Home /News /national /

ਅਗਲੇ ਡੇਢ ਸਾਲਾਂ 'ਚ ਕੇਂਦਰ ਸਰਕਾਰ ਕਰੇਗੀ 10 ਲੱਖ ਭਰਤੀਆਂ, PM ਮੋਦੀ ਨੇ ਸਾਰੇ ਵਿਭਾਗਾਂ ਨੂੰ ਦਿੱਤੇ ਨਿਰਦੇਸ਼

ਅਗਲੇ ਡੇਢ ਸਾਲਾਂ 'ਚ ਕੇਂਦਰ ਸਰਕਾਰ ਕਰੇਗੀ 10 ਲੱਖ ਭਰਤੀਆਂ, PM ਮੋਦੀ ਨੇ ਸਾਰੇ ਵਿਭਾਗਾਂ ਨੂੰ ਦਿੱਤੇ ਨਿਰਦੇਸ਼

ਅਗਲੇ ਡੇਢ ਸਾਲਾਂ 'ਚ ਕੇਂਦਰ ਸਰਕਾਰ ਕਰੇਗੀ 10 ਲੱਖ ਭਰਤੀਆਂ, PM ਮੋਦੀ ਨੇ ਸਾਰੇ ਵਿਭਾਗਾਂ ਨੂੰ ਦਿੱਤੇ ਨਿਰਦੇਸ਼ (file photo)

ਅਗਲੇ ਡੇਢ ਸਾਲਾਂ 'ਚ ਕੇਂਦਰ ਸਰਕਾਰ ਕਰੇਗੀ 10 ਲੱਖ ਭਰਤੀਆਂ, PM ਮੋਦੀ ਨੇ ਸਾਰੇ ਵਿਭਾਗਾਂ ਨੂੰ ਦਿੱਤੇ ਨਿਰਦੇਸ਼ (file photo)

ਪੀਐਮਓ ਇੰਡੀਆ ਦੇ ਟਵਿੱਟਰ ਅਕਾਉਂਟ ਤੋਂ ਟਵੀਟ ਕੀਤਾ ਗਿਆ ਹੈ, 'ਪੀਐਮ ਨਰਿੰਦਰ ਮੋਦੀ ਨੇ ਸਾਰੇ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਮਨੁੱਖੀ ਸਰੋਤਾਂ ਦੀ ਸਮੀਖਿਆ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਦੇਸ਼ ਦਿੱਤਾ ਹੈ ਕਿ ਅਗਲੇ ਡੇਢ ਸਾਲ 'ਚ 10 ਲੱਖ ਭਰਤੀਆਂ ਮਿਸ਼ਨ ਮੋਡ 'ਚ ਕੀਤੀਆਂ ਜਾਣ। ਸਾਰੇ ਵਿਭਾਗਾਂ ਨੂੰ ਤੇਜ਼ੀ ਨਾਲ ਕਾਰਵਾਈ ਕਰਨੀ ਪਵੇਗੀ, ਕਿਉਂਕਿ ਪ੍ਰਧਾਨ ਮੰਤਰੀ ਦੇ ਨਿਰਦੇਸ਼ ਸਪੱਸ਼ਟ ਹਨ ਕਿ ਭਰਤੀ ਪ੍ਰਕਿਰਿਆ ਨੂੰ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕੀਤਾ ਜਾਣਾ ਚਾਹੀਦਾ ਹੈ।

ਹੋਰ ਪੜ੍ਹੋ ...
 • Share this:

