BJP Parliamentary Party Meeting: ਵਿਰੋਧੀ ਧਿਰ ਗੌਤਮ ਅਡਾਨੀ ਅਤੇ ਹਿੰਡਨਬਰਗ (Hindenburg) ਮਾਮਲੇ 'ਤੇ ਸਾਂਝੀ ਸੰਸਦੀ ਕਮੇਟੀ (JPC) ਦੀ ਮੰਗ 'ਤੇ ਅੜੀ ਹੋਈ ਹੈ। ਦੂਜੇ ਪਾਸੇ ਸੱਤਾਧਾਰੀ ਪਾਰਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦਾ ਅਪਮਾਨ ਕਰਨ ਲਈ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi) ਤੋਂ ਮੁਆਫੀ ਮੰਗਣ ਦੀ ਮੰਗ 'ਤੇ ਅੜੀ ਹੋਈ ਹੈ।
ਅਜਿਹੇ 'ਚ ਦੋਵਾਂ ਪਾਸਿਆਂ ਤੋਂ ਹੋ ਰਹੇ ਰੌਲੇ-ਰੱਪੇ ਕਾਰਨ ਸੰਸਦ ਦੇ ਦੋਵਾਂ ਸਦਨਾਂ 'ਚ ਹੰਗਾਮਾ ਹੋ ਗਿਆ। ਇਸ ਕਾਰਨ ਦੋਵਾਂ ਸਦਨਾਂ ਦੀ ਕਾਰਵਾਈ ਠੱਪ ਹੋ ਗਈ। ਅਜਿਹੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਭਾਜਪਾ (BJP) ਦੀ ਸੰਸਦੀ ਦਲ ਦੀ ਬੈਠਕ (Parliamentary Party Meeting) 'ਚ ਸ਼ਾਮਲ ਹੋਏ। ਸੰਸਦ ਦੀ ਲਾਇਬ੍ਰੇਰੀ ਭਵਨ ਵਿੱਚ ਹੋਈ ਮੀਟਿੰਗ ਵਿੱਚ ਪੀਐਮ ਮੋਦੀ (PM Modi) ਨੇ ਵਿਰੋਧੀ ਧਿਰ ਦੇ ਹਮਲਿਆਂ ਤੋਂ ਬਚਣ ਲਈ ਸਖ਼ਤ ਟੱਕਰ ਦੇਣ ਲਈ ਤਿਆਰ ਰਹਿਣ ਦੀ ਸਲਾਹ ਦਿੱਤੀ ਹੈ।
ਸੰਸਦ ਭਵਨ ਸਥਿਤ ਲਾਇਬ੍ਰੇਰੀ ਭਵਨ ਵਿੱਚ ਹੋਈ ਇਸ ਮੀਟਿੰਗ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਕਈ ਹੋਰ ਦਿੱਗਜ ਆਗੂ ਵੀ ਮੌਜੂਦ ਸਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ(Narendra Modi) ਨੇ ਵਿਰੋਧੀ ਧਿਰ (Opposition) ਦੇ ਲਗਾਤਾਰ ਹਮਲਿਆਂ ਅਤੇ ਦੋਸ਼ਾਂ ਦਾ ਸਖ਼ਤ ਜਵਾਬ ਦੇਣ ਅਤੇ ਇਸ ਵਿਰੁੱਧ 'ਮਜ਼ਬੂਤ ਲੜਾਈ' ਲੜਨ ਲਈ ਤਿਆਰ ਰਹਿਣ ਲਈ ਕਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਜਿੰਨੀ ਵੱਧ ਚੜ੍ਹ ਕੇ ਕਾਮਯਾਬ ਹੋਵੇਗੀ, ਵਿਰੋਧੀ ਧਿਰ ਵੱਲੋਂ ਓਨੇ ਹੀ ਹਮਲੇ ਕੀਤੇ ਜਾਣਗੇ।
ਨਿਊਜ਼ ਏਜੰਸੀ ਏਐਨਆਈ ਮੁਤਾਬਕ ਭਾਜਪਾ ਸੰਸਦੀ ਦਲ ਦੀ ਬੈਠਕ ਸਵੇਰੇ ਸੰਸਦ ਕੰਪਲੈਕਸ 'ਚ ਹੋਈ। ਸਭ ਤੋਂ ਪਹਿਲਾਂ ਮੀਟਿੰਗ ਵਿੱਚ ਭਾਜਪਾ ਦੇ ਸੰਸਦ ਮੈਂਬਰਾਂ ਨੇ 3 ਉੱਤਰ-ਪੂਰਬੀ ਰਾਜਾਂ (Northeast States) ਵਿੱਚ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਵੱਡੀ ਜਿੱਤ ਹਾਸਲ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿੱਤੀ। ਪੀਐਮ ਮੋਦੀ ਨੂੰ ਤ੍ਰਿਪੁਰਾ, ਮੇਘਾਲਿਆ ਅਤੇ ਨਾਗਾਲੈਂਡ ਵਿੱਚ ਪਾਰਟੀ ਦੀ ਜਿੱਤ ਲਈ ਪਾਰਟੀ ਨੇਤਾਵਾਂ ਨੇ ਵਧਾਈ ਦਿੱਤੀ, ਜਿੱਥੇ ਇਸਦੀ ਗਠਜੋੜ ਸਰਕਾਰ ਹੈ।
ਸੂਤਰਾਂ ਦੀ ਮੰਨੀਏ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਜਪਾ ਨੂੰ ਜਿੰਨੀ ਸਫਲਤਾ ਮਿਲੇਗੀ, ਓਨਾ ਹੀ ਦੂਜੇ ਪਾਸੇ ਤੋਂ ਹਮਲੇ ਵਧਣਗੇ। ਇਸ ਲਈ ਤੁਹਾਨੂੰ ਸਖ਼ਤ ਸੰਘਰਸ਼ ਲਈ ਤਿਆਰ ਰਹਿਣਾ ਪਵੇਗਾ। ਦਰਅਸਲ, ਪੀਐਮ ਮੋਦੀ ਦੀ ਟਿੱਪਣੀ ਅਜਿਹੇ ਸਮੇਂ ਵਿੱਚ ਆਈ ਹੈ ਜਦੋਂ ਸੰਸਦ ਵਿੱਚ ਡੈੱਡਲਾਕ ਹੈ ਅਤੇ ਵਿਰੋਧੀ ਧਿਰ ਅਡਾਨੀ-ਹਿੰਡਨਬਰਗ ਮੁੱਦੇ 'ਤੇ ਜੇਪੀਸੀ ਦੀ ਮੰਗ ਕਰ ਰਹੀ ਹੈ ਅਤੇ ਭਾਜਪਾ ਨੇ ਪ੍ਰਧਾਨ ਮੰਤਰੀ ਦਾ ਅਪਮਾਨ ਕਰਨ ਲਈ ਰਾਹੁਲ ਗਾਂਧੀ ਤੋਂ ਮੁਆਫੀ ਦੀ ਮੰਗ ਕੀਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: BJP, PM Modi, PM Narendra Modi, Rahul Gandhi