ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿੱਖ ਪਰੰਪਰਾਵਾਂ ਅਤੇ ਵਿਰਾਸਤ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਹਨ। ਉਹ ਪਹਿਲੇ ਸਿੱਖ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਦੇ ਨਿਵਾਸ ਸਥਾਨ ਉਤੇ ਆਯੋਜਿਤ ਸਮਾਗਮ 'ਚ ਸ਼ਾਮਲ ਹੋਏ।
ਇਸ ਦੌਰਾਨ ਉਨ੍ਹਾਂ ਅਰਦਾਸ ਵਿਚ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਤੁਸੀਂ ਸਾਰੇ ਜਾਣਦੇ ਹੋ ਕਿ ਮੈਂ ਪੰਜਾਬ ਵਿਚ ਇੱਕ ਕਾਰਕੁਨ ਵਜੋਂ ਲੰਮਾ ਸਮਾਂ ਬਿਤਾਇਆ ਹੈ। ਉਸ ਦੌਰਾਨ ਕਈ ਵਾਰ ਹਰਿਮੰਦਰ ਸਾਹਿਬ ਮੱਥਾ ਟੇਕਣ ਦਾ ਮੌਕਾ ਮਿਲਿਆ।
ਪੀਐਮ ਮੋਦੀ ਨੇ ਕਿਹਾ ਕਿ ਅਸੀਂ ਸੀਏਏ ਐਕਟ ਲਿਆ ਕੇ ਵੰਡ ਤੋਂ ਪ੍ਰਭਾਵਿਤ ਹਿੰਦੂ-ਸਿੱਖ ਪਰਿਵਾਰਾਂ ਨੂੰ ਨਾਗਰਿਕਤਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਪੀਐਮ ਮੋਦੀ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਅਫਗਾਨਿਸਤਾਨ ਵਿੱਚ ਸਥਿਤੀ ਕਿਵੇਂ ਵਿਗੜ ਗਈ ਸੀ, ਹਿੰਦੂ-ਸਿੱਖ ਪਰਿਵਾਰਾਂ ਨੂੰ ਵਾਪਸ ਲਿਆਉਣ ਦੀ ਮੁਹਿੰਮ ਚਲਾਈ ਗਈ। ਉਹ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸੁਰੱਖਿਅਤ ਲੈ ਕੇ ਆਏ।
ਪੀਐਮ ਮੋਦੀ ਨੇ ਕਿਹਾ ਕਿ 26 ਦਸੰਬਰ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਦੀ ਯਾਦ ਵਿਚ ‘ਵੀਰ ਬਾਲ ਦਿਵਸ’ ਮਨਾਉਣ ਦੀ ਸ਼ੁਰੂਆਤ ਹੋ ਗਈ ਹੈ। ਗੁਰੂ ਨਾਨਕ ਦੇਵ ਜੀ ਨੇ ਸਾਨੂੰ ਜੀਵਨ ਜਿਊਣ ਦਾ ਰਸਤਾ ਦਿਖਾਇਆ। ਉਨ੍ਹਾਂ ਕਿਹਾ ਸੀ ਨਾਮ ਜਪੋ, ਕਿਰਤ ਕਰੋ, ਵੰਡ ਛਕੋ। ਇਸ ਇੱਕ ਵਾਕ ਵਿੱਚ ਅਧਿਆਤਮਿਕ ਚਿੰਤਨ ਵੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਪਹੁੰਚੇ। ਇਹ ਸਮਾਗਮ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਦਿੱਲੀ ਦੇ ਲੋਧੀ ਸਟੇਟ ਸਥਿਤ ਰਿਹਾਇਸ਼ 'ਤੇ ਕਰਵਾਇਆ ਗਿਆ।
ਇਸ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿੱਥੇ ਮੱਥਾ ਟੇਕਿਆ ਤਾਂ ਉੱਥੇ ਹੀ ਉਨ੍ਹਾਂ ਨੇ ਸੰਗਤ ਨੂੰ ਸੰਬੋਧਨ ਵੀ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਅਤੇ ਸਿੱਖ ਧਰਮ ਦਾ ਦੇਸ਼ ਨੂੰ ਦਿੱਤੇ ਯੋਗਦਾਨ ਦਾ ਜ਼ਿਕਰ ਕੀਤਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਰਸਤੇ ਉਤੇ ਚੱਲਣ ਦੀ ਪ੍ਰੇਰਣਾ ਵੀ ਦਿੱਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: 550th Parkash Purb celebrations of Guru Nanak Dev., Guru Nanak Dev, Guru Nanak Dev University (GNDU), Modi government, Narendra modi