Home /News /national /

ਮਹਾਰਾਣੀ ਐਲਿਜ਼ਾਬੈਥ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ: ਵਿਦੇਸ਼ ਮੰਤਰਾਲਾ

ਮਹਾਰਾਣੀ ਐਲਿਜ਼ਾਬੈਥ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ: ਵਿਦੇਸ਼ ਮੰਤਰਾਲਾ

ਮਹਾਰਾਣੀ ਐਲਿਜ਼ਾਬੈਥ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ: ਵਿਦੇਸ਼ ਮੰਤਰਾਲਾ (file photo)

ਮਹਾਰਾਣੀ ਐਲਿਜ਼ਾਬੈਥ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ: ਵਿਦੇਸ਼ ਮੰਤਰਾਲਾ (file photo)

ਵਿਦੇਸ਼ ਮੰਤਰਾਲੇ ਮੁਤਾਬਕ ਰਾਸ਼ਟਰਪਤੀ 17 ਤੋਂ 19 ਸਤੰਬਰ ਤੱਕ ਬ੍ਰਿਟੇਨ ਦੇ ਦੌਰੇ 'ਤੇ ਹੋਣਗੇ। ਉਹ 19 ਸਤੰਬਰ ਨੂੰ ਮਹਾਰਾਣੀ ਐਲਿਜ਼ਾਬੈਥ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ

  • Share this:

    ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਮਹਾਰਾਣੀ ਐਲਿਜ਼ਾਬੇਥ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ। ਵਿਦੇਸ਼ ਮੰਤਰਾਲੇ ਮੁਤਾਬਕ ਰਾਸ਼ਟਰਪਤੀ 17 ਤੋਂ 19 ਸਤੰਬਰ ਤੱਕ ਬ੍ਰਿਟੇਨ ਦੇ ਦੌਰੇ 'ਤੇ ਹੋਣਗੇ। ਉਹ 19 ਸਤੰਬਰ ਨੂੰ ਮਹਾਰਾਣੀ ਐਲਿਜ਼ਾਬੈਥ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ। ਰਾਸ਼ਟਰਪਤੀ ਬਣਨ ਤੋਂ ਬਾਅਦ ਦ੍ਰੋਪਦੀ ਮੁਰਮੂ ਦੀ ਇਹ ਪਹਿਲੀ ਵਿਦੇਸ਼ ਯਾਤਰਾ ਹੋਵੇਗੀ। ਇਸ ਅੰਤਿਮ ਸੰਸਕਾਰ ਵਿੱਚ ਦੁਨੀਆ ਭਰ ਦੇ 500 ਰਾਜ ਮੁਖੀਆਂ ਅਤੇ ਨਾਮਵਰ ਵਿਦੇਸ਼ੀ ਮਹਿਮਾਨਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।ਆਮ ਲੋਕ ਬੁੱਧਵਾਰ ਨੂੰ ਸਥਾਨਕ ਸਮੇਂ ਅਨੁਸਾਰ ਸ਼ਾਮ 5 ਵਜੇ ਤੋਂ ਸੋਮਵਾਰ ਨੂੰ ਸਥਾਨਕ ਸਮੇਂ ਅਨੁਸਾਰ ਸਵੇਰੇ 6.30 ਵਜੇ ਤੱਕ ਅੰਤਿਮ ਸੰਸਕਾਰ ਦੇ ਦਿਨ ਤੱਕ 24 ਘੰਟੇ ਤਾਬੂਤ ਦੇ ਦਰਸ਼ਨ ਕਰ ਸਕਣਗੇ।

    ਦੱਸ ਦਈਏ ਕਿ ਮਹਾਰਾਣੀ ਐਲਿਜ਼ਾਬੈਥ ਦਾ ਅੰਤਿਮ ਸੰਸਕਾਰ 19 ਸਤੰਬਰ ਨੂੰ ਵੈਸਟਮਿੰਸਟਰ ਐਬੇ ਵਿਖੇ ਹੋਵੇਗਾ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਿਡੇਨ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਵੀ ਲੰਡਨ ਪਹੁੰਚ ਰਹੇ ਹਨ, ਉਹ ਵੀ ਮਹਾਰਾਣੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ। ਇਸ ਦਿਨ ਨੂੰ ਬਰਤਾਨੀਆ ਵਿੱਚ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ।


    ਜ਼ਿਕਰਯੋਗ ਹੈ ਕਿ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦਾ ਵੀਰਵਾਰ 8 ਸਤੰਬਰ ਨੂੰ ਦੇਹਾਂਤ ਹੋ ਗਿਆ ਸੀ। 96 ਸਾਲਾ ਐਲਿਜ਼ਾਬੈਥ ਨੇ ਸਕਾਟਲੈਂਡ ਦੇ ਬਾਲਮੋਰਲ ਕੈਸਲ ਵਿਖੇ ਆਖਰੀ ਸਾਹ ਲਿਆ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਬ੍ਰਿਟੇਨ ਦੇ ਸ਼ਾਹੀ ਪ੍ਰੋਟੋਕੋਲ ਮੁਤਾਬਕ ਉਨ੍ਹਾਂ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

    Published by:Ashish Sharma
    First published:

    Tags: Britain, Droupadi murmu, India, President of India, Queen Elizabeth II