  ਨਵੀਂ ਦਿੱਲੀ: ਰੋਜ਼ਗਾਰ ਦੇ ਮੁੱਦੇ 'ਤੇ ਅਕਸਰ ਵਿਰੋਧੀ ਪਾਰਟੀਆਂ ਦੇ ਸਵਾਲਾਂ ਦਾ ਸਾਹਮਣਾ ਕਰਨ ਵਾਲੀ ਮੋਦੀ ਸਰਕਾਰ ਨੇ ਜਵਾਬ ਦੇਣ ਦੀ ਯੋਜਨਾ ਤਿਆਰ ਕਰ ਲਈ ਹੈ। ਕੇਂਦਰ ਸਰਕਾਰ ਦੇ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸ਼ਨ ਮੋਡ ਵਿੱਚ ਭਰਤੀ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਅਗਲੇ ਡੇਢ ਸਾਲ ਵਿੱਚ ਆਪਣੇ ਵੱਖ-ਵੱਖ ਵਿਭਾਗਾਂ ਵਿੱਚ 10 ਲੱਖ ਭਰਤੀਆਂ ਕਰੇਗੀ।

  ਪੀਐਮਓ ਇੰਡੀਆ ਦੇ ਟਵਿੱਟਰ ਅਕਾਉਂਟ ਤੋਂ ਟਵੀਟ ਕੀਤਾ ਗਿਆ ਹੈ, 'ਪੀਐਮ ਨਰਿੰਦਰ ਮੋਦੀ ਨੇ ਸਾਰੇ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਮਨੁੱਖੀ ਸਰੋਤਾਂ ਦੀ ਸਮੀਖਿਆ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਦੇਸ਼ ਦਿੱਤਾ ਹੈ ਕਿ ਅਗਲੇ ਡੇਢ ਸਾਲ 'ਚ 10 ਲੱਖ ਭਰਤੀਆਂ ਮਿਸ਼ਨ ਮੋਡ 'ਚ ਕੀਤੀਆਂ ਜਾਣ। ਸਾਰੇ ਵਿਭਾਗਾਂ ਨੂੰ ਤੇਜ਼ੀ ਨਾਲ ਕਾਰਵਾਈ ਕਰਨੀ ਪਵੇਗੀ, ਕਿਉਂਕਿ ਪ੍ਰਧਾਨ ਮੰਤਰੀ ਦੇ ਨਿਰਦੇਸ਼ ਸਪੱਸ਼ਟ ਹਨ ਕਿ ਭਰਤੀ ਪ੍ਰਕਿਰਿਆ ਨੂੰ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕੀਤਾ ਜਾਣਾ ਚਾਹੀਦਾ ਹੈ।

  ਜ਼ਿਆਦਾਤਰ ਭਰਤੀ ਕੇਂਦਰ ਦੇ ਇਨ੍ਹਾਂ ਸਰਕਾਰੀ ਵਿਭਾਗਾਂ ਵਿੱਚ ਕੀਤੀ ਜਾਵੇਗੀ

  ਜ਼ਿਆਦਾਤਰ ਅਸਾਮੀਆਂ ਕੇਂਦਰ ਦੇ ਪ੍ਰਮੁੱਖ ਮੰਤਰਾਲਿਆਂ ਅਤੇ ਵਿਭਾਗਾਂ ਜਿਵੇਂ ਕਿ ਪੋਸਟ, ਰੱਖਿਆ (ਸਿਵਲ), ਰੇਲਵੇ ਅਤੇ ਮਾਲੀਆ ਵਿੱਚ ਹਨ। ਨਿਊਜ਼ 18 ਨੂੰ ਮਿਲੀ ਜਾਣਕਾਰੀ ਮੁਤਾਬਕ ਰੇਲਵੇ 'ਚ ਕਰੀਬ 15 ਲੱਖ ਮਨਜ਼ੂਰ ਅਸਾਮੀਆਂ ਦੇ ਮੁਕਾਬਲੇ ਕਰੀਬ 2.3 ਲੱਖ ਅਸਾਮੀਆਂ ਖਾਲੀ ਹਨ। ਰੱਖਿਆ (ਸਿਵਲ) ਵਿਭਾਗ ਵਿੱਚ ਲਗਭਗ 6.33 ਲੱਖ ਕਰਮਚਾਰੀਆਂ ਦੀ ਮਨਜ਼ੂਰਸ਼ੁਦਾ ਗਿਣਤੀ ਦੇ ਮੁਕਾਬਲੇ ਲਗਭਗ 2.5 ਲੱਖ ਅਸਾਮੀਆਂ ਖਾਲੀ ਹਨ। ਇਸੇ ਤਰ੍ਹਾਂ ਡਾਕ ਵਿਭਾਗ ਵਿੱਚ ਕੁੱਲ ਪ੍ਰਵਾਨਿਤ 2.67 ਲੱਖ ਕਰਮਚਾਰੀਆਂ ਦੇ ਮੁਕਾਬਲੇ ਲਗਭਗ 90,000 ਅਸਾਮੀਆਂ ਹਨ, ਜਦੋਂ ਕਿ ਮਾਲ ਵਿਭਾਗ ਵਿੱਚ 1.78 ਲੱਖ ਕਰਮਚਾਰੀਆਂ ਦੀ ਕੁੱਲ ਪ੍ਰਵਾਨਿਤ ਗਿਣਤੀ ਦੇ ਮੁਕਾਬਲੇ ਲਗਭਗ 74,000 ਅਸਾਮੀਆਂ ਹਨ।

