Home /News /national /

ਗੁਰਪੁਰਬ 'ਤੇ PM ਮੋਦੀ ਦਾ ਵੱਡਾ ਐਲਾਨ, ਸੰਸਦ ਦੇ ਆਗਾਮੀ ਸੈਸ਼ਨ 'ਚ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨ ਲਵੇਗੀ ਵਾਪਸ

ਗੁਰਪੁਰਬ 'ਤੇ PM ਮੋਦੀ ਦਾ ਵੱਡਾ ਐਲਾਨ, ਸੰਸਦ ਦੇ ਆਗਾਮੀ ਸੈਸ਼ਨ 'ਚ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨ ਲਵੇਗੀ ਵਾਪਸ

ਪ੍ਰਧਾਨ ਮੰਤਰੀ ਨੇ ਦੇਸ਼ ਦੇ ਨਾਂਅ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਦੇ ਹੱਕ ਵਿੱਚ ਹਨ ਅਤੇ ਕਿਸਾਨਾਂ ਦੇ ਹੱਕ ਵਿੱਚ ਫੈਸਲੇ ਲਏ ਹਨ। ਗੁਰੂ ਨਾਨਕ ਦੇਵ ਜੀ ਦਾ 552ਵੇਂ ਪ੍ਰਕਾਸ਼ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਦੇਸ਼ ਦੇ ਨਾਂਅ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਦੇ ਹੱਕ ਵਿੱਚ ਹਨ ਅਤੇ ਕਿਸਾਨਾਂ ਦੇ ਹੱਕ ਵਿੱਚ ਫੈਸਲੇ ਲਏ ਹਨ। ਗੁਰੂ ਨਾਨਕ ਦੇਵ ਜੀ ਦਾ 552ਵੇਂ ਪ੍ਰਕਾਸ਼ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਦੇਸ਼ ਦੇ ਨਾਂਅ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਦੇ ਹੱਕ ਵਿੱਚ ਹਨ ਅਤੇ ਕਿਸਾਨਾਂ ਦੇ ਹੱਕ ਵਿੱਚ ਫੈਸਲੇ ਲਏ ਹਨ। ਗੁਰੂ ਨਾਨਕ ਦੇਵ ਜੀ ਦਾ 552ਵੇਂ ਪ੍ਰਕਾਸ਼ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ।

ਹੋਰ ਪੜ੍ਹੋ ...
  • Share this:

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਪੁਰਬ 'ਤੇ ਕਿਸਾਨਾਂ ਲਈ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਕੇਂਦਰ ਦੇ ਆਗਾਮੀ ਸੈਸ਼ਨ ਵਿੱਚ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਕੇ ਰੱਦ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਦੇਸ਼ ਦੇ ਨਾਂਅ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਦੇ ਹੱਕ ਵਿੱਚ ਹਨ ਅਤੇ ਕਿਸਾਨਾਂ ਦੇ ਹੱਕ ਵਿੱਚ ਫੈਸਲੇ ਲਏ ਹਨ।

ਸਿੱਖਾਂ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵੇਂ ਪ੍ਰਕਾਸ਼ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ, ''ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਾ ਪਵਿੱਤਰ ਤਿਉਹਾਰ ਹੈ। ਮੈਂ ਦੁਨੀਆ ਦੇ ਸਾਰੇ ਲੋਕਾਂ ਅਤੇ ਸਾਰੇ ਦੇਸ਼ਵਾਸੀਆਂ ਨੂੰ ਦਿਲੋਂ ਵਧਾਈਆਂ ਦਿੰਦਾ ਹਾਂ।

Today I want to tell everyone that we have decided to repeal all three farm laws: PM Narendra Modi pic.twitter.com/ws353WdnVB

