ਨਵੀਂ ਦਿੱਲੀ- ਮਿਸਰ (Egypt) ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ (Abdel Fattah El-Sisi) ਗਣਤੰਤਰ ਦਿਵਸ (Republic Day) ਸਮਾਰੋਹ ਵਿਚ ਸ਼ਾਮਲ ਹੋਣ ਲਈ ਭਾਰਤ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Droupadi Murmu) ਵੀ ਪ੍ਰਧਾਨ ਮੰਤਰੀ ਮੋਦੀ ਨਾਲ ਉਨ੍ਹਾਂ ਦੇ ਸਵਾਗਤ ਦੇ ਮੌਕੇ 'ਤੇ ਮੌਜੂਦ ਸਨ। ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਵੱਲੋਂ ਸਵਾਗਤ ਕਰਨ ਤੋਂ ਬਾਅਦ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ।
#WATCH | Delhi: Visuals from the ceremonial welcome of President of Egypt Abdel Fattah El-Sisi at Rashtrapati Bhavan.
Egyptian President will attend the Republic Day Parade 2023 as the Chief Guest. pic.twitter.com/bR7IxWJSUY
— ANI (@ANI) January 25, 2023
ਪ੍ਰਧਾਨ ਮੰਤਰੀ ਮੋਦੀ ਅਤੇ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਨੇ ਕੂਟਨੀਤਕ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਦੋਵਾਂ ਦੇਸ਼ਾਂ ਵਿਚਾਲੇ ਡਾਕ ਟਿਕਟਾਂ ਦਾ ਆਦਾਨ-ਪ੍ਰਦਾਨ ਦੇਖਿਆ। ਇਸ ਦੌਰਾਨ ਭਾਰਤ ਅਤੇ ਮਿਸਰ ਵਿਚਾਲੇ ਸਾਈਬਰ ਸੁਰੱਖਿਆ ਸਮੇਤ ਕਈ ਮੁੱਦਿਆਂ 'ਤੇ ਸਮਝੌਤਾ ਹੋਇਆ। ਗੱਲਬਾਤ ਤੋਂ ਬਾਅਦ ਦੋਵਾਂ ਦੇਸ਼ਾਂ ਨੇ ਇੱਕ ਸਾਂਝਾ ਬਿਆਨ ਜਾਰੀ ਕੀਤਾ, ਜਿਸ ਵਿੱਚ ਪੀਐਮ ਮੋਦੀ ਨੇ ਕਿਹਾ ਕਿ ਭਾਰਤ ਦੇ ਗਣਤੰਤਰ ਦਿਵਸ ਵਿੱਚ ਮਿਸਰ ਦੇ ਰਾਸ਼ਟਰਪਤੀ ਦੀ ਸ਼ਮੂਲੀਅਤ ਭਾਰਤ ਲਈ ਖੁਸ਼ੀ ਦੀ ਗੱਲ ਹੈ। ਇਸ ਦੌਰਾਨ ਆਪਣੇ ਸੰਬੋਧਨ ਵਿੱਚ ਪੀਐਮ ਮੋਦੀ ਨੇ ਕਿਹਾ ਕਿ ਮੈਂ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਅਤੇ ਉਨ੍ਹਾਂ ਦੇ ਵਫ਼ਦ ਦਾ ਭਾਰਤ ਵਿੱਚ ਸਵਾਗਤ ਕਰਦਾ ਹਾਂ। ਕੱਲ੍ਹ ਮਿਸਰ ਦੇ ਰਾਸ਼ਟਰਪਤੀ ਸਾਡੇ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਹ ਪੂਰੇ ਭਾਰਤ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਕਿਹਾ ਕਿ ਅੱਜ ਅਸੀਂ ਆਪਣੇ ਰੱਖਿਆ ਉਦਯੋਗਾਂ ਦਰਮਿਆਨ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਅੱਤਵਾਦ ਵਿਰੋਧੀ ਸੂਚਨਾਵਾਂ ਅਤੇ ਖੁਫੀਆ ਜਾਣਕਾਰੀ ਦੇ ਆਦਾਨ-ਪ੍ਰਦਾਨ ਨੂੰ ਵਧਾਉਣ ਦਾ ਵੀ ਫੈਸਲਾ ਕੀਤਾ ਹੈ। ਇਸ ਸਾਲ ਭਾਰਤ ਨੇ ਜੀ-20 ਪ੍ਰਧਾਨਗੀ ਦੌਰਾਨ ਮਿਸਰ ਨੂੰ ਮਹਿਮਾਨ ਦੇਸ਼ ਵਜੋਂ ਸੱਦਾ ਦਿੱਤਾ ਹੈ ਜੋ ਸਾਡੀ ਵਿਸ਼ੇਸ਼ ਦੋਸਤੀ ਨੂੰ ਦਰਸਾਉਂਦਾ ਹੈ। ਭਾਰਤ ਅਤੇ ਮਿਸਰ ਅੱਤਵਾਦ ਨੂੰ ਲੈ ਕੇ ਚਿੰਤਤ ਹਨ। ਦੋਵੇਂ ਦੇਸ਼ ਇਸ ਗੱਲ 'ਤੇ ਸਹਿਮਤ ਹਨ ਕਿ ਸਰਹੱਦ ਪਾਰ ਅੱਤਵਾਦ 'ਤੇ ਕਾਬੂ ਪਾਉਣ ਲਈ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਦੇ ਲਈ ਅਸੀਂ ਅੰਤਰਰਾਸ਼ਟਰੀ ਭਾਈਚਾਰੇ ਨੂੰ ਸੁਚੇਤ ਕਰਨ ਲਈ ਮਿਲ ਕੇ ਕੰਮ ਕਰਦੇ ਰਹਾਂਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Droupadi murmu, PM Modi, President of India, Republic Day 2023