Home /News /national /

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਗੱਲ ਕੀਤੀ, ਰੂਸ ਨਾਲ ਜੰਗ ਖਤਮ ਕਰਨ ਲਈ ਮਦਦ ਦੀ ਪੇਸ਼ਕਸ਼ ਕੀਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਗੱਲ ਕੀਤੀ, ਰੂਸ ਨਾਲ ਜੰਗ ਖਤਮ ਕਰਨ ਲਈ ਮਦਦ ਦੀ ਪੇਸ਼ਕਸ਼ ਕੀਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਗੱਲ ਕੀਤੀ, ਰੂਸ ਨਾਲ ਜੰਗ ਖਤਮ ਕਰਨ ਲਈ ਮਦਦ ਦੀ ਪੇਸ਼ਕਸ਼ ਕੀਤੀ (file photo)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਗੱਲ ਕੀਤੀ, ਰੂਸ ਨਾਲ ਜੰਗ ਖਤਮ ਕਰਨ ਲਈ ਮਦਦ ਦੀ ਪੇਸ਼ਕਸ਼ ਕੀਤੀ (file photo)

ਪੀਐਮ ਮੋਦੀ ਨੇ ਜ਼ੇਲੇਂਸਕੀ ਨੂੰ ਕਿਹਾ, 'ਯੂਕਰੇਨ ਸੰਕਟ ਦਾ ਕੋਈ ਫੌਜੀ ਹੱਲ ਨਹੀਂ ਹੋ ਸਕਦਾ, ਭਾਰਤ ਕਿਸੇ ਵੀ ਸ਼ਾਂਤੀ ਕੋਸ਼ਿਸ਼ ਵਿੱਚ ਯੋਗਦਾਨ ਦੇਣ ਲਈ ਤਿਆਰ ਹੈ।'

 • Share this:

  ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਸ਼ਾਮ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਚੱਲ ਰਹੇ ਯੂਕਰੇਨ-ਰੂਸ ਸੰਘਰਸ਼ 'ਤੇ ਚਰਚਾ ਕੀਤੀ ਅਤੇ ਇਸ ਗੱਲ ਉਤੇ ਜ਼ੋਰ ਦਿੰਦਿਆ ਕਿਹਾ ਕਿ ਯੂਕਰੇਨ ਸੰਕਟ ਦਾ ਕੋਈ 'ਫੌਜੀ ਹੱਲ' ਨਹੀਂ ਹੋ ਸਕਦਾ।

  ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੋਦੀ ਅਤੇ ਜ਼ੇਲੇਂਸਕੀ ਨੇ ਯੂਕਰੇਨ ਵਿੱਚ ਚੱਲ ਰਹੀ ਜੰਗ ਬਾਰੇ ਚਰਚਾ ਕੀਤੀ ਅਤੇ ਇਸ ਦੌਰਾਨ ਮੁੜ ਦੁਹਰਾਇਆ ਕਿ ਇਸ ਨੂੰ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੀ ਹੱਲ ਕੀਤਾ ਜਾ ਸਕਦਾ ਹੈ। ਮੋਦੀ ਨੇ ਜੰਗ ਨੂੰ ਜਲਦੀ ਤੋਂ ਜਲਦੀ ਖਤਮ ਕਰਨ ਦਾ ਵੀ ਸੱਦਾ ਦਿੱਤਾ।


  ਪ੍ਰਧਾਨ ਮੰਤਰੀ ਮੋਦੀ ਨੇ ਰੂਸੀ ਫੌਜਾਂ ਨੂੰ ਲੈ ਕੇ ਇਸ ਪੂਰਬੀ ਯੂਰਪੀ ਦੇਸ਼ ਵਿੱਚ ਪ੍ਰਮਾਣੂ ਸਥਾਪਨਾਵਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਪਰਮਾਣੂ ਸਥਾਪਨਾਵਾਂ ਨੂੰ ਖ਼ਤਰੇ ਵਿਚ ਪਾਉਣ ਨਾਲ ਜਨਤਕ ਸਿਹਤ, ਵਾਤਾਵਰਣ 'ਤੇ ਦੂਰਗਾਮੀ ਅਤੇ ਵਿਨਾਸ਼ਕਾਰੀ ਪ੍ਰਭਾਵ ਪੈ ਸਕਦੇ ਹਨ।

  ਪ੍ਰਧਾਨ ਮੰਤਰੀ ਮੋਦੀ ਨੇ ਜ਼ੇਲੇਂਸਕੀ ਨੂੰ ਕਿਹਾ ਕਿ ਭਾਰਤ ਸ਼ਾਂਤੀ ਯਤਨਾਂ ਵਿੱਚ ਯੋਗਦਾਨ ਦੇਣ ਲਈ ਤਿਆਰ ਹੈ। ਪੀਐਮ ਮੋਦੀ ਨੇ ਜ਼ੇਲੇਂਸਕੀ ਨੂੰ ਕਿਹਾ, 'ਯੂਕਰੇਨ ਸੰਕਟ ਦਾ ਕੋਈ ਫੌਜੀ ਹੱਲ ਨਹੀਂ ਹੋ ਸਕਦਾ, ਭਾਰਤ ਕਿਸੇ ਵੀ ਸ਼ਾਂਤੀ ਕੋਸ਼ਿਸ਼ ਵਿੱਚ ਯੋਗਦਾਨ ਦੇਣ ਲਈ ਤਿਆਰ ਹੈ।'

  Published by:Ashish Sharma
  First published:

  Tags: Narendra modi, PM Modi, Ukraine