ਸਰਕਾਰੀ ਤੇਲ ਕੰਪਨੀਆਂ (IOCL) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ। ਅੱਜ ਵੀ ਚਾਰ ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।
ਦੀਵਾਲੀ ਤੋਂ ਬਾਅਦ ਦੋਵਾਂ ਦੀਆਂ ਕੀਮਤਾਂ ਸਥਿਰ ਹਨ। ਨਵੀਂ ਦਰ ਮੁਤਾਬਕ ਅੱਜ ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਹੈ, ਜਦਕਿ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਜਲਦ ਹੀ ਹੋਰ ਸਸਤਾ ਹੋ ਸਕਦਾ ਹੈ ਪੈਟਰੋਲ ਤੇ ਡੀਜ਼ਲ: ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਘੱਟ ਕਰਨ ਲਈ ਸਰਕਾਰ ਨਵੀਂ ਯੋਜਨਾ ਤਿਆਰ ਕਰ ਰਹੀ ਹੈ। ਭਾਰਤ ਕੱਚੇ ਤੇਲ ਦੀਆਂ ਕੀਮਤਾਂ ਨੂੰ ਹੇਠਾਂ ਲਿਆਉਣ ਲਈ ਹੋਰ ਪ੍ਰਮੁੱਖ ਅਰਥਚਾਰਿਆਂ ਨਾਲ ਤਾਲਮੇਲ ਕਰ ਕੇ ਆਪਣੇ ਰਣਨੀਤਕ ਤੇਲ ਭੰਡਾਰਾਂ ਤੋਂ ਤੇਲ ਕੱਢਣ ਦੀ ਯੋਜਨਾ 'ਤੇ ਕੰਮ ਕਰ ਰਿਹਾ ਹੈ।
ਜਾਣੋ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
> ਦਿੱਲੀ ਪੈਟਰੋਲ 95.41 ਰੁਪਏ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ
> ਮੁੰਬਈ ਪੈਟਰੋਲ 109.98 ਰੁਪਏ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ
> ਚੇਨਈ ਪੈਟਰੋਲ 101.40 ਰੁਪਏ ਅਤੇ ਡੀਜ਼ਲ 91.43 ਰੁਪਏ ਪ੍ਰਤੀ ਲੀਟਰ
> ਕੋਲਕਾਤਾ ਪੈਟਰੋਲ 104.67 ਰੁਪਏ ਅਤੇ ਡੀਜ਼ਲ 89.79 ਰੁਪਏ ਪ੍ਰਤੀ ਲੀਟਰ
> ਲਖਨਊ ਪੈਟਰੋਲ 95.28 ਰੁਪਏ ਅਤੇ ਡੀਜ਼ਲ 86.80 ਰੁਪਏ ਪ੍ਰਤੀ ਲੀਟਰ
> ਗਾਂਧੀਨਗਰ ਪੈਟਰੋਲ 95.35 ਰੁਪਏ ਅਤੇ ਡੀਜ਼ਲ 89.33 ਰੁਪਏ ਪ੍ਰਤੀ ਲੀਟਰ
> ਪੋਰਟ ਬਲੇਅਰ ਵਿੱਚ ਪੈਟਰੋਲ 82.96 ਰੁਪਏ ਅਤੇ ਡੀਜ਼ਲ 77.13 ਰੁਪਏ ਪ੍ਰਤੀ ਲੀਟਰ ਹੈ।
ਹਰ ਰੋਜ਼ 6 ਵਜੇ ਬਦਲਦੀ ਹੈ ਕੀਮਤ: ਤੁਹਾਨੂੰ ਦੱਸ ਦਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ ਛੇ ਵਜੇ ਬਦਲਦੀਆਂ ਹਨ। ਨਵੀਆਂ ਕੀਮਤਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ।
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ। ਤੁਸੀਂ ਐਸਐਮਐਸ ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ।
ਇੰਡੀਅਨ ਆਇਲ ਦੇ ਗਾਹਕ RSP ਲਿਖ ਕੇ 9224992249 'ਤੇ ਅਤੇ BPCLਖਪਤਕਾਰ RSP ਲਿਖ ਕੇ 9223112222 'ਤੇ ਲਿਖ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, ਐਚਪੀਸੀਐਲ ਖਪਤਕਾਰ 9222201122 ਨੰਬਰ 'ਤੇ HPPprice ਭੇਜ ਕੇ ਕੀਮਤ ਜਾਣ ਸਕਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Business, Petrol, Petrol and diesel, Petrol Pump