ਭਾਰਤੀ ਨਾਗਰਿਕਾਂ ਨੂੰ ਹੁਣ ਸਾਊਦੀ ਅਰਬ ਦੀ ਯਾਤਰਾ ਲਈ ਵੀਜ਼ਾ ਪ੍ਰਾਪਤ ਕਰਨ ਲਈ ਪੁਲਿਸ ਤਸਦੀਕ ਸਰਟੀਫਿਕੇਟ ਜਮ੍ਹਾ ਕਰਨ ਦੀ ਲੋੜ ਨਹੀਂ ਹੋਵੇਗੀ। ਸਾਊਦੀ ਅਰਬ ਦੇ ਦੂਤਘਰ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ। ਸਾਊਦੀ ਦੂਤਘਰ ਵੱਲੋਂ ਜਾਰੀ ਬਿਆਨ ਮੁਤਾਬਕ ਇਹ ਫੈਸਲਾ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਲਿਆ ਗਿਆ ਹੈ।
ਬਿਆਨ ਵਿਚ ਕਿਹਾ ਗਿਆ ਹੈ, "ਸਾਊਦੀ ਅਰਬ ਅਤੇ ਭਾਰਤ ਦਰਮਿਆਨ ਮਜ਼ਬੂਤ ਸਬੰਧਾਂ ਅਤੇ ਰਣਨੀਤਕ ਸਾਂਝੇਦਾਰੀ ਦੇ ਮੱਦੇਨਜ਼ਰ, ਉਨ੍ਹਾਂ ਨੇ ਭਾਰਤੀ ਨਾਗਰਿਕਾਂ ਨੂੰ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ (ਪੀਸੀਸੀ) ਜਮ੍ਹਾਂ ਕਰਨ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ।''
In view of the strong relations and strategic partnership between the Kingdom of Saudi Arabia and the Republic of India, the Kingdom has decided to exempt the Indian nationals from submitting a Police Clearance Certificate (PCC). pic.twitter.com/LPvesqLlPR
— Saudi Embassy in New Delhi (@KSAembassyIND) November 17, 2022
ਇਸ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਨਾਗਰਿਕਾਂ ਨੂੰ ਸਾਊਦੀ ਅਰਬ ਦੀ ਯਾਤਰਾ ਲਈ ਵੀਜ਼ਾ ਲੈਣ ਲਈ ਪੀਸੀਸੀ ਦੀ ਲੋੜ ਨਹੀਂ ਹੋਵੇਗੀ।
ਦੂਤਾਵਾਸ ਨੇ ਕਿਹਾ ਕਿ ਉਹ ਸਾਊਦੀ ਅਰਬ ਵਿੱਚ ਸ਼ਾਂਤੀਪੂਰਵਕ ਰਹਿ ਰਹੇ 20 ਲੱਖ ਤੋਂ ਵੱਧ ਭਾਰਤੀ ਨਾਗਰਿਕਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Saudi Arab, Saudi Arabia, Student visa, Visa extensions, Visas