ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਹਾਲਤ ਸਥਿਰ, ਏਮਜ਼ ਕੀਤਾ ਰੈਫਰ

News18 Punjabi | News18 Punjab
Updated: March 27, 2021, 5:11 PM IST
share image
ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਹਾਲਤ ਸਥਿਰ, ਏਮਜ਼ ਕੀਤਾ ਰੈਫਰ
ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਹਾਲਤ ਸਥਿਰ, ਰੈਫ਼ਰ ਕੀਤੇ ਗਏ AIIMS (ਫਾਇਲ ਫੋਟੋ)

  • Share this:
  • Facebook share img
  • Twitter share img
  • Linkedin share img
ਰਾਸ਼ਟਰਪਤੀ ਰਾਮਨਾਥ ਕੋਵਿੰਦ (President Ram Nath Kovind ) ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਅਗਲੀ ਜਾਂਚ ਲਈ ਏਮਜ਼ ਰੈਫਰ ਕਰ ਦਿੱਤਾ ਗਿਆ ਹੈ। ਆਰਮੀ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਛਾਤੀ ਦੀ ਸਮੱਸਿਆ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਸਿਹਤ ਜਾਂਚ ਲਈ ਆਰਮੀ ਰਿਸਰਚ ਅਤੇ ਰੈਫ਼ਰਲ ਹਸਪਤਾਲ ਲਿਆਂਦਾ ਗਿਆ ਸੀ।

ਹਸਪਤਾਲ ਦੇ ਮੈਡੀਕਲ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ, ‘ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਦੀ ਹਾਲਤ ਸਥਿਰ ਹੈ। ਉਨ੍ਹਾਂ ਨੂੰ ਅਗਲੇਰੀ ਜਾਂਚ ਲਈ ਏਮਜ਼ (ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼) ਵਿਖੇ ਭੇਜਿਆ ਗਿਆ ਹੈ। '

ਰਾਸ਼ਟਰਪਤੀ ਰਾਮਨਾਥ ਕੋਵਿੰਦ, ਜਿਨ੍ਹਾਂ ਨੂੰ ਛਾਤੀ ਵਿੱਚ ਤਕਲੀਫ਼ ਕਾਰਨ ਸ਼ੁੱਕਰਵਾਰ ਨੂੰ ਆਰਮੀ ਦੇ ਰਿਸਰਚ ਐਂਡ ਰੈਫਰਲ ਹਸਪਤਾਲ (ਆਰਐਂਡਆਰ) ਵਿਖੇ ਦਾਖਲ ਕਰਵਾਇਆ ਗਿਆ ਸੀ, ਨੂੰ ਅੱਜ ਅਗਲੀ ਜਾਂਚ ਲਈ ਨਵੀਂ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਖੇ ਰੈਫਰ ਕਰ ਦਿੱਤਾ ਗਿਆ ਹੈ।
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਛਾਤੀ 'ਚ ਤਕਲੀਫ ਤੇ ਬੇਚੈਨੀ ਮਹਿਸੂਸ ਹੋਣ ਤੋਂ ਬਾਅਦ ਆਰਮੀ ਰਿਸਰਚ ਐਂਡ ਰੈਫਰਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਫ਼ੌਜ ਦੇ ਹਸਪਤਾਲ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਸ਼ਟਰਪਤੀ ਦੀ ਹਾਲਤ ਸਥਿਰ ਹੈ ਤੇ ਉਨ੍ਹਾਂ ਦੇ ਆਮ ਟੈਸਟ ਕੀਤੇ ਜਾ ਰਹੇ ਹਨ।

ਹਸਪਤਾਲ ਅਨੁਸਾਰ ਫਿਲਹਾਲ ਉਨ੍ਹਾਂ ਨੂੰ ਨਿਰੀਖਣ ਅਧੀਨ ਰੱਖਿਆ ਗਿਆ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕਰਕੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਪੁੱਤਰ ਨੂੰ ਫੋਨ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਜਲਦੀ ਤੰਦਰੁਸਤੀ ਲਈ ਅਰਦਾਸ ਕੀਤੀ।
Published by: Gurwinder Singh
First published: March 27, 2021, 5:08 PM IST
ਹੋਰ ਪੜ੍ਹੋ
ਅਗਲੀ ਖ਼ਬਰ