆ ਗਈ ਹੈ।

    ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

    - ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ

    - ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ

    - ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

    - ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

    ਇਨ੍ਹਾਂ ਸ਼ਹਿਰਾਂ ਵਿੱਚ ਵੀ ਨਵੀਆਂ ਕੀਮਤਾਂ ਜਾਰੀ ਹਨ

    ਨੋਇਡਾ 'ਚ ਪੈਟਰੋਲ 96.65 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

    ਗਾਜ਼ੀਆਬਾਦ 'ਚ 96.26 ਰੁਪਏ ਅਤੇ ਡੀਜ਼ਲ 89.45 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

    ਲਖਨਊ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

    ਪਟਨਾ 'ਚ ਪੈਟਰੋਲ 107.48 ਰੁਪਏ ਅਤੇ ਡੀਜ਼ਲ 94.26 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

    ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

    Published by:Gurwinder Singh
    First published:

    Tags: Petrol, Petrol and diesel, Petrol Price Today