ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਮੰਗਲਵਾਰ ਨੂੰ ਭਾਜਪਾ ਹੈੱਡਕੁਆਰਟਰ ਦੇ ਸਾਹਮਣੇ ਬਣੇ ਰਿਹਾਇਸ਼ੀ ਕੰਪਲੈਕਸ ਅਤੇ ਆਡੀਟੋਰੀਅਮ ਦਾ ਉਦਘਾਟਨ ਕਰਨਗੇ। ਇਸ ਕੰਪਲੈਕਸ ਵਿੱਚ ਭਾਜਪਾ ਦੇ ਸੰਗਠਨ ਜਨਰਲ ਸਕੱਤਰ ਅਤੇ ਮੰਤਰੀ ਪੱਧਰ ਦੇ ਆਗੂਆਂ ਦੇ ਠਹਿਰਣ ਦੀ ਸਹੂਲਤ ਹੋਵੇਗੀ। ਇਸ ਦੇ ਨਾਲ ਹੀ ਆਡੀਟੋਰੀਅਮ ਵਿੱਚ ਪਾਰਟੀ ਦੀਆਂ ਵੱਡੀਆਂ ਮੀਟਿੰਗਾਂ ਕੀਤੀਆਂ ਜਾ ਸਕਦੀਆਂ ਹਨ। ਇਸ ਦੀ ਵਰਤੋਂ ਪਾਰਟੀ ਦੇ ਸੀਨੀਅਰ ਆਗੂਆਂ ਦੇ ਪ੍ਰਚਾਰ ਲਈ ਵੀ ਕੀਤੀ ਜਾ ਸਕਦੀ ਹੈ।
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਅੱਜ ਹੀ ਦਿੱਲੀ ਭਾਜਪਾ ਦਫਤਰ ਦਾ ਭੂਮੀ ਪੂਜਨ ਵੀ ਕਰਨਗੇ। ਇਸ ਪ੍ਰੋਗਰਾਮ ਵਿੱਚ ਉਨ੍ਹਾਂ ਦੀ ਭਰਵੀਂ ਹਾਜ਼ਰੀ ਰਹੇਗੀ। ਪਾਰਟੀ ਦਾ ਸੂਬਾ ਹੈੱਡਕੁਆਰਟਰ ਵੀ ਦੀਨਦਿਆਲ ਮਾਰਗ 'ਤੇ ਬਣਾਇਆ ਜਾਵੇਗਾ। ਇਸ ਦਫ਼ਤਰ ਦੀ ਦੂਰੀ ਭਾਜਪਾ ਹੈੱਡਕੁਆਰਟਰ ਤੋਂ ਥੋੜ੍ਹੀ ਹੀ ਦੂਰੀ 'ਤੇ ਹੋਵੇਗੀ। ਇਸ ਸਮੇਂ ਦਿੱਲੀ ਰਾਜ ਦਫਤਰ ਪੰਤ ਮਾਰਗ 'ਤੇ ਸਥਿਤ ਹੈ।
ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਦਾ ਸ਼ਾਮ 6.30 ਵਜੇ ਸਮਾਗਮ ਵਾਲੀ ਥਾਂ 'ਤੇ ਪਹੁੰਚਣ ਦਾ ਪ੍ਰੋਗਰਾਮ ਹੈ। ਇਸ ਵਿੱਚ ਸਾਰੇ ਕੇਂਦਰੀ ਮੰਤਰੀਆਂ, ਭਾਜਪਾ ਸੰਸਦ ਮੈਂਬਰਾਂ ਅਤੇ ਅਹੁਦੇਦਾਰਾਂ ਨੂੰ ਸੱਦਾ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਇਸ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਦੱਸ ਦਈਏ ਕਿ 18 ਫਰਵਰੀ 2018 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਸਮੇਤ ਪਾਰਟੀ ਦੇ ਪ੍ਰਮੁੱਖ ਨੇਤਾਵਾਂ ਦੀ ਮੌਜੂਦਗੀ 'ਚ ਨਵੀਨਤਮ ਸੰਚਾਰ ਤਕਨੀਕਾਂ ਨਾਲ ਲੈਸ ਬਹੁ-ਮੰਜ਼ਿਲਾ ਭਾਜਪਾ ਹੈੱਡਕੁਆਰਟਰ ਦਾ ਉਦਘਾਟਨ ਕੀਤਾ ਸੀ।
ਕਰੀਬ 34 ਸਾਲਾਂ ਬਾਅਦ ਭਾਰਤੀ ਜਨਤਾ ਪਾਰਟੀ ਨੂੰ ਆਪਣਾ ਨਵਾਂ ਪਾਰਟੀ ਹੈੱਡਕੁਆਰਟਰ ਮਿਲਿਆ ਹੈ। ਪਾਰਟੀ ਦਾ ਨਵਾਂ ਮੁੱਖ ਦਫ਼ਤਰ ਹੁਣ ਦੀਨ ਦਿਆਲ ਉਪਾਧਿਆਏ ਮਾਰਗ 'ਤੇ ਸਥਿਤ ਹੈ। ਦਿੱਲੀ 'ਚ ਪਾਰਟੀ ਦੇ ਸੂਬਾ ਹੈੱਡਕੁਆਰਟਰ ਦਾ ਪਤਾ ਹੁਣ ਪੰਤ ਮਾਰਗ ਦੀ ਬਜਾਏ ਡੀਡੀਯੂ ਮਾਰਗ 'ਤੇ ਹੋਵੇਗਾ, ਜਿਸ ਦਾ ਨੀਂਹ ਪੱਥਰ ਅੱਜ ਪੀਐਮ ਮੋਦੀ ਰੱਖਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: BJP, Bjp Leader, PM Modi, PM Narendra Modi