Home /News /national /

PM ਮੋਦੀ ਨੇ ਯੂਕਰੇਨ ਤੇ ਰੂਸ ਦੇ ਰਾਸ਼ਟਰਪਤੀਆਂ ਨਾਲ ਕੀਤੀ ਗੱਲਬਾਤ

PM ਮੋਦੀ ਨੇ ਯੂਕਰੇਨ ਤੇ ਰੂਸ ਦੇ ਰਾਸ਼ਟਰਪਤੀਆਂ ਨਾਲ ਕੀਤੀ ਗੱਲਬਾਤ

PM ਮੋਦੀ ਨੇ ਯੂਕਰੇਨ ਤੇ ਰੂਸ ਦੇ ਰਾਸ਼ਟਰਪਤੀਆਂ ਨਾਲ ਕੀਤੀ ਗੱਲਬਾਤ (ਫਾਇਲ ਫੋਟੋ)

PM ਮੋਦੀ ਨੇ ਯੂਕਰੇਨ ਤੇ ਰੂਸ ਦੇ ਰਾਸ਼ਟਰਪਤੀਆਂ ਨਾਲ ਕੀਤੀ ਗੱਲਬਾਤ (ਫਾਇਲ ਫੋਟੋ)

ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਯੂਕਰੇਨੀ ਅਤੇ ਰੂਸੀ ਟੀਮਾਂ ਵਿਚਾਲੇ ਗੱਲਬਾਤ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਇਹ ਜਾਣਕਾਰੀ ਭਾਰਤ ਸਰਕਾਰ ਦੇ ਸੂਤਰਾਂ ਨੇ ਦਿੱਤੀ ਹੈ।

  • Share this:

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕੀਤੀ ਹੈ। ਦੋਵਾਂ ਨੇਤਾਵਾਂ ਵਿਚਾਲੇ ਕਰੀਬ 50 ਮਿੰਟ ਤੱਕ ਗੱਲਬਾਤ ਚੱਲੀ। ਉਨ੍ਹਾਂ ਯੂਕਰੇਨ ਵਿੱਚ ਉਭਰ ਰਹੇ ਹਾਲਾਤਾਂ ਬਾਰੇ ਚਰਚਾ ਕੀਤੀ।

    ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਯੂਕਰੇਨੀ ਅਤੇ ਰੂਸੀ ਟੀਮਾਂ ਵਿਚਾਲੇ ਗੱਲਬਾਤ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਇਹ ਜਾਣਕਾਰੀ ਭਾਰਤ ਸਰਕਾਰ ਦੇ ਸੂਤਰਾਂ ਨੇ ਦਿੱਤੀ ਹੈ।

    ਇਸ ਤੋਂ ਪਹਿਲਾਂ ਮੋਦੀ ਨੂੰ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਗੱਲਬਾਤ ਕੀਤੀ ਅਤੇ ਪੂਰਬੀ ਸ਼ਹਿਰ ਸੂਮੀ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢਣ ਵਿੱਚ ਉਨ੍ਹਾਂ ਤੋਂ ਮਦਦ ਦੀ ਅਪੀਲ ਕੀਤੀ। ਇਹ ਗੱਲਬਾਤ ਲਗਪਗ 35 ਮਿੰਟ ਚੱਲੀ, ਜਿਸ ਵਿੱਚ ਦੋਨਾਂ ਆਗੂਆਂ ਨੇ ਪੂਰਬੀ ਯੂਰਪੀ ਮੁਲਕ ਯੂਕਰੇਨ ਦੇ ਮੌਜੂਦਾ ਹਾਲਾਤ ’ਤੇ ਚਰਚਾ ਕੀਤੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।

    ਸੂਮੀ ਵਿੱਚ ਹਾਲੇ ਵੀ 700 ਦੇ ਕਰੀਬ ਭਾਰਤੀ ਵਿਦਿਆਰਥੀ ਫਸੇ ਹੋਏ ਹਨ। ਪ੍ਰਧਾਨ ਮੰਤਰੀ ਨੇ ਯੂਕਰੇਨ ਸਰਕਾਰ ਵੱਲੋਂ ਕੀਤੀ ਜਾ ਰਹੀ ਮਦਦ ਲਈ ਜ਼ੇਲੇਂਸਕੀ ਦਾ ਧੰਨਵਾਦ ਕੀਤਾ ਤੇ ਮਦਦ ਜਾਰੀ ਰੱਖਣ ਦੀ ਅਪੀਲ ਕੀਤੀ। ਮੋਦੀ ਦੀ ਪੂਤਿਨ ਅਤੇ ਜ਼ੇਲੇਂਸਕੀ ਵਿਚਾਲੇ ਗੱਲਬਾਤ ਅਜਿਹੇ ਸਮੇਂ ਵਿੱਚ ਹੋ ਰਹੀ ਹੈ, ਜਦੋਂ ਰੂਸ ਦੇ ਹਮਲੇ ਵਿੱਚ ਬੁਰੀ ਤਰ੍ਹਾਂ ਪ੍ਰਭਾਵਿਤ ਯੂਰਪੀ ਮੁਲਕ ਯੂਕਰੇਨ ਤੋਂ ਵਿਦਿਆਰਥੀਆਂ ਸਮੇਤ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਭਾਰਤ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।

    ਰੂਸ ਅਤੇ ਯੂਕਰੇਨ ਵਿਚਾਲੇ ਜੰਗ ਛਿੜਨ ਦੇ ਬਾਅਦ ਮੋਦੀ ਅਤੇ ਪੂਤਿਨ ਵਿਚਾਲੇ ਇਹ ਤੀਜੀ ਗੱਲਬਾਤ ਹੈ, ਜਦੋਂ ਜ਼ੇਲੇਂਸਕੀ ਨਾਲ ਉਨ੍ਹਾਂ ਦੀ ਇਹ ਦੂਜੀ ਗੱਲਬਾਤ ਸੀ। ਇਸ ਤੋਂ ਪਹਿਲਾਂ ਜੇਲੇਂਸਕੀ ਅਤੇ ਮੋਦੀ ਨੇ 26 ਜਨਵਰੀ ਨੂੰ ਫੋਨ ’ਤੇ ਗੱਲਬਾਤ ਕੀਤੀ ਸੀ। ਭਾਰਤ ਨੇ ਰੁੂਸ ਅਤੇ ਯੂਕਰੇਨ ਦੇ ਸਿਖਰਲੇ ਆਗੂਆਂ ਤੋਂ ਫੌਰੀ ਜੰਗ ਖ਼ਤਮ ਕਰਨ, ਗੱਲਬਾਤ ਅਤੇ ਕੂਟਨੀਤਕ ਤਰੀਕੇ ਨਾਲ ਵਖਰੇਵੇਂ ਦੂਰ ਕਰਨ ਦੀ ਅਪੀਲ ਕੀਤੀ ਹੈ।

    Published by:Gurwinder Singh
    First published:

    Tags: Narendra modi, Russia Ukraine crisis, Russia-Ukraine News, Ukraine, Ukraine visa