Addressing the nation. https://t.co/daWYidw609

ਮੋਦੀ ਨੇ ਕਰਤਾਰਪੁਰ ਖੁੱਲ੍ਹਣ 'ਤੇ ਜਤਾਈ ਖੁ਼ਸ਼ੀ

ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਵੀ ਬਹੁਤ ਖੁਸ਼ੀ ਦੀ ਗੱਲ ਹੈ ਕਿ ਡੇਢ ਸਾਲ ਦੇ ਵਕਫ਼ੇ ਤੋਂ ਬਾਅਦ ਹੁਣ ਕਰਤਾਰਪੁਰ ਸਾਬ੍ਹ ਕੋਰੀਡੋਰ ਮੁੜ ਖੁੱਲ੍ਹ ਗਿਆ ਹੈ। ਪੀਏ ਮੋਦੀ ਨੇ ਕਿਹਾ, ਆਪਣੇ ਪੰਜ ਦਹਾਕਿਆਂ ਦੇ ਜੀਵਨ ਵਿੱਚ ਕਿਸਾਨਾਂ ਦੀਆਂ ਚੁਣੌਤੀਆਂ ਨੂੰ ਬਹੁਤ ਨੇੜਿਓਂ ਦੇਖਿਆ ਹੈ, ਜਦੋਂ ਦੇਸ਼ ਨੇ ਸਾਨੂੰ 2014 ਵਿੱਚ ਪ੍ਰਧਾਨ ਸੇਵਕ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ, ਅਸੀਂ ਖੇਤੀਬਾੜੀ ਵਿਕਾਸ, ਕਿਸਾਨ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਕੇਂਦਰ ਦਾ ਖੇਤੀ ਬਜਟ ਪੰਜ ਗੁਣਾ ਵਧਾਇਆ ਗਿਆ ਹੈ। ਪੀਐਮ ਮੋਦੀ ਨੇ ਕਿਹਾ, ਸਾਡੀ ਸਰਕਾਰ ਨੇ ਕਿਸਾਨਾਂ ਦੇ ਖਾਤਿਆਂ ਵਿੱਚ 1 ਕਰੋੜ 62 ਲੱਖ ਰੁਪਏ ਪਾ ਦਿੱਤੇ ਹਨ। ਇਸ ਦੇ ਨਾਲ ਹੀ 22 ਕਰੋੜ ਮਿੱਟੀ ਸਿਹਤ ਕਾਰਡ ਵੰਡੇ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੇ ਹਿੱਤ ਵਿੱਚ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਚੰਨੀ ਨੇ ਕੀਤਾ ਫੈਸਲੇ ਦਾ ਸਵਾਗਤ, ਕਿਹਾ; ਦੇਸ਼ ਦੇ ਅੰਨਦਾਤਿਆਂ ਨੂੰ ਸਲਾਮ

ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਦੀ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਫੈਸਲੇ ਦਾ ਭਰਵਾਂ ਸਵਾਗਤ ਕੀਤਾ ਹੈ।

ਉਨ੍ਹਾਂ ਟਵੀਟ ਕਰਦੇ ਹੋਏ ਕਿਹਾ ਕਿ ਇਹ ਫੈਸਲਾ ਕਿਸਾਨਾਂ ਦੇ ਲੰਬੇ ਸ਼ਾਂਤਮਈ ਸੰਘਰਸ਼ ਦਾ ਸਿੱਟਾ ਹੈ, ਜਿਹੜਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ। ਮੇਰਾ ਦੇਸ਼ ਦੇ ਅੰਨਦਾਤਿਆਂ ਨੂੰ ਸਲਾਮ।

ਸੰਯੁਕਤ ਮੋਰਚੇ ਨੇ ਪ੍ਰਧਾਨ ਮੰਤਰੀ ਮੋਦੀ ਦੇ ਫੈਸਲੇ ਦਾ ਕੀਤਾ ਸਵਾਗਤ

ਸੰਯੁਕਤ ਮੋਰਚੇ ਵੱਲੋਂ ਗੁਰਪੁਰਬ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

 ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰਧਾਨ ਮੰਤਰੀ ਮੋਦੀ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਪਰ ਕਿਹਾ ਹੈ ਕਿ ਜਿਸ ਦਿਨ ਸੰਸਦ ਵਿੱਚ ਫੈਸਲਾ ਵਾਪਸ ਲਿਆ ਜਾਵੇਗਾ, ਉਸ ਦਿਨ ਤੱਕ ਉਹ ਧਰਨੇ ਤੋਂ ਉਠਣਗੇ।

ਰਾਕੇਸ਼ ਟਿਕੈਤ ਨੇ ਕਿਹਾ ਫੈਸਲੇ ਦਾ ਸਵਾਗਤ, ਪਰ...

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਪ੍ਰਧਾਨ ਮੰਤਰੀ ਮੋਦੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਅੰਦੋਲਨ ਤੁਰੰਤ ਵਾਪਸ ਨਹੀਂ ਲਏ ਜਾਣਗੇ।

ਉਨ੍ਹਾਂ ਕਿਹਾ ਕਿ ਉਹ ਉਸ ਦਿਨ ਦੀ ਉਡੀਕ ਕਰਨਗੇ, ਜਦੋਂ ਖੇਤੀ ਕਾਨੂੰਨ ਸੱਚਮੁੱਚ ਸੰਸਦ ਵਿੱਚ ਰੱਦ ਹੋਣਗੇ।

ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਫੈਸਲੇ ਦਾ ਸਵਾਗਤ; ਕਿਹਾ; ਕਿਸਾਨ ਅੰਦੋਲਨ ਦੀ ਇਤਿਹਾਸ ਜਿੱਤ

ਖੇਡ ਮੰਤਰੀ ਪੰਜਾਬ ਨੇ ਕੀਤਾ ਭਰਵਾਂ ਸਵਾਗਤ

ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪੂਰੇ ਦੇਸ਼ ਦੇ ਕਿਸਾਨਾਂ ਨੂੰ ਵਧਾਈ ਦਿੰਦੇ ਹਨ। ਇਹ ਉਨ੍ਹਾਂ ਦੇ ਸੰਘਰਸ਼ ਦੀ ਇਤਿਹਾਸਕ ਜਿੱਤ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸੰਘਰਸ਼ ਦੀ ਅਗਵਾਈ ਕਰਨ ਵਾਲੇ ਪੰਜਾਬ, ਹਰਿਆਣਾ ਅਤੇ ਯੂਪੀ ਦੇ ਕਿਸਾਨਾਂ ਅਤੇ ਲੋਕਾਂ ਦਾ ਨਾਮ ਇਤਿਹਾਸ ਵਿੱਚ ਹਮੇਸ਼ਾ ਲਿਖਿਆ ਰਹੇਗਾ।


ਕਾਂਗਰਸ ਆਗੂ ਕੁਲਜੀਤ ਨਾਗਰਾ ਨੇ ਕੀਤਾ ਸਵਾਗਤ

ਪੰਜਾਬ ਕਾਂਗਰਸ ਵਰਕਿੰਗ ਕਮੇਟੀ ਦੇ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਨੇ ਪੀਐਮ ਮੋਦੀ ਦੇ ਫੈਸਲੇ ਦਾ ਭਰਵਾਂ ਸਵਾਗਤ ਕੀਤਾ।

ਨਾਗਰਾ ਨੇ ਇਸ ਨੂੰ ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ਦੇ ਕਿਸਾਨਾਂ ਦੀ ਏਕਤਾ ਤੇ ਭਾਈਚਾਰੇ ਦੀ ਜਿੱਤ ਕਿਹਾ ਹੈ।

ਆਮ ਆਦਮੀ ਪਾਰਟੀ ਨੇ ਕੀਤਾ ਸਵਾਗਤ

ਆਮ ਆਦਮੀ ਪਾਰਟੀ ਨੇ ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ ਹੈ। ਚੀਮਾ ਨੇ ਕਿਹਾ ਕਿ 3 ਕਾਲੇ ਕਾਨੂੰਨ ਰੱਦ ਹੋਣ ਦੀ ਖਬਰ ਸਾਰੇ ਪੰਜਾਬ ਲਈ ਖੁਸ਼ੀਆਂ ਭਰੀ ਹੈ। 700 ਤੋਂ ਵੱਧ ਸ਼ਹੀਦ ਹੋਏ ਕਿਸਾਨਾਂ ਦੀ ਸ਼ਹਾਦਤ ਅਮਰ ਰਹੇਗੀ।

ਆਪ ਆਗੂ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ ਕਿ ਕਿਵੇਂ ਇਸ ਦੇਸ਼ ਦੇ ਕਿਸਾਨਾਂ ਨੇ ਖੇਤੀ ਅਤੇ ਕਿਸਾਨੀ ਨੂੰ ਬਚਾਉਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਮੈਂ ਆਪਣੇ ਦੇਸ਼ ਦੇ ਕਿਸਾਨਾਂ ਨੂੰ ਸਲਾਮ ਕਰਦਾ ਹਾਂ।

ਅਕਾਲੀ ਦਲ ਨੇ ਕੀਤਾ ਸਵਾਗਤ

ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨ ਕੀਤੇ ਜਾਣ ਦੇ ਫੈਸਲੇ ਦਾ ਭਰਵਾਂ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਹੈ।

ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜ ਵਾਰੀ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਇਸ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ 'ਤੇ ਕਿਸਾਨਾਂ ਦੀ ਇਤਿਹਾਸਕ ਜਿੱਤ ਦੱਸਿਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ

ਸਾਬਕਾ ਮੁਖ ਮੰਤਰੀ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਦਾ ਕ੍ਰਿਸ਼ੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫ਼ੈਸਲੇ ਲਈ ਧੰਨਵਾਦ ਕਰਦੇ ਹੋਏ ਇਸ ਨੂੰ ਕਿਸਾਨਾਂ ਲਈ ਵੱਡਾ ਦਿਨ ਕਰਾਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਕਿ ਹੁਣ ਭਾਜਪਾ ਨਾਲ ਸੀਟਾਂ ਸਾਂਝੀਆਂ ਬਾਰੇ ਗੱਲਬਾਤ ਹੋਵੇਗੀ ਅਤੇ ਕਿਸਾਨਾਂ ਨੂੰ ਵੀ ਉਨ੍ਹਾਂ ਦਾ ਸਮਰਥਨ ਕਰਨਾ ਚਾਹੀਦਾ ਹੈ।

ਹਰਿਆਣਾ ਦੇ ਮੰਤਰੀ ਵਿੱਜ ਨੇ ਕੀਤਾ ਪ੍ਰਧਾਨ ਮੰਤਰੀ ਦਾ ਧੰਨਵਾਦ

ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ 'ਤੇ ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿੱਜ ਨੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ 'ਤੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ 'ਤੇ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਧੰਨਵਾਦ ਕਰਨਾ ਚਾਹੀਦਾ ਹੈ ਅਤੇ ਤੁਰੰਤ ਆਪਣਾ ਧਰਨਾ ਚੁੱਕ ਕੇ ਆਪਣੇ ਘਰਾਂ ਜਾ ਕੇ ਰੋਜ਼ਾਨਾ ਦੇ ਕੰਮ ਕਰਨੇ ਚਾਹੀਦੇ ਹਨ।

ਪ੍ਰਕਾਸ਼ ਦਿਵਸ 'ਤੇ ਵੱਡੀ ਖੁਸ਼ੀ: ਮੁੱਖ ਮੰਤਰੀ ਦਿੱਲੀ ਕੇਜਰੀਵਾਲ

ਅਰਵਿੰਦ ਕੇਜਰੀਵਾਲ ਨੇ ਖੇਤੀ ਕਾਨੂੰਨਾਂ ਦੇ ਫੈਸਲੇ ਨੂੰ ਸਵਾਗਤ ਕਰਦੇ ਹੋਏ ਕਿਹਾ ਕਿ ਗੁਰਪੁਰਬ 'ਤੇ ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ਨਾਲ ਬਹੁਤ ਖੁਸ਼ੀ ਮਿਲੀ ਹੈ।

 ਉਨ੍ਹਾਂ ਕਿਹਾ, 'ਕਿਸਾਨੀ ਅੰਦੋਲਨ ਵਿੱਚ 700 ਕਿਸਾਨ ਸ਼ਹੀਦ ਹੋ ਗਏ, ਜਿਨ੍ਹਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ। ਮੇਰਾ ਦੇਸ਼ ਦੇ ਕਿਸਾਨਾਂ ਨੂੰ ਨਮਨ।'

ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ 'ਤੇ ਮਮਤਾ ਬੈਨਰਜ਼ੀ ਨੇ ਦਿੱਤੀਆਂ ਵਧਾਈਆਂ

ਖੇਤੀ ਕਾਨੂੰਨ ਰੱਦ ਕਰਨ ਦੇ ਪ੍ਰਧਾਨ ਮੰਤਰੀ ਦੇ ਐਲਾਨ 'ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਸਾਨਾਂ ਨੂੰ ਵਧਾਈ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਦੀ ਜਿੱਤ ਹੈ, ਜਿਹੜੇ ਭਾਜਪਾ ਵੱਲੋਂ ਅੰਦੋਲਨ ਦੌਰਾਨ ਕੀਤੇ ਗਏ ਸਲੂਕ ਵਿੱਚ ਵੀ ਡੱਟੇ ਰਹੇ। ਉਨ੍ਹਾਂ ਕਿਹਾ ਕਿ ਅੰਦੋਲਨ ਦੌਰਾਨ ਆਪਣਿਆਂ ਨੂੰ ਗੁਆਉਣ ਵਾਲਿਆਂ ਨਾਲ ਉਨ੍ਹਾਂ ਦੀ ਡੂੰਘੀ ਹਮਦਰਦੀ ਹੈ।

ਭਾਜਪਾ ਆਗੂਆਂ ਨੇ ਦਿੱਤੀਆਂ ਵਧਾਈਆਂ: ਤਰੁਣ ਚੁੱਘ ਨੇ ਕਿਹਾ ਖੁਸ਼ੀ ਮਹਿਸੂਸ ਹੋ ਰਹੀ

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਫੈਸਲੇ ਦਾ ਭਰਵਾਂ ਸਵਾਗਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੇਸ਼ ਭਰ ਦੇ