  ਕੇਂਦਰ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਨਿਊਜ਼ 18 ਨੂੰ ਦੱਸਿਆ, “ਸਟਾਫ ਦੀ ਭਾਰੀ ਕਮੀ ਕਾਰਨ ਕੁਝ ਵਿਭਾਗਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਪਿਛਲੇ ਦੋ ਸਾਲਾਂ ਦੌਰਾਨ ਕਰੋਨਾ ਮਹਾਂਮਾਰੀ ਕਾਰਨ ਨਵੀਂ ਭਰਤੀ ਦੀ ਪ੍ਰਕਿਰਿਆ ਪ੍ਰਭਾਵਿਤ ਹੋਈ ਹੈ, ਜਦਕਿ ਕਰਮਚਾਰੀ ਸੇਵਾਮੁਕਤ ਹੋ ਚੁੱਕੇ ਹਨ। ਪਿਛਲੇ ਕੁਝ ਸਾਲਾਂ ਵਿੱਚ ਕੇਂਦਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕਰਮਚਾਰੀਆਂ ਦੀ ਪ੍ਰਵਾਨਿਤ ਗਿਣਤੀ ਵਿੱਚ ਵੀ ਵਾਧਾ ਕੀਤਾ ਗਿਆ ਹੈ। ਇਨ੍ਹਾਂ ਅਸਾਮੀਆਂ ਨੂੰ ਭਰਨ ਤੋਂ ਬਾਅਦ ਕੇਂਦਰ ਕੋਲ ਵਿਰੋਧੀ ਧਿਰ ਦੇ ਸਵਾਲਾਂ ਦੇ ਜਵਾਬ ਹੋਣਗੇ।

  ਕੇਂਦਰ ਵਿੱਚ 2020 ਵਿੱਚ ਹੀ 9 ਲੱਖ ਸਰਕਾਰੀ ਅਸਾਮੀਆਂ ਖਾਲੀ ਸਨ

  ਕੇਂਦਰੀ ਅਮਲਾ ਅਤੇ ਸਿਖਲਾਈ ਮੰਤਰੀ, ਡਾ. ਜਤਿੰਦਰ ਸਿੰਘ ਨੇ ਪਿਛਲੇ ਸਾਲ ਰਾਜ ਸਭਾ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਸੀ ਕਿ 1 ਮਾਰਚ, 2020 ਤੱਕ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ 8.72 ਲੱਖ ਅਸਾਮੀਆਂ ਖਾਲੀ ਸਨ। ਫਿਲਹਾਲ ਇਹ ਅੰਕੜਾ ਵਧਿਆ ਹੋ ਸਕਦਾ ਹੈ। ਜਤਿੰਦਰ ਸਿੰਘ ਨੇ ਦੱਸਿਆ ਸੀ ਕਿ ਕੇਂਦਰ ਸਰਕਾਰ ਦੇ ਸਾਰੇ ਵਿਭਾਗਾਂ ਵਿੱਚ ਕੁੱਲ 40 ਲੱਖ 4 ਹਜ਼ਾਰ ਅਸਾਮੀਆਂ ਹਨ, ਜਿਨ੍ਹਾਂ ਵਿੱਚੋਂ ਇਸ ਵੇਲੇ 31 ਲੱਖ 32 ਹਜ਼ਾਰ ਅਸਾਮੀਆਂ ’ਤੇ ਨਿਯੁਕਤੀਆਂ ਹਨ। ਇਸ ਤਰ੍ਹਾਂ 8.72 ਲੱਖ ਅਸਾਮੀਆਂ ਦੀ ਭਰਤੀ ਦੀ ਲੋੜ ਹੈ।

  ਇੰਨਾ ਹੀ ਨਹੀਂ ਸਾਲ 2016-17 ਤੋਂ 2020-21 ਦੌਰਾਨ ਹੋਈ ਭਰਤੀ ਦੇ ਅੰਕੜੇ ਦਿੰਦੇ ਹੋਏ ਜਤਿੰਦਰ ਸਿੰਘ ਨੇ ਕਿਹਾ ਸੀ ਕਿ ਐੱਸਐੱਸਸੀ ਵੱਲੋਂ ਲਈਆਂ ਗਈਆਂ ਪ੍ਰੀਖਿਆਵਾਂ ਰਾਹੀਂ 2,14,601 ਮੁਲਾਜ਼ਮਾਂ ਦੀ ਭਰਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਆਰਆਰਬੀ ਰਾਹੀਂ 2,04,945 ਨਿਯੁਕਤੀਆਂ ਦਿੱਤੀਆਂ ਗਈਆਂ ਹਨ। ਜਦੋਂ ਕਿ UPSC ਨੇ 25,267 ਉਮੀਦਵਾਰਾਂ ਦੀ ਚੋਣ ਕੀਤੀ ਹੈ।

  ਦੇਸ਼ ਵਿੱਚ ਕਰੀਬ 40 ਕਰੋੜ ਲੋਕਾਂ ਕੋਲ ਰੁਜ਼ਗਾਰ ਨਹੀਂ

  2014 ਤੋਂ ਪਹਿਲਾਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਭਾਜਪਾ ਨੇ ਵੱਡੇ ਪੱਧਰ ਉੱਤੇ ਰੁਜ਼ਾਗਰ ਦੇਣ ਦਾ ਵਾਅਦਾ ਕੀਤਾ ਸੀ। ਇਸ ਨੂੰ ਲੈਕੇ ਬੀਜੇਪੀ ਹਮੇਸ਼ਾ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ 'ਤੇ ਰਹੀ ਹੈ। ਭਾਰਤ ਵਿੱਚ ਪਿਛਲੇ ਅੱਠ ਸਾਲਾਂ ਵਿੱਚ ਬੇਰੁਜ਼ਗਾਰਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਸੈਂਟਰ ਫਾਰ ਮਾਨੀਟਰਿੰਗ ਇੰਡੀਅਨ ਇਕਾਨਮੀ (CMIE) ਮੁਤਾਬਕ ਦੇਸ਼ ਵਿੱਚ ਕਰੀਬ 40 ਕਰੋੜ ਲੋਕਾਂ ਕੋਲ ਰੁਜ਼ਗਾਰ ਨਹੀਂ ਹੈ। 2013-14 ਤੱਕ ਭਾਰਤ ਦੀ ਬੇਰੋਜ਼ਗਾਰੀ ਦਰ 3.4 ਫੀਸਦੀ ਸੀ ਜੋ ਇਸ ਸਮੇਂ ਵਧ ਕੇ 8.7 ਫੀਸਦੀ ਹੋ ਗਈ ਹੈ।

  Published by:Sukhwinder Singh
  First published:

  Tags: BJP, Jobs, Modi government, Narendra modi