Home /News /national /

ਰਾਸ਼ਟਰਪਤੀ ਦ੍ਰੋਪਦੀ ਮੁਰਮੁਰ ਨੇ ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਪਦਮ ਸ੍ਰੀ ਪੁਰਸਕਾਰ ਨਾਲ ਕੀਤਾ ਸਨਮਾਨਿਤ

ਰਾਸ਼ਟਰਪਤੀ ਦ੍ਰੋਪਦੀ ਮੁਰਮੁਰ ਨੇ ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਪਦਮ ਸ੍ਰੀ ਪੁਰਸਕਾਰ ਨਾਲ ਕੀਤਾ ਸਨਮਾਨਿਤ

ਡਾ. ਰਤਨ ਸਿੰਘ ਜੱਗੀ ਨੂੰ ਪਦਮ ਸ੍ਰੀ ਪੁਰਸਕਾਰ ਨਾਲ ਕੀਤਾ ਸਨਮਾਨ

ਡਾ. ਰਤਨ ਸਿੰਘ ਜੱਗੀ ਨੂੰ ਪਦਮ ਸ੍ਰੀ ਪੁਰਸਕਾਰ ਨਾਲ ਕੀਤਾ ਸਨਮਾਨ

ਡਾ. ਰਤਨ ਸਿੰਘ ਜੱਗੀ ਨੂੰ ਰਾਸ਼ਟਰਪਤੀ ਵੱਲੋਂ ਇਹ ਪੁਰਸਕਾਰ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਇਲਾਵਾ ਕਈ ਕੇਂਦਰੀ ਮੰਤਰੀਆਂ ਦੀ ਹਾਜ਼ਰੀ ਵਿੱਚ ਦਿੱਤਾ ਗਿਆ। ਇਹ ਵੱਕਾਰੀ ਪੁਰਸਕਾਰ ਡਾ. ਰਤਨ ਸਿੰਘ ਜੱਗੀ ਨੂੰ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿੱਚ ਪਾਏ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਲਈ ਦਿੱਤਾ ਗਿਆ ਹੈ।

ਹੋਰ ਪੜ੍ਹੋ ...
  • Last Updated :
  • Share this:

ਬੁੱਧਵਾਰ ਨੂੰ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੁਰ ਵੱਲੋਂ ਰਾਸ਼ਟਰਪਤੀ ਭਵਨ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਉੱਘੇ ਵਿੱਦਿਅਕ ਮਾਹਰ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਵੱਕਾਰੀ ਪੁਰਸਕਾਰ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ ਗਿਆ।

ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਰਾਸ਼ਟਰਪਤੀ ਵੱਲੋਂ ਇਹ ਪੁਰਸਕਾਰ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਇਲਾਵਾ ਕਈ ਕੇਂਦਰੀ ਮੰਤਰੀਆਂ ਦੀ ਹਾਜ਼ਰੀ ਵਿੱਚ ਦਿੱਤਾ ਗਿਆ। ਇਹ ਵੱਕਾਰੀ ਪੁਰਸਕਾਰ ਡਾ. ਰਤਨ ਸਿੰਘ ਜੱਗੀ ਨੂੰ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿੱਚ ਪਾਏ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਲਈ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ 90 ਸਾਲ ਤੋਂ ਵੀ ਵੱਧ ਉਮਰ ਦੇ ਡਾ. ਜੱਗੀ ਹਿੰਦੀ ਅਤੇ ਪੰਜਾਬੀ ਦੇ ਉੱਘੇ ਵਿਦਵਾਨ ਹਨ ਅਤੇ ਉਹਨਾਂ ਕੋਲ ਗੁਰਮਤਿ ਅਤੇ ਭਗਤੀ ਲਹਿਰ ਸਾਹਿਤ ਦੀ ਵਿਸ਼ੇਸ਼ ਮੁਹਾਰਤ ਹੈ।

ਡਾ. ਰਤਨ ਸਿੰਘ ਜੱਗੀ, ਪੰਜਾਬੀ ਤੇ ਹਿੰਦੀ ਸਾਹਿਤ ਜਗਤ ਦੇ ਅਤੇ ਵਿਸ਼ੇਸ਼ ਤੌਰ ਤੇ ਗੁਰਮਤਿ ਸਾਹਿਤ ਦੇ ਬਹੁਤ ਹੀ ਪ੍ਰਤੀਸ਼ਿਿਠਤ ਵਿਦਵਾਨ ਹਨ, ਜਿਨ੍ਹਾਂ ਨੇ ਆਪਣੇ ਜੀਵਨ ਕਾਲ ਦਾ 70 ਸਾਲ ਤੋਂ ਵੱਧ ਦਾ ਸਮਾਂ ਪੰਜਾਬੀ/ਹਿੰਦੀ ਸਾਹਿਤ ਅਤੇ ਗੁਰਮਤਿ ਸਾਹਿਤ ਦੀ ਸੇਵਾ ਵਿੱਚ ਹੀ ਸਮਰਪਤ ਕੀਤਾ ਹੈ। ਸਾਲ 1962 ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ "ਦਸਮ ਗ੍ਰੰਥ ਦਾ ਪੌਰਾਣਿਕ ਅਧਿਐਨ" ਵਿਸ਼ੇ ਵਿੱਚ ਪੀਐਚ. ਡੀ. ਦੀ ਡਿਗਰੀ ਹਾਸਲ ਕੀਤੀ ਅਤੇ ਬਾਅਦ ਵਿੱਚ "ਦਸਮ ਗ੍ਰੰਥ ਕੀ ਪੌਰਾਣਿਕ ਪ੍ਰਿਸ਼ਟ ਭੂਮੀ" ਨਾਂ ਦੀ ਪੁਸਤਕ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕੀਤੀ, ਜਿਸ ’ਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਪਹਿਲਾ ਪੁਰਸਕਾਰ ਵੀ ਦਿੱਤਾ ਗਿਆ । ਇਸ ਦੀ ਸਾਹਿਤ ਜਗਤ ਦੀਆਂ ਕਾਫੀ ਪ੍ਰਸਿੱਧ ਸ਼ਖਸ਼ੀਅਤਾਂ ਵੱਲੋਂ ਬਹੁਤ ਜ਼ਿਆਦਾ ਸ਼ਲਾਘਾ ਕੀਤੀ ਗਈ । ਦਸਮ ਗ੍ਰੰਥ ਨੂੰ ਲੈ ਕੇ ਡਾ. ਜੱਗੀ ਵੱਲੋਂ 2000 ਵਿੱਚ "ਦਸਮ ਗ੍ਰੰਥ ਦਾ ਟੀਕਾ" ਤਿਆਰ ਕੀਤਾ ਗਿਆ, ਜਿਸ ਦਾ ਗੋਬਿੰਦ ਸਦਨ, ਦਿੱਲੀ ਵੱਲੋਂ ਪੰਜ ਭਾਗਾਂ ਵਿੱਚ ਵਿਮੋਚਨ ਹੋਇਆ। ਉਨ੍ਹਾਂ ਨੂੰ ਦਸਮ ਗ੍ਰੰਥ ਦੇ ਵਿਸ਼ੇ ਉੱਤੇ ਬਤੌਰ ਅਥਾਰਟੀ ਮੰਨਿਆ ਜਾਂਦਾ ਹੈ ।

1973 ਵਿੱਚ ਡਾ. ਰਤਨ ਸਿੰਘ ਜੱਗੀ ਵੱਲੋਂ ਮਗਧ ਯੂਨੀਵਰਸਿਟੀ ਬੋਧਗਯਾ ਤੋਂ ਡੀ. ਲਿਟ. ਦੀ ਡਿਗਰੀ ਪ੍ਰਾਪਤ ਕੀਤੀ ਗਈ, ਜਿਸ ਵਿੱਚ ਉਨ੍ਹਾਂ ਦਾ ਹਿੰਦੀ ਵਿੱਚ ਵਿਸ਼ਾ "ਸ਼੍ਰੀ ਗੁਰੂ ਨਾਨਕ: ਵਿਅਕਤਿਤਵ, ਕ੍ਰਿਿਤਤਵ ਔਰ ਚਿੰਤਨ" ਸੀ । ਇਸ ਪੁਸਤਕ ਤੇ ਵੀ ਭਾਸ਼ਾ ਵਿਭਾਗ ਪੰਜਾਬ ਵੱਲੋਂ ਪ੍ਰਥਮ ਪੁਰਸਕਾਰ ਦਿੱਤਾ ਗਿਆ। ਸ੍ਰੀ ਗੁਰੂ ਨਾਨਕ ਬਾਣੀ ਨੂੰ ਲੈ ਕੇ ਡਾ. ਜੱਗੀ ਵਲੋਂ ਕਈ ਕਿਤਾਬਾਂ ਸਮਾਜ ਨੂੰ ਸਮਰਪਿਤ ਕੀਤੀਆਂ ਗਈਆਂ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ ਤੇ ਪੰਜਾਬ ਸਰਕਾਰ ਵੱਲੋਂ "ਗੁਰੂ ਨਾਨਕ ਬਾਣੀ: ਪਾਠ ਤੇ ਵਿਆਖਿਆ"  ਨਾਂ ਦੀ ਪੁਸਤਕ ਡਾ. ਜੱਗੀ ਤੋਂ ਪੰਜਾਬੀ ਅਤੇ ਹਿੰਦੀ ਵਿਚ ਤਿਆਰ ਕਰਵਾ ਕੇ ਵੰਡੀ ਗਈ । ਇਸ ਤੋਂ ਇਲਾਵਾ ਡਾ. ਜੱਗੀ ਵਲੋਂ ਗੁਰੂ ਨਾਨਕ ਬਾਣੀ ਨੂੰ ਲੈ ਕੇ ਇੱਕ ਕਿਤਾਬ "ਗੁਰੂ ਨਾਨਕ: ਜੀਵਨੀ ਅਤੇ ਵਿਅਕਤਿਤਵ" ਅਤੇ ਦੂਸਰੀ ਕਿਤਾਬ "ਗੁਰੂ ਨਾਨਕ ਦੀ ਵਿਚਾਰਧਾਰਾ" ਵੀ ਛਾਪੀਆਂ ਗਈਆਂ ਅਤੇ ਇਨ੍ਹਾਂ ਦੋਵਾਂ ਕਿਤਾਬਾਂ ਉੱਪਰ ਵੀ ਭਾਸ਼ਾ ਵਿਭਾਗ, ਪੰਜਾਬ ਵਲੋਂ ਪਹਿਲਾ ਪੁਰਸਕਾਰ ਦਿੱਤਾ ਗਿਆ ।

ਡਾ. ਰਤਨ ਸਿੰਘ ਜੱਗੀ ਦੀਆਂ ਸੇਵਾਵਾਂ ਵਿੱਚ ਇਕ ਬਹੁਤ ਹੀ ਅਹਿਮ  ਸੇਵਾ ਇਹ ਵੀ ਰਹੀ ਹੈ ਕਿ ਉਨ੍ਹਾਂ ਨੇ ਤੁਲਸੀ ਰਮਾਇਣ ਜੋ ਕਿ ਹਿੰਦੂ ਧਰਮ ਦਾ ਇੱਕ ਗੋਰਵਮਈ ਗ੍ਰੰਥ ਹੈ, ਇਸ ਦਾ ਪੰਜਾਬੀ ਵਿੱਚ ਲਿਪੀ ਅੰਤਰ ਅਤੇ ਅਨੁਵਾਦ ਕੀਤਾ, ਜਿਸ ਨੂੰ ਕਿ ਪੰਜਾਬੀ ਯੂਨੀਵਰਸਿਟੀ  ਪਟਿਆਲਾ ਵਲੋਂ ਛਾਪਿਆ ਗਿਆ ਅਤੇ ਇਸ ਉੱਪਰ ਸਾਹਿਤ ਅਕਾਦਮੀ, ਨਵੀਂ ਦਿੱਲੀ ਵੱਲੋਂ 1989 ਵਿੱਚ ਰਾਸ਼ਟਰੀ ਪੱਧਰ ਦਾ ਪ੍ਰਥਮ ਪੁਰਸਕਾਰ ਦਿੱਤਾ ਗਿਆ । ਇਸ ਤੋਂ ਇਲਾਵਾ "ਪੰਜਾਬੀ ਸਾਹਿਤ ਸੰਦਰਭ ਕੋਸ਼" ਤਿਆਰ ਕੀਤਾ ਗਿਆ, ਜਿਸ ਨੂੰ 1994 ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਛਾਪਿਆ । ਇਸ ਤੋਂ ਇਲਾਵਾ ਡਾ. ਜੱਗੀ ਨੇ 1998 ਤੋਂ 2002 ਦੌਰਾਨ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਪੰਜ ਭਾਗਾਂ ਵਿੱਚ "ਪੰਜਾਬੀ ਸਾਹਿਤ ਦਾ ਸਰੋਤ ਮੂਲਕ ਇਤਿਹਾਸ" ਤਿਆਰ ਕਰਕੇ ਛਾਪਿਆ। 2002 ਵਿੱਚ ਡਾ. ਜੱਗੀ ਵਲੋਂ "ਗੁਰੂ ਗ੍ਰੰਥ ਵਿਸ਼ਵ ਕੋਸ਼" ਤਿਆਰ ਕੀਤਾ ਗਿਆ, ਜਿਸ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਛਾਪਿਆ ਗਿਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਨਾਲ ਸਬੰਧਤ ਹਰ ਪੁੱਛ ਦਾ ਸੰਖੇਪ ਪਰ ਅਧਿਿਕ੍ਰਤ ਉੱਤਰ ਦੇਣ ਲਈ ਸਹੀ ਅਰਥਾਂ ਵਿੱਚ ਇਕ ਵਿਸ਼ਵਕੋਸ਼ ਦੀ ਲੋੜ ਸੀ, ਜਿਸ ਨੂੰ ਇਸ ਵਿਸ਼ਵਕੋਸ਼ ਰਾਹੀਂ ਪੂਰਾ ਕੀਤਾ ਗਿਆ ।

Published by:Shiv Kumar
First published:

Tags: Dr. Ratan Singh Jaggi, Padma Shri Award, Punjab news