Home /News /national /

10 ਲੱਖ ਨੌਕਰੀਆਂ ਲਈ PM ਮੋਦੀ ਸ਼ਨੀਵਾਰ ਨੂੰ ਲਾਂਚ ਕਰਨਗੇ 'ਰੁਜ਼ਗਾਰ ਮੇਲਾ'

10 ਲੱਖ ਨੌਕਰੀਆਂ ਲਈ PM ਮੋਦੀ ਸ਼ਨੀਵਾਰ ਨੂੰ ਲਾਂਚ ਕਰਨਗੇ 'ਰੁਜ਼ਗਾਰ ਮੇਲਾ'

10 ਲੱਖ ਨੌਕਰੀਆਂ ਲਈ PM ਮੋਦੀ ਸ਼ਨੀਵਾਰ ਨੂੰ ਲਾਂਚ ਕਰਨਗੇ 'ਰੁਜ਼ਗਾਰ ਮੇਲਾ' (file photo)

10 ਲੱਖ ਨੌਕਰੀਆਂ ਲਈ PM ਮੋਦੀ ਸ਼ਨੀਵਾਰ ਨੂੰ ਲਾਂਚ ਕਰਨਗੇ 'ਰੁਜ਼ਗਾਰ ਮੇਲਾ' (file photo)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ (Prime Minister Narendra Modi) ਨੂੰ 10 ਲੱਖ ਕਰਮਚਾਰੀਆਂ ਦੀ ਭਰਤੀ ਮੁਹਿੰਮ ਸ਼ੁਰੂ ਕਰਨਗੇ। ਇਸ ਮੁਹਿੰਮ ਨੂੰ ਰੋਜ਼ਗਾਰ ਮੇਲੇ ਦਾ ਨਾਂ ਦਿੱਤਾ ਗਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ 75,000 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

ਹੋਰ ਪੜ੍ਹੋ ...
  • Share this:

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ (Prime Minister Narendra Modi) ਨੂੰ 10 ਲੱਖ ਕਰਮਚਾਰੀਆਂ ਦੀ ਭਰਤੀ ਮੁਹਿੰਮ ਸ਼ੁਰੂ ਕਰਨਗੇ। ਇਸ ਮੁਹਿੰਮ ਨੂੰ ਰੋਜ਼ਗਾਰ ਮੇਲੇ ਦਾ ਨਾਂ ਦਿੱਤਾ ਗਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ 75,000 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਵੀਰਵਾਰ ਨੂੰ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਇਸ ਮੁਤਾਬਕ ਪ੍ਰਧਾਨ ਮੰਤਰੀ ਵੀਡੀਓ ਕਾਨਫਰੰਸ ਰਾਹੀਂ ਨੌਜਵਾਨਾਂ ਨੂੰ ਸੰਬੋਧਨ ਵੀ ਕਰਨਗੇ। ਪੀਐਮਓ ਨੇ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਪ੍ਰਧਾਨ ਮੰਤਰੀ ਮੋਦੀ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇਹ ਇੱਕ ਮਹੱਤਵਪੂਰਨ ਕਦਮ ਹੋਵੇਗਾ।

ਪ੍ਰਧਾਨ ਮੰਤਰੀ ਨੇ ਜੂਨ ਵਿੱਚ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਨੂੰ ਮਿਸ਼ਨ ਮੋਡ ਰਾਹੀਂ 10 ਲੱਖ ਅਸਾਮੀਆਂ ਦੀ ਭਰਤੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਪੀਐਮਓ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ, ਸਾਰੇ ਮੰਤਰਾਲੇ ਅਤੇ ਵਿਭਾਗ ਮਨਜ਼ੂਰਸ਼ੁਦਾ ਅਸਾਮੀਆਂ ਦੇ ਵਿਰੁੱਧ ਮੌਜੂਦਾ ਖਾਲੀ ਅਸਾਮੀਆਂ ਨੂੰ ਭਰਨ ਲਈ ਮਿਸ਼ਨ ਮੋਡ ਵਿੱਚ ਕੰਮ ਕਰ ਰਹੇ ਹਨ। ਜਿਨ੍ਹਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ, ਉਨ੍ਹਾਂ ਵਿੱਚ ਦੇਸ਼ ਭਰ ਦੇ ਨੌਜਵਾਨ ਸ਼ਾਮਲ ਹਨ। ਉਨ੍ਹਾਂ ਨੂੰ ਭਾਰਤ ਸਰਕਾਰ ਦੇ 38 ਵਿਭਾਗਾਂ ਅਤੇ ਮੰਤਰਾਲਿਆਂ ਵਿੱਚ ਗਰੁੱਪ ਏ (ਗਜ਼ਟਿਡ), ਗਰੁੱਪ ਬੀ (ਨਾਨ-ਗਜ਼ਟਿਡ) ਅਤੇ ਗਰੁੱਪ ਸੀ ਵਿੱਚ ਨਿਯੁਕਤ ਕੀਤਾ ਜਾਵੇਗਾ। ਇਨ੍ਹਾਂ ਤੋਂ ਇਲਾਵਾ ਜਿਨ੍ਹਾਂ ਅਸਾਮੀਆਂ 'ਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ 'ਚ ਕੇਂਦਰੀ ਹਥਿਆਰਬੰਦ ਬਲਾਂ ਦੇ ਕਰਮਚਾਰੀ, ਸਬ ਇੰਸਪੈਕਟਰ, ਕਾਂਸਟੇਬਲ, ਐਲ.ਡੀ.ਸੀ., ਸਟੈਨੋ, ਪੀ.ਏ., ਇਨਕਮ ਟੈਕਸ ਇੰਸਪੈਕਟਰ, ਐੱਮ.ਟੀ.ਐੱਸ. ਹਨ।


ਪੀਐਮਓ ਨੇ ਕਿਹਾ ਕਿ ਇਹ ਨਿਯੁਕਤੀਆਂ ਮਿਸ਼ਨ ਮੋਡ ਵਿੱਚ ਮੰਤਰਾਲਿਆਂ ਅਤੇ ਵਿਭਾਗਾਂ ਦੁਆਰਾ ਜਾਂ ਨਿਯੁਕਤ ਕਰਨ ਵਾਲੀਆਂ ਏਜੰਸੀਆਂ ਦੁਆਰਾ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਏਜੰਸੀਆਂ ਵਿੱਚ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ, ਸਟਾਫ ਸਿਲੈਕਸ਼ਨ ਕਮਿਸ਼ਨ ਅਤੇ ਰੇਲਵੇ ਭਰਤੀ ਬੋਰਡ ਸ਼ਾਮਲ ਹਨ। ਪੀਐਮਓ ਨੇ ਕਿਹਾ ਕਿ ਤੇਜ਼ੀ ਨਾਲ ਭਰਤੀ ਲਈ ਚੋਣ ਪ੍ਰਕਿਰਿਆ ਨੂੰ ਸਰਲ ਅਤੇ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ।

Published by:Ashish Sharma
First published:

Tags: Delhi, Jobs, PM Modi, Unemployment