
PM ਮੋਦੀ ਇਸ ਮਹੀਨੇ ਅਮਰੀਕਾ ਦੌਰੇ ਉਤੇ ਜਾ ਸਕਦੇ ਹਨ, ਜੋਅ ਬਾਇਡਨ ਨਾਲ ਮੁਲਾਕਾਤ (ਫਾਇਲ ਫੋਟੋ)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਤੰਬਰ ਦੇ ਆਖਰੀ ਹਫਤੇ ਅਮਰੀਕਾ ਦੇ ਦੌਰੇ 'ਤੇ ਜਾ ਸਕਦੇ ਹਨ। ਮੀਡੀਆ ਰਿਪੋਰਟਾਂ ਦੇ ਅਨੁਸਾਰ ਇਸ ਦੌਰਾਨ ਉਹ ਵਾਸ਼ਿੰਗਟਨ ਡੀਸੀ ਅਤੇ ਨਿਊਯਾਰਕ ਦੀ ਯਾਤਰਾ ਕਰਨਗੇ। ਇਸ ਸਾਲ ਦੇ ਸ਼ੁਰੂ ਵਿਚ ਰਾਸ਼ਟਰਪਤੀ ਜੋਅ ਬਾਇਡਨ ਦੇ ਅਹੁਦਾ ਸੰਭਾਲਣ ਤੋਂ ਬਾਅਦ ਪੀਐਮ ਮੋਦੀ ਦੀ ਇਹ ਪਹਿਲੀ ਅਮਰੀਕੀ ਯਾਤਰਾ ਹੋਵੇਗੀ।
ਫਿਲਹਾਲ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਜੇ ਸਭ ਕੁਝ ਠੀਕ ਰਿਹਾ, ਤਾਂ ਉਹ 22 ਤੋਂ 27 ਸਤੰਬਰ ਵਿਚਾਲੇ ਅਮਰੀਕਾ ਦੇ ਦੌਰੇ 'ਤੇ ਹੋਣਗੇ।
ਪੀਐਮ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵਿਚਾਲੇ ਇਹ ਪਹਿਲੀ ਮੁਲਾਕਾਤ ਹੋਵੇਗੀ। ਇਸ ਤੋਂ ਪਹਿਲਾਂ, ਇਹ ਦੋਵੇਂ ਨੇਤਾ ਘੱਟੋ ਘੱਟ ਤਿੰਨ ਵਾਰ ਵਰਚੁਅਲ ਸੰਮੇਲਨਾਂ ਵਿੱਚ ਮਿਲ ਚੁੱਕੇ ਹਨ। ਦੋਵਾਂ ਦੀ ਪਹਿਲੀ ਮੁਲਾਕਾਤ ਇਸ ਸਾਲ ਮਾਰਚ ਵਿੱਚ ਕਵਾਡ ਸੰਮੇਲਨ ਵਿੱਚ ਹੋਈ ਸੀ।
ਅਫਗਾਨਿਸਤਾਨ ਵਿੱਚ ਤੇਜ਼ੀ ਨਾਲ ਬਦਲ ਰਹੀ ਸਥਿਤੀ ਦੇ ਮੱਦੇਨਜ਼ਰ ਪੀਐਮ ਮੋਦੀ ਦੀ ਇਹ ਯਾਤਰਾ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ। ਰਾਸ਼ਟਰਪਤੀ ਜੋਅ ਬਾਇਡਨ ਨਾਲ ਮੁਲਾਕਾਤ ਤੋਂ ਇਲਾਵਾ, ਉਨ੍ਹਾਂ ਦੇ ਅਮਰੀਕੀ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗਾਂ ਕਰਨ ਦੀ ਵੀ ਉਮੀਦ ਹੈ।
ਮੋਦੀ ਨੇ ਆਖਰੀ ਵਾਰ ਸਤੰਬਰ 2019 ਵਿੱਚ ਅਮਰੀਕਾ ਦਾ ਦੌਰਾ ਕੀਤਾ ਸੀ, ਜਦੋਂ ਤਤਕਾਲੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਉਡੀ ਮੋਦੀ ਸਮਾਗਮ ਨੂੰ ਸੰਬੋਧਨ ਕੀਤਾ ਸੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।