ਨਵੀਂ ਦਿੱਲੀ : 26 ਜਨਵਰੀ ਗਣਤੰਤਰ ਦਿਵਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੂੰ ਨਾ ਸਿਰਫ਼ ਖਾਲਿਸਤਾਨੀ ਅੱਤਵਾਦੀਆਂ ਵੱਲੋਂ ਬਲਕਿ ਹੋਰਨਾਂ ਅੱਤਵਾਦੀਆਂ ਵੱਲੋਂ ਵੀ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਸੁਰੱਖਿਆ ਏਜੰਸੀਆਂ ਤੋਂ ਸੂਚਨਾਵਾਂ ਦੇ ਅਧਾਰ ਉੱਤੇ ਗਣਤੰਤਰ ਦਿਵਸ ਸਮਾਰੋਹ ( Republic Day)ਦੇ ਮੌਕੇ 'ਤੇ ਸ਼ੱਕੀ ਖਾਲਿਸਤਾਨੀ(Khalistani )ਕਿਸੇ ਵੀ ਅੱਤਵਾਦੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ। ਪੁਲਿਸ ਨੇ ਅਜਿਹੇ ਸ਼ੱਕੀ ਵਿਅਕਤੀਆਂ ਦੇ ਪੋਸਟਰ(Khalistani terrorists Posters in Delhi) ਜਾਰੀ ਕੀਤੇ ਹਨ। ਜਿਨ੍ਹਾਂ ਵਿੱਚ ਖਾਲਿਸਤਾਨੀ ਜ਼ਿੰਦਾਬਾਦ ਫੋਰਸ, ਖਾਲਿਸਤਾਨ ਕਮਾਂਡੋ ਫੋਰਸ, ਆਈਐਸਵਾਈਐਫ, ਬੱਬਰ ਖਾਲਸਾ ਇੰਟਰਨੈਸ਼ਨਲ, ਦਲ ਖਾਲਸਾ ਨਾਮ ਦੀਆਂ ਜਥੇਬੰਦੀਆਂ ਦੇ ਕਈ ਸ਼ੱਕੀ ਵਿਅਕਤੀਆਂ ਦੇ ਨਾਮ ਅਤੇ ਫੋਟੋਆਂ ਹਨ।
ਇਹ ਪੋਸਟਰ ਪੂਰੀ ਦਿੱਲੀ ਵਿੱਚ ਚਿਪਕਾਏ ਗਏ ਹਨ ਅਤੇ ਦਿੱਲੀ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਇਸ ਬਾਰੇ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਉਹ ਦਿੱਲੀ ਪੁਲਿਸ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇ।
ਇੱਕ ਵੱਡੀ ਅੱਤਵਾਦੀ ਘਟਨਾ ਦੇਣ ਦੇ ਅੰਜ਼ਾਮ ਵਿੱਚ ਖਾਲਿਸਤਾਨੀ
ਇਸ ਦੇ ਨਾਲ ਹੀ ਸੁਰੱਖਿਆ ਏਜੰਸੀਆਂ ਨੂੰ ਇਹ ਵੀ ਇਨਪੁਟ ਮਿਲੇ ਹਨ ਕਿ ਖਾਲਿਸਤਾਨੀ ਸ਼ੱਕੀ ਗਣਤੰਤਰ ਦਿਵਸ ਮੌਕੇ ਕਿਸੇ ਵੱਡੀ ਅੱਤਵਾਦੀ ਘਟਨਾ ਨੂੰ ਅੰਜਾਮ ਦੇਣ ਦੀ ਤਿਆਰੀ 'ਚ ਹਨ। ਦੱਸਿਆ ਜਾ ਰਿਹਾ ਹੈ ਕਿ ਸ਼ੱਕੀ ਕਾਰ 'ਚ ਧਮਾਕਾ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਦੇ ਲਈ ਦਿੱਲੀ ਪੁਲਿਸ ਲਗਾਤਾਰ ਚੈਕਿੰਗ ਅਭਿਆਨ ਚਲਾ ਰਹੀ ਹੈ ਅਤੇ ਪੁਲਿਸ ਨੇ ਰਾਜਧਾਨੀ ਵਿੱਚ ਸੁਰੱਖਿਆ ਲਈ ਜਗ੍ਹਾ-ਜਗ੍ਹਾ ਬੈਰੀਕੇਡ ਲਗਾਏ ਹੋਏ ਹਨ। ਇਸ ਦੇ ਨਾਲ ਹੀ ਸ਼ੱਕੀ ਵਾਹਨਾਂ ਨੂੰ ਰੋਕ ਕੇ ਚੈਕਿੰਗ ਕੀਤੀ ਜਾ ਰਹੀ ਹੈ।
ਲੋਕਾਂ ਨੂੰ ਅਪੀਲ
ਦਿੱਲੀ ਪੁਲਿਸ ਨੇ ਰਾਜਧਾਨੀ 'ਚ ਕਈ ਥਾਵਾਂ 'ਤੇ ਅੱਤਵਾਦੀਆਂ ਦੇ ਪੋਸਟਰ ਚਿਪਕਾਏ ਹਨ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਤੇ ਵੀ ਇਸ ਸਬੰਧੀ ਕੋਈ ਵੀ ਸੂਚਨਾ ਮਿਲਦੀ ਹੈ ਤਾਂ ਇਸ ਨੂੰ ਦਿੱਲੀ ਪੁਲਿਸ ਨਾਲ ਸਾਂਝਾ ਕੀਤਾ ਜਾਵੇ। ਸੂਚਨਾ ਦੇਣ ਵਾਲੇ ਦੀ ਸੂਚਨਾ ਗੁਪਤ ਰੱਖੀ ਜਾਵੇਗੀ। ਇਸ ਦੇ ਨਾਲ ਹੀ ਪੁਲਸ ਨੇ ਅਪੀਲ ਕੀਤੀ ਹੈ ਕਿ ਜੇਕਰ ਕੋਈ ਅਜਿਹਾ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ ਅਤੇ ਇਹ ਸਭ ਖਤਰਨਾਕ ਹੋ ਸਕਦੇ ਹਨ, ਇਸ ਲਈ ਸਾਵਧਾਨ ਰਹੋ।

ਪੁਲਿਸ ਨੇ ਰਾਜਧਾਨੀ 'ਚ ਕਈ ਥਾਵਾਂ 'ਤੇ ਖਾਲਿਸਤਾਨੀਆਂ ਦੇ ਪੋਸਟਰ ਚਿਪਕਾਏ ਗਏ।
ਗਾਜ਼ੀਪੁਰ ਫੁੱਲ ਮੰਡੀ ਦੇ ਬਾਹਰ ਮਿਲਿਆ ਸੀ ਬੰਬ
ਇਸ ਤੋਂ ਪਹਿਲਾਂ 14 ਜਨਵਰੀ ਨੂੰ ਪੁਲਿਸ ਨੂੰ ਗਾਜ਼ੀਪੁਰ ਫੂਲ ਮੰਡੀ ਦੇ ਗੇਟ ਨੰਬਰ 2 ਦੇ ਬਾਹਰ ਇੱਕ ਬੈਗ ਵਿੱਚ ਵਿਸਫੋਟਕ ਮਿਲਿਆ ਸੀ। ਜਿਸ ਤੋਂ ਬਾਅਦ ਬੰਬ ਨਿਰੋਧਕ ਦਸਤੇ ਨੇ ਉਸ ਨੂੰ ਟੋਏ ਵਿੱਚ ਪਾ ਕੇ ਡੀਐਕਟੀਵੇਟ ਕਰ ਦਿੱਤਾ ਸੀ। ਬੰਬ ਨੂੰ ਧਮਾਕੇ ਨਾਲ ਨਕਾਰਾ ਕਰ ਦਿੱਤਾ ਗਿਆ। ਇਸ ਦੌਰਾਨ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਜਾਂਚ ਦੌਰਾਨ ਪਤਾ ਲੱਗਾ ਕਿ ਵਿਸਫੋਟਕ ਸਰਹੱਦ ਪਾਰ ਤੋਂ ਮੰਗਵਾਏ ਗਏ ਸਨ।

ਪੁਲਿਸ ਨੇ ਰਾਜਧਾਨੀ 'ਚ ਕਈ ਥਾਵਾਂ 'ਤੇ ਖਾਲਿਸਤਾਨੀਆਂ ਦੇ ਪੋਸਟਰ ਚਿਪਕਾਏ ਗਏ।
ਉੱਜ ਤਾਂ ਵਾਰ 26 ਜਨਵਰੀ ਅਤੇ 15 ਅਗਸਤ ਨੂੰ ਅੱਤਵਾਦੀ ਹਮਲੇ ਦਾ ਅਲਰਟ ਹਮੇਸ਼ਾ ਹੀ ਰਹਿੰਦਾ ਹੈ ਪਰ ਇਸ ਵਾਰ ਦੇਸ਼ ਦੇ ਕਈ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੋਈ ਵੱਡੀ ਘਟਨਾ ਦੇ ਖਦਸ਼ੇ ਵੱਜੋਂ ਸੁਰੱਖਿਆ ਫੋਰਸਾਂ ਚੌਕਸੀ ਉੱਤੇ ਹਨ।
ਦੱਸ ਦੇਈਏ ਕਿ ਖੁਫੀਆ ਏਜੰਸੀਆਂ ਤੋਂ ਮਿਲੇ ਇਨਪੁਟਸ ਤੋਂ ਬਾਅਦ ਦਿੱਲੀ ਪੁਲਸ ਨੇ ਹਾਈ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਖਦਸ਼ੇ ਕਾਰਨ ਦਿੱਲੀ ਪੁਲਸ ਲਗਾਤਾਰ ਖੁਫੀਆ ਏਜੰਸੀ ਦੇ ਸੰਪਰਕ 'ਚ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।