ਕੈਥਲ : ਹਰਿਆਣਾ ਦੇ ਕੈਥਲ ਜ਼ਿਲੇ 'ਚ ਚੱਲਦੀ ਟਰੇਨ ਦੇ ਬਾਥਰੂਮ 'ਚ ਇਕ ਔਰਤ ਨਾਲ ਪੁਲਿਸ ਮੁਲਾਜ਼ਮ ਵਲੋਂ ਜਬਰਦਸਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਵਿੱਚ ਟਰੇਨ ਵਿੱਚ ਪੁਲਿਸ ਕਰਮਚਾਰੀ ਵੱਲੋਂ ਇਕ ਔਰਤ ਨਾਲ ਗੰਦਾ ਕੰਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਮਹਿਲਾ ਦੀ ਚੀਕ ਸੁਣ ਕੇ ਟਰੇਨ 'ਚ ਮੌਜੂਦ ਯਾਤਰੀ ਉਥੇ ਪਹੁੰਚ ਗਏ। ਲੋਕਾਂ ਨੇ ਪੁਲਿਸ ਮੁਲਾਜ਼ਮ ਨੂੰ ਫੜ ਲਿਆ। ਜਦੋਂ ਲੋਕਾਂ ਨੇ ਇਸ ਸਬੰਧੀ ਪੁਲਿਸ ਮੁਲਾਜ਼ਮ ਨੂੰ ਪੁੱਛਿਆ ਤਾਂ ਉਸ ਨੇ ਕਿਹਾ ਕਿ ਮੈਂ ਔਰਤ ਨੂੰ ਖਾਣਾ ਦੇਣ ਆਇਆ ਸੀ। ਇਸ ਦੇ ਨਾਲ ਹੀ ਕੁਝ ਲੋਕਾਂ ਨੇ ਪੁਲਿਸ ਮੁਲਾਜ਼ਮ ਦੀ ਵੀਡੀਓ ਵੀ ਬਣਾਈ।
ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਔਰਤ ਦੇ ਚੀਕਣ ਦੀ ਆਵਾਜ਼ ਸੁਣੀ ਤਾਂ ਬਾਥਰੂਮ ਦਾ ਦਰਵਾਜ਼ਾ ਜ਼ਬਰਦਸਤੀ ਖੋਲ੍ਹਿਆ ਗਿਆ। ਸ਼ਰਾਬ ਵਿੱਚ ਟੱਲੀ ਇੱਕ ਪੁਲਿਸ ਮੁਲਾਜ਼ਮ ਅਤੇ ਇੱਕ ਔਰਤ ਨੂੰ ਅੰਦਰੋਂ ਬਾਹਰ ਕੱਢਿਆ ਗਿਆ। ਔਰਤ ਨੇ ਦੱਸਿਆ ਕਿ ਮੁਲਜ਼ਮ ਪੁਲਿਸ ਮੁਲਾਜ਼ਮ ਉਸ ਨਾਲ ਜ਼ਬਰਦਸਤੀ ਗੰਦੀ ਹਰਕਤ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।
ਰੇਲਵੇ ਪੁਲਿਸ ਦੇ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਟਵੀਟ ਰਾਹੀਂ ਜਾਣਕਾਰੀ ਮਿਲੀ ਹੈ। ਸੂਚਨਾ ਮਿਲਣ ’ਤੇ ਉਹ ਕੈਥਲ ਰੇਲਵੇ ਸਟੇਸ਼ਨ ’ਤੇ ਪੁੱਜੇ ਅਤੇ ਉਕਤ ਮੁਲਾਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ। ਮੈਡੀਕਲ ਕਰਵਾਉਣ ਤੋਂ ਬਾਅਦ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਦੀ ਜਾਣਕਾਰੀ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਮੁਲਜ਼ਮ ਪੁਲਸ ਕਰਮਚਾਰੀ ਦਾ ਕਹਿਣਾ ਹੈ ਕਿ ਉਹ ਬਾਥਰੂਮ ਗਿਆ ਸੀ ਅਤੇ ਉਸ ਦੇ ਪਿੱਛੇ ਬੈਠੀ ਔਰਤ ਵੀ ਬਾਥਰੂਮ 'ਚ ਦਾਖਲ ਹੋ ਗਈ। ਹੁਣ ਉਹ ਆਪ ਹੀ ਕਹਿ ਰਹੀ ਹੈ ਕਿ ਉਸ ਨਾਲ ਛੇੜਖਾਨੀ ਕੀਤੀ ਗਈ ਹੈ। ਸਵਾਰੀਆਂ ਨੇ ਮੈਨੂੰ ਥੱਪੜ ਮਾਰਿਆ। ਇਸ ਦੇ ਨਾਲ ਹੀ ਪੀੜਤ ਔਰਤ ਨੇ ਦੱਸਿਆ ਕਿ ਪੁਲਿਸ ਮੁਲਾਜ਼ਮ ਨੇ ਪਹਿਲਾਂ ਉਸ ਨੂੰ ਰੇਲਵੇ ਸਟੇਸ਼ਨ 'ਤੇ ਪਕੌੜੇ ਖੁਆਏ ਅਤੇ ਫਿਰ ਉਸ ਨੂੰ ਜ਼ਬਰਦਸਤੀ ਚੱਲਦੀ ਟਰੇਨ 'ਚ ਬਾਥਰੂਮ 'ਚ ਲੈ ਗਿਆ। ਜਿੱਥੇ ਉਸ ਨਾਲ ਗੰਦੀ ਹਰਕਤ ਕਰਨ ਦੀ ਕੋਸ਼ਿਸ਼ ਕੀਤੀ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Indian Railways, Police, Sexual Abuse, Train, Viral video