Home /News /national /

ਹਿਮਾਚਲ ਪ੍ਰਦੇਸ਼ ਨੂੰ ਵੱਡਾ ਤੋਹਫਾ, ਬਿਲਾਸਪੁਰ 'ਚ PM ਮੋਦੀ ਨੇ AIIMS ਦਾ ਕੀਤਾ ਉਦਘਾਟਨ

ਹਿਮਾਚਲ ਪ੍ਰਦੇਸ਼ ਨੂੰ ਵੱਡਾ ਤੋਹਫਾ, ਬਿਲਾਸਪੁਰ 'ਚ PM ਮੋਦੀ ਨੇ AIIMS ਦਾ ਕੀਤਾ ਉਦਘਾਟਨ

ਹਿਮਾਚਲ ਪ੍ਰਦੇਸ਼ ਨੂੰ ਵੱਡਾ ਤੋਹਫਾ, ਬਿਲਾਸਪੁਰ 'ਚ PM ਮੋਦੀ ਨੇ AIIMS ਦਾ ਕੀਤਾ ਉਦਘਾਟਨ

ਹਿਮਾਚਲ ਪ੍ਰਦੇਸ਼ ਨੂੰ ਵੱਡਾ ਤੋਹਫਾ, ਬਿਲਾਸਪੁਰ 'ਚ PM ਮੋਦੀ ਨੇ AIIMS ਦਾ ਕੀਤਾ ਉਦਘਾਟਨ

ਏਮਜ਼ ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਮੋਦੀ ਨੇ 2017 ਵਿੱਚ ਰੱਖਿਆ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਏਮਜ਼ ਦੇ ਨਿਰਮਾਣ 'ਚ 1470 ਕਰੋੜ ਰੁਪਏ ਤੋਂ ਜ਼ਿਆਦਾ ਖਰਚ ਕੀਤੇ ਗਏ ਹਨ। ਇਸ ਮੌਕੇ ਮੁੱਖ ਮੰਤਰੀ ਜੈ ਰਾਮ ਠਾਕੁਰ, ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਵੀ ਮੌਜੂਦ ਸਨ।

ਹੋਰ ਪੜ੍ਹੋ ...
  • Share this:

    ਸ਼ਿਮਲਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਿਮਾਚਲ ਪ੍ਰਦੇਸ਼ ਦੇ ਦੌਰੇ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿੱਚ ਨਵੇਂ ਬਣੇ ਏਮਜ਼ ਯਾਨੀ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਉਦਘਾਟਨ ਕੀਤਾ। ਇਸ ਏਮਜ਼ ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਮੋਦੀ ਨੇ 2017 ਵਿੱਚ ਰੱਖਿਆ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਏਮਜ਼ ਦੇ ਨਿਰਮਾਣ 'ਚ 1470 ਕਰੋੜ ਰੁਪਏ ਤੋਂ ਜ਼ਿਆਦਾ ਖਰਚ ਕੀਤੇ ਗਏ ਹਨ। ਇਸ ਮੌਕੇ ਮੁੱਖ ਮੰਤਰੀ ਜੈ ਰਾਮ ਠਾਕੁਰ, ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਵੀ ਮੌਜੂਦ ਸਨ।


    ਪੀਐਮਓ ਦਫ਼ਤਰ ਵੱਲੋਂ ਜਾਰੀ ਬਿਆਨ ਅਨੁਸਾਰ ਹਿਮਾਚਲ ਦੌਰੇ ਦੌਰਾਨ ਪੀਐਮ ਮੋਦੀ 3,650 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਏਮਜ਼ ਦਾ ਉਦਘਾਟਨ ਕਰਨ ਤੋਂ ਬਾਅਦ ਪੀਐਮ ਮੋਦੀ ਨੇ ਹਸਪਤਾਲ ਦਾ ਮੁਆਇਨਾ ਕੀਤਾ। ਇਸ ਤੋਂ ਬਾਅਦ ਉਹ ਸਥਾਨਕ ਲੁਹਾਣੂ ਮੈਦਾਨ ਵਿਖੇ ਕਈ ਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਤੋਂ ਬਾਅਦ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਵੀ ਕੁੱਲੂ ਦੁਸਹਿਰਾ ਸਮਾਰੋਹ 'ਚ ਸ਼ਾਮਲ ਹੋਣਗੇ।


    ਜਾਣੋ ਕਿਹੜੇ-ਕਿਹੜੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣਗੇ PM ਮੋਦੀ?

    ਪੀਐਮ ਮੋਦੀ ਜਿਨ੍ਹਾਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਨ੍ਹਾਂ ਵਿੱਚ ਪਿੰਜੌਰ ਅਤੇ ਨਾਲਾਗੜ੍ਹ ਵਿਚਕਾਰ 31 ਕਿਲੋਮੀਟਰ ਲੰਬੇ ਰਾਸ਼ਟਰੀ ਰਾਜਮਾਰਗ ਨੂੰ ਵੀ ਚਾਰ ਮਾਰਗੀ ਬਣਾਇਆ ਜਾਵੇਗਾ। ਪ੍ਰਧਾਨ ਮੰਤਰੀ ਨਾਲਾਗੜ੍ਹ ਵਿੱਚ ਇੱਕ ਮੈਡੀਕਲ ਪਾਰਕ ਦਾ ਨੀਂਹ ਪੱਥਰ ਵੀ ਰੱਖਣਗੇ। ਇਸ ਦਾ ਨਿਰਮਾਣ 350 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ। ਪੀਐਮਓ ਨੇ ਕਿਹਾ ਕਿ ਇਹ ਯੋਜਨਾਵਾਂ ਖੇਤਰ ਵਿੱਚ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨਗੀਆਂ। ਪ੍ਰਧਾਨ ਮੰਤਰੀ ਅੰਤਰਰਾਸ਼ਟਰੀ ਕੁੱਲੂ ਦੁਸਹਿਰਾ ਸਮਾਰੋਹ ਵਿੱਚ ਵੀ ਹਿੱਸਾ ਲੈਣਗੇ। ਇਸ ਦਾ ਆਯੋਜਨ 5 ਤੋਂ 11 ਅਕਤੂਬਰ ਤੱਕ ਕੀਤਾ ਜਾਵੇਗਾ।

    Published by:Ashish Sharma
    First published:

    Tags: AIIMS, Modi government, PM Modi