Home /News /national /

ਹਰਿਆਣਾ 'ਚ ਬਿਜਲੀ ਚੋਰਾਂ 'ਤੇ ਕੱਸਿਆ ਸ਼ਿਕੰਜਾ, 3000 ਘਰਾਂ 'ਚ ਫੜੀ ਚੋਰੀ

ਹਰਿਆਣਾ 'ਚ ਬਿਜਲੀ ਚੋਰਾਂ 'ਤੇ ਕੱਸਿਆ ਸ਼ਿਕੰਜਾ, 3000 ਘਰਾਂ 'ਚ ਫੜੀ ਚੋਰੀ

ਹਰਿਆਣਾ 'ਚ ਬਿਜਲੀ ਚੋਰਾਂ 'ਤੇ ਕੱਸਿਆ ਸ਼ਿਕੰਜਾ, 3000 ਘਰਾਂ 'ਚ ਫੜੀ ਚੋਰੀ

ਹਰਿਆਣਾ 'ਚ ਬਿਜਲੀ ਚੋਰਾਂ 'ਤੇ ਕੱਸਿਆ ਸ਼ਿਕੰਜਾ, 3000 ਘਰਾਂ 'ਚ ਫੜੀ ਚੋਰੀ

ਚੰਡੀਗੜ੍ਹ: ਹਰਿਆਣਾ 'ਚ ਬਿਜਲੀ ਵਿਭਾਗ ਨੇ ਇਨ੍ਹੀਂ ਦਿਨੀਂ ਬਿਜਲੀ ਚੋਰੀ ਦੇ ਖਿਲਾਫ ਸਖਤ ਮੁਹਿੰਮ ਜਾਰੀ ਹੈ। ਇਸ ਤਹਿਤ ਅਧਿਕਾਰੀਆਂ ਨੇ ਇੱਥੋਂ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 3000 ਤੋਂ ਵੱਧ ਘਰਾਂ ਵਿੱਚ ਬਿਜਲੀ ਚੋਰੀ ਫੜੀ ਅਤੇ ਉਨ੍ਹਾਂ ਕੋਲੋਂ ਕਰੀਬ 10 ਕਰੋੜ ਰੁਪਏ ਬਰਾਮਦ ਕੀਤੇ।

  • Share this:

ਹਰਿਆਣਾ ਦੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਚੌਟਾਲਾ ਨੇ ਦੱਸਿਆ ਕਿ ਇਹ ਚੌਥੀ ਛਾਪੇਮਾਰੀ ਬਿਜਲੀ ਨਿਗਮ ਵੱਲੋਂ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜਿਵੇਂ ਹੀ ਬਿਜਲੀ ਨਿਗਮ ਨੂੰ ਬਿਜਲੀ ਚੋਰੀ ਹੋਣ ਦੀ ਸੂਚਨਾ ਮਿਲਦੀ ਹੈ ਤਾਂ ਅਧਿਕਾਰੀ ਤੁਰੰਤ ਛਾਪੇਮਾਰੀ ਕਰ ਦਿੰਦੇ ਹਨ। ਇਸੇ ਕੜੀ ਵਿੱਚ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ 6.3 ਮੈਗਾਵਾਟ ਬਿਜਲੀ ਦੀ ਚੋਰੀ ਫੜੀ ਗਈ।

ਰਣਜੀਤ ਸਿੰਘ ਨੇ ਦੱਸਿਆ ਕਿ ਬਿਜਲੀ ਚੋਰੀ ਨੂੰ ਫੜਨ ਲਈ ਹਰਿਆਣਾ ਭਰ ਵਿੱਚ 506 ਟੀਮਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਬਿਜਲੀ ਵਿਭਾਗ ਦੇ ਹਜ਼ਾਰਾਂ ਕਰਮਚਾਰੀ ਅਤੇ ਅਧਿਕਾਰੀ ਦੇ ਨਾਲ-ਨਾਲ ਪੁਲੀਸ ਅਧਿਕਾਰੀ ਵੀ ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ 4 ਵਜੇ ਤੋਂ ਪੂਰੇ ਹਰਿਆਣਾ ਵਿੱਚ ਬਿਜਲੀ ਨਿਗਮ ਦੀ ਛਾਪੇਮਾਰੀ ਸ਼ੁਰੂ ਹੋ ਗਈ, ਜੋ ਰਾਤ 10 ਵਜੇ ਤੱਕ ਜਾਰੀ ਰਹੀ। ਇਸ ਦੌਰਾਨ 19788 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ, ਜਿਸ ਵਿਚ 3000 ਤੋਂ ਵੱਧ ਘਰਾਂ ਦੀ ਬਿਜਲੀ ਚੋਰੀ ਫੜੀ ਗਈ। ਇਸ ਦੌਰਾਨ ਬਿਜਲੀ ਨਿਗਮ ਨੇ ਕਰੀਬ 10 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਬਿਜਲੀ ਚੋਰਾਂ ਨੂੰ ਸਖ਼ਤ ਲਹਿਜੇ ਵਿੱਚ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਅਜਿਹੇ ਲੋਕ ਭਵਿੱਖ ਵਿੱਚ ਵੀ ਬਿਜਲੀ ਚੋਰੀ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਬਿਜਲੀ ਨਿਗਮ ਵੱਲੋਂ ਠੋਸ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਬਿਜਲੀ ਚੋਰਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਬਿਜਲੀ ਚੋਰਾਂ ਵਿਰੁੱਧ ਇਹ ਮੁਹਿੰਮ ਜਾਰੀ ਰਹੇਗੀ ਅਤੇ ਬਿਜਲੀ ਨਿਗਮ ਵੱਲੋਂ ਬਿਜਲੀ ਚੋਰਾਂ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇਗੀ।

Published by:Drishti Gupta
First published:

Tags: Crime, Electricity, Electricity Bill, Haryana, National news