ਟਿਕਰੀ ਤੋਂ ਬਾਅਦ ਪੁਲਿਸ ਨੇ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡ ਹਟਾਏ, ਦਿੱਲੀ-ਗਾਜ਼ੀਆਬਾਦ ਦਾ ਰਸਤਾ ਖੁੱਲ੍ਹਿਆ!

Delhi-UP Ghazipur Border: ਟਿਕਰੀ ਬਾਰਡਰ ਤੋਂ ਬਾਅਦ ਦਿੱਲੀ ਪੁਲਿਸ ਨੇ ਦਿੱਲੀ-ਯੂਪੀ ਗਾਜ਼ੀਪੁਰ ਬਾਰਡਰ ਤੋਂ ਵੀ ਬੈਰੀਕੇਡ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਬਾਅਦ ਗਾਜ਼ੀਆਬਾਦ ਤੋਂ ਦਿੱਲੀ ਤੱਕ ਸੜਕ ਨੂੰ ਖੋਲ੍ਹਿਆ ਜਾ ਸਕਦਾ ਹੈ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਜੇਕਰ ਸੜਕਾਂ ਖੁੱਲ੍ਹੀਆਂ ਤਾਂ ਅਸੀਂ ਆਪਣੀ ਫਸਲ ਵੇਚਣ ਲਈ ਸੰਸਦ ਵੀ ਜਾਵਾਂਗੇ।

ਟਿਕਰੀ ਤੋਂ ਬਾਅਦ ਪੁਲਿਸ ਨੇ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡ ਹਟਾਏ, ਦਿੱਲੀ-ਗਾਜ਼ੀਆਬਾਦ ਦਾ ਰਸਤਾ ਖੁੱਲ੍ਹਿਆ!

ਟਿਕਰੀ ਤੋਂ ਬਾਅਦ ਪੁਲਿਸ ਨੇ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡ ਹਟਾਏ, ਦਿੱਲੀ-ਗਾਜ਼ੀਆਬਾਦ ਦਾ ਰਸਤਾ ਖੁੱਲ੍ਹਿਆ!

 • Share this:
  ਨਵੀਂ ਦਿੱਲੀ:  ਵੀਰਵਾਰ ਰਾਤ ਨੂੰ ਟਿੱਕਰੀ ਸਰਹੱਦ ਤੋਂ ਬੈਰੀਕੇਡਿੰਗ ਹਟਾਉਣ ਦਾ ਕੰਮ ਤੋਂ ਬਾਅਦ ਹੁਣ  ਦਿੱਲੀ-ਯੂਪੀ ਗਾਜ਼ੀਪੁਰ ਸਰਹੱਦ ’ਤੇ ਪੁਲੀਸ ਨੇ ਬੈਰੀਕੇਡਿੰਗ ਹਟਾਉਣੀ ਸ਼ੁਰੂ ਕਰ ਦਿੱਤੀ ਹੈ। ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੇ ਧਰਨੇ ਵਾਲੀ ਥਾਂ ’ਤੇ ਦਿੱਲੀ ਪੁਲਿਸ ਦੇ ਅਧਿਕਾਰੀ ਨੇ ਕਿਹਾ ਕਿ ਸਰਕਾਰ ਦਾ ਆਦੇਸ਼ ਹੈ, ਇਸ ਲਈ ਅਸੀਂ ਬੈਰੀਕੇਡਿੰਗ ਹਟਾ ਕੇ ਰਸਤਾ ਖੋਲ੍ਹ ਰਹੇ ਹਾਂ।

  ਬੈਰੀਕੇਡ ਹਟਾਏ ਜਾਣ ਤੋਂ ਬਾਅਦ ਇੱਕ ਵਾਰ ਫਿਰ ਗਾਜ਼ੀਆਬਾਦ ਤੋਂ ਦਿੱਲੀ ਤੱਕ ਆਵਾਜਾਈ ਆਸਾਨ ਹੋ ਜਾਵੇਗੀ। ਉਧਰ ਇਸ ਮਾਮਲੇ ਸਬੰਧੀ ਡੀਸੀਪੀ ਪੂਰਬੀ ਪ੍ਰਿਅੰਕਾ ਕਸ਼ਯਪ ਨੇ ਕਿਹਾ ਕਿ ਬੈਰੀਕੇਡਿੰਗ ਨੂੰ ਹਟਾਇਆ ਜਾ ਰਿਹਾ ਹੈ ਅਤੇ ਇਹ ਕੰਮ ਇੱਕ ਘੰਟੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਸਾਨੂੰ ਆਦੇਸ਼ ਮਿਲੇ ਹਨ ਇਸ ਲਈ ਅਸੀਂ ਬੈਰੀਕੇਡਿੰਗ ਹਟਾ ਰਹੇ ਹਾਂ। ਫਿਲਹਾਲ ਅਸੀਂ ਹਾਈਵੇ 'ਤੇ ਲੱਗੇ ਬੈਰੀਕੇਡਿੰਗ ਨੂੰ ਹਟਾ ਰਹੇ ਹਾਂ। ਇਸ ਦੇ ਨਾਲ ਹੀ ਨੈਸ਼ਨਲ ਹਾਈਵੇਅ 9 ਅਤੇ ਨੈਸ਼ਨਲ ਹਾਈਵੇਅ 24 ਬੈਰੀਕੇਡ ਹਟਾਏ ਜਾਣ ਤੋਂ ਬਾਅਦ ਜਲਦੀ ਹੀ ਖੁੱਲ੍ਹ ਜਾਣਗੇ। ਵੈਸੇ, ਗਾਜ਼ੀਪੁਰ ਬਾਰਡਰ 'ਤੇ ਪੁਲਿਸ ਨੇ ਪਹਿਲਾਂ ਕੰਡਿਆਲੀ ਤਾਰ ਹਟਾਈ ਅਤੇ ਫਿਰ ਪੱਕੇ ਬੈਰੀਕੇਡ ਨੂੰ ਹਟਾਉਣ ਦਾ ਕੰਮ ਸ਼ੁਰੂ ਕੀਤਾ ਗਿਆ।

  ਇਸ ਤੋਂ ਪਹਿਲਾਂ ਵੀਰਵਾਰ ਰਾਤ ਨੂੰ ਟਿੱਕਰੀ ਸਰਹੱਦ ਤੋਂ ਬੈਰੀਕੇਡਿੰਗ ਹਟਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ। ਦੱਸ ਦੇਈਏ ਕਿ ਕਿਸਾਨਾਂ ਦੇ ਅੰਦੋਲਨ ਕਾਰਨ ਪਿਛਲੇ ਕਈ ਮਹੀਨਿਆਂ ਤੋਂ ਸੜਕ 'ਤੇ ਜਾਮ ਲੱਗਾ ਹੋਇਆ ਸੀ।  ਰਾਕੇਸ਼ ਟਿਕੈਤ ਨੇ ਇਹ ਗੱਲ ਕਹੀ

  ਇਸ ਮਾਮਲੇ ਸਬੰਧੀ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਿਸਾਨ ਆਪਣੀ ਫ਼ਸਲ ਕਿਤੇ ਵੀ ਵੇਚ ਸਕਦਾ ਹੈ। ਜੇਕਰ ਸੜਕਾਂ ਖੁੱਲ੍ਹਦੀਆਂ ਹਨ ਤਾਂ ਅਸੀਂ ਆਪਣੀ ਫਸਲ ਵੇਚਣ ਲਈ ਸੰਸਦ ਵੀ ਜਾਵਾਂਗੇ। ਪਹਿਲਾਂ ਸਾਡੇ ਟਰੈਕਟਰ ਦਿੱਲੀ ਜਾਣਗੇ। ਅਸੀਂ ਰਾਹ ਨਹੀਂ ਰੋਕਿਆ। ਅਸੀਂ ਅੱਗੇ ਦੀ ਯੋਜਨਾ ਬਣਾਵਾਂਗੇ ਅਤੇ ਤੁਹਾਨੂੰ ਦੱਸਾਂਗੇ।

  ਬੈਰੀਕੇਡ ਲਗਾਉਣ ਬਾਰੇ ਦਿੱਲੀ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਕਿਹਾ ਕਿ ਨੋਇਡਾ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਦੇਖਦੇ ਹੋਏ ਇਹ ਬੈਰੀਕੇਡ ਲਗਾਏ ਗਏ ਹਨ। ਹੁਣ ਕਿਸਾਨਾਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਜਲਦੀ ਹੀ ਇਸ ਸੜਕ ਨੂੰ ਆਮ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ। ਦੱਸ ਦੇਈਏ ਕਿ ਰਾਕੇਸ਼ ਟਿਕੈਤ ਦੀ ਅਗਵਾਈ ਵਿੱਚ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਧਰਨਾ ਦੇ ਰਹੇ ਹਨ। ਇਸ ਕਾਰਨ ਨੈਸ਼ਨਲ ਹਾਈਵੇਅ 9 ਅਤੇ 24 ਦੇ ਰੂਟ ਬੰਦ ਰਹੇ।
  Published by:Sukhwinder Singh
  First published: