Home /News /national /

ਪ੍ਰਸ਼ਾਂਤ ਕਿਸ਼ੋਰ ਵੱਲੋਂ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਇਨਕਾਰ, ਸੋਨੀਆ ਗਾਂਧੀ ਦੀ ਪੇਸ਼ਕਸ਼ ਠੁਕਰਾਈ

ਪ੍ਰਸ਼ਾਂਤ ਕਿਸ਼ੋਰ ਵੱਲੋਂ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਇਨਕਾਰ, ਸੋਨੀਆ ਗਾਂਧੀ ਦੀ ਪੇਸ਼ਕਸ਼ ਠੁਕਰਾਈ

ਪ੍ਰਸ਼ਾਂਤ ਕਿਸ਼ੋਰ ਵੱਲੋਂ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਇਨਕਾਰ(ਫਾਇਲ ਫੋਟੋ)

ਪ੍ਰਸ਼ਾਂਤ ਕਿਸ਼ੋਰ ਵੱਲੋਂ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਇਨਕਾਰ(ਫਾਇਲ ਫੋਟੋ)

  • Share this:
    ਆਖਿਰਕਾਰ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ (Prashant Kishor) ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਖਤਮ ਹੋ ਗਈਆਂ ਹਨ। ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

    ਉਨ੍ਹਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਕੀਤੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਖੁਦ ਟਵੀਟ ਕਰਕੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

    ਕਾਂਗਰਸ ਨੇ ਅੱਜ ਕਿਹਾ ਕਿ ਚੋਣ ਰਣਨੀਤੀ ਘਾੜੇ ਪ੍ਰਸ਼ਾਂਤ ਕਿਸ਼ੋਰ (Prashant Kishor)  ਨੂੰ 'ਵਿਸ਼ੇਸ਼ ਅਧਿਕਾਰੀ ਪ੍ਰਾਪਤ ਕਾਰਜਕਾਰੀ ਸਮੂਹ-2024' ਦੇ ਹਿੱਸੇ ਵਜੋਂ ਪਾਰਟੀ ਵਿਚ ਸ਼ਾਮਲ ਹੋਣ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ।



    ਇਹ ਜਾਣਕਾਰੀ ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦਿੱਤੀ। ਉਨ੍ਹਾਂ ਨੇ ਟਵੀਟ ਕੀਤਾ, ‘ਪ੍ਰਸ਼ਾਂਤ ਕਿਸ਼ੋਰ ਦੀ ਪੇਸ਼ਕਾਰੀ ਅਤੇ ਚਰਚਾ ਤੋਂ ਬਾਅਦ ਕਾਂਗਰਸ ਪ੍ਰਧਾਨ ਨੇ 'ਵਿਸ਼ੇਸ਼ ਅਧਿਕਾਰ ਪ੍ਰਾਪਤ ਕਾਰਜਕਾਰੀ ਗਰੁੱਪ-2024' ਨੂੰ ਕਾਇਮ ਕੀਤਾ ਤੇ ਸ੍ਰੀ ਕਿਸ਼ੋਰ ਨੂੰ ਨਿਰਧਾਰਤ ਜ਼ਿੰਮੇਵਾਰੀ ਨਾਲ ਇਸ ਗਰੁੱਪ ਦਾ ਹਿੱਸਾ ਬਣ ਕੇ ਪਾਰਟੀ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਪਰ ਉਨ੍ਹਾਂ ਇਨਕਾਰ ਕਰ ਦਿੱਤਾ।

    ਪਾਰਟੀ ਉਨ੍ਹਾਂ ਦੇ ਯਤਨਾਂ ਅਤੇ ਪਾਰਟੀ ਨੂੰ ਦਿੱਤੇ ਸੁਝਾਅ ਦੀ ਸ਼ਲਾਘਾ ਕਰਦੀ ਹੈ।’ ਇਸ ਦੌਰਾਨ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਹੈ ਉਨ੍ਹਾਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਅਤੇ ਚੋਣਾਂ ਦੀ ਜ਼ਿੰਮੇਵਾਰੀ ਲੈਣ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ।
    Published by:Gurwinder Singh
    First published:

    Tags: Congress, Indian National Congress, Kishore

    ਅਗਲੀ ਖਬਰ