ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਰਾਸ਼ਟਰਪਤੀ ਦੇ ਅਹੁਦੇ ਲਈ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਕਮਾਂਡੋਜ਼ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸਿਨਹਾ (84) ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਸੀਆਰਪੀਐਫ ਦੇ ਵੀਆਈਪੀ ਸੁਰੱਖਿਆ ਵਿੰਗ ਨੂੰ ਹਦਾਇਤਾਂ ਮਿਲਣ ਤੋਂ ਬਾਅਦ, ਦਸਤੇ ਨੇ ਸਿਨਹਾ ਦੀ ਸੁਰੱਖਿਆ ਸੰਭਾਲ ਲਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਵੀ ਸਿਨਹਾ ਦੇਸ਼ ਵਿੱਚ ਕਿਤੇ ਵੀ ਯਾਤਰਾ ਕਰਨਗੇ ਤਾਂ ਅੱਠ ਤੋਂ ਦਸ ਹਥਿਆਰਬੰਦ ਵਿਅਕਤੀ ਉਨ੍ਹਾਂ ਦੀ ਸੁਰੱਖਿਆ ਕਰਨਗੇ। ਧਿਆਨ ਯੋਗ ਹੈ ਕਿ ਐਨਡੀਏ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਵੀ Z+ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ।
ਸਿਨਹਾ 27 ਜੂਨ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ, ਜਿਸ ਤੋਂ ਬਾਅਦ ਉਹ ਆਪਣੇ ਲਈ ਵੋਟਾਂ ਮੰਗਣ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਨਗੇ। ਰਾਸ਼ਟਰਪਤੀ ਦੀ ਚੋਣ 18 ਜੁਲਾਈ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ। ਮੌਜੂਦਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋਣ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ NDA ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਅੱਜ ਨਾਮਜ਼ਦਗੀ ਦਾਖਲ ਕਰੇਗੀ। ਇਸ ਦੇ ਲਈ ਭਾਜਪਾ ਦੇ ਕਈ ਵੱਡੇ ਨੇਤਾ ਇਕੱਠੇ ਮੌਜੂਦ ਹਨ। ਦਰੋਪਦੀ ਮੁਰਮੂ ਨੂੰ ਕਈ ਸਿਆਸੀ ਪਾਰਟੀਆਂ ਦਾ ਸਮਰਥਨ ਹਾਸਲ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।