Home /News /national /

PM ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫੋਨ 'ਤੇ ਕੀਤੀ  ਗੱਲਬਾਤ, ਯੂਕਰੇਨ ਸੰਕਟ 'ਤੇ ਹੋਈ ਚਰਚਾ  

PM ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫੋਨ 'ਤੇ ਕੀਤੀ  ਗੱਲਬਾਤ, ਯੂਕਰੇਨ ਸੰਕਟ 'ਤੇ ਹੋਈ ਚਰਚਾ  

PM ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫੋਨ 'ਤੇ ਕੀਤੀ  ਗੱਲਬਾਤ, ਯੂਕਰੇਨ ਸੰਕਟ 'ਤੇ ਹੋਈ ਚਰਚਾ   (file photo)

PM ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫੋਨ 'ਤੇ ਕੀਤੀ  ਗੱਲਬਾਤ, ਯੂਕਰੇਨ ਸੰਕਟ 'ਤੇ ਹੋਈ ਚਰਚਾ   (file photo)

ਦੱਸ ਦਈਏ ਕਿ ਪੀਐਮ ਮੋਦੀ ਨੇ ਯੂਕਰੇਨ ਸੰਕਟ ਨੂੰ ਲੈ ਕੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਵੀ ਗੱਲ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਪਹਿਲਾਂ ਹੀ ਦੋਵਾਂ ਦੇਸ਼ਾਂ ਨੂੰ ਗੱਲਬਾਤ ਰਾਹੀਂ ਜੰਗ ਦੇ ਸੰਕਟ ਦਾ ਹੱਲ ਕੱਢਣ ਦੀ ਅਪੀਲ ਕਰ ਚੁੱਕੇ ਹਨ।

  • Share this:

    ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕੀਤੀ। ਇਹ ਗੱਲਬਾਤ ਦੋਵਾਂ ਦੇਸ਼ਾਂ ਦੇ ਨੇਤਾਵਾਂ ਵਿਚਾਲੇ ਫੋਨ 'ਤੇ ਹੋਈ। ਪੁਤਿਨ ਨਾਲ ਗੱਲਬਾਤ ਦੌਰਾਨ, ਪੀਐਮ ਮੋਦੀ ਨੇ ਯੂਕਰੇਨ ਸੰਕਟ 'ਤੇ ਭਾਰਤ ਦੀ ਸਥਿਤੀ ਨੂੰ ਦੁਹਰਾਇਆ ਅਤੇ ਇਸ ਦਾ ਹੱਲ ਲੱਭਣ ਲਈ ਕੂਟਨੀਤਕ ਤਰੀਕੇ ਅਪਣਾਉਣ ਦੀ ਗੱਲ ਕੀਤੀ। ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੇ ਵਿਚਕਾਰ ਪ੍ਰਧਾਨ ਮੰਤਰੀ ਮੋਦੀ ਨੇ ਪਹਿਲਾਂ ਵੀ ਕਈ ਵਾਰ ਵਲਾਦੀਮੀਰ ਪੁਤਿਨ ਨਾਲ ਫੋਨ 'ਤੇ ਗੱਲ ਕੀਤੀ ਹੈ।

    ਯੂਕਰੇਨ ਸੰਕਟ ਤੋਂ ਇਲਾਵਾ ਦੋਹਾਂ ਦੇਸ਼ਾਂ ਨੇ ਦੁਵੱਲੇ ਵਪਾਰ ਸਮੇਤ ਹੋਰ ਵਿਸ਼ਵ ਮੁੱਦਿਆਂ 'ਤੇ ਚਰਚਾ ਕੀਤੀ। ਇਸ ਦੇ ਨਾਲ ਹੀ ਅੱਜ ਦੀ ਗੱਲਬਾਤ ਦੌਰਾਨ ਪੁਤਿਨ ਦੀ ਭਾਰਤ ਫੇਰੀ ਦੌਰਾਨ ਲਏ ਗਏ ਫੈਸਲਿਆਂ ਨੂੰ ਲਾਗੂ ਕਰਨ ਦੀ ਵੀ ਸਮੀਖਿਆ ਕੀਤੀ ਗਈ।

    ਦੱਸ ਦਈਏ ਕਿ ਪੀਐਮ ਮੋਦੀ ਨੇ ਯੂਕਰੇਨ ਸੰਕਟ ਨੂੰ ਲੈ ਕੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਵੀ ਗੱਲ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਪਹਿਲਾਂ ਹੀ ਦੋਵਾਂ ਦੇਸ਼ਾਂ ਨੂੰ ਗੱਲਬਾਤ ਰਾਹੀਂ ਜੰਗ ਦੇ ਸੰਕਟ ਦਾ ਹੱਲ ਕੱਢਣ ਦੀ ਅਪੀਲ ਕਰ ਚੁੱਕੇ ਹਨ।

    ਅੰਤਰਰਾਸ਼ਟਰੀ ਊਰਜਾ ਅਤੇ ਫੂਡ ਮਾਰਕੀਟ 'ਤੇ ਚਰਚਾ

    ਜਾਣਕਾਰੀ ਮੁਤਾਬਕ ਅੱਜ ਦੀ ਗੱਲਬਾਤ ਦੌਰਾਨ ਪੀਐਮ ਮੋਦੀ ਨੇ ਰੂਸ ਨਾਲ ਫੂਡ ਸਕਿਊਰਿਟੀ ਸਮੇਤ ਕਈ ਗਲੋਬਲ ਮੁੱਦਿਆਂ 'ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਦੇ ਅਨੁਸਾਰ, ਪੀਐਮ ਮੋਦੀ ਅਤੇ ਪੁਤਿਨ ਵਿਚਕਾਰ ਖੇਤੀਬਾੜੀ ਵਸਤੂਆਂ, ਫਾਰਮਾ ਉਤਪਾਦਾਂ ਅਤੇ ਖਾਦਾਂ ਨੂੰ ਲੈ ਕੇ ਗੱਲਬਾਤ ਹੋਈ। ਦੋਹਾਂ ਦੇਸ਼ਾਂ ਨੇ ਅੰਤਰਰਾਸ਼ਟਰੀ ਊਰਜਾ ਅਤੇ ਫੂਡ ਮਾਰਕੀਟ ਦੀ ਮੌਜੂਦਾ ਸਥਿਤੀ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।



    ਤੁਹਾਨੂੰ ਦੱਸ ਦੇਈਏ ਕਿ ਪੁਤਿਨ ਦਸੰਬਰ 2021 ਵਿੱਚ ਭਾਰਤ ਆਏ ਸਨ। ਇਸ ਦੌਰੇ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ 2+2 ਮੰਤਰੀ ਪੱਧਰੀ ਗੱਲਬਾਤ ਹੋਈ। ਦੋਹਾਂ ਦੇਸ਼ਾਂ ਦੇ ਸਦੀਆਂ ਪੁਰਾਣੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਇਸ ਵਾਰਤਾ 'ਚ ਕਈ ਅਹਿਮ ਫੈਸਲੇ ਲਏ ਗਏ ਸਨ।

    Published by:Ashish Sharma
    First published:

    Tags: Narendra modi, PM Modi, Putin, Russia Ukraine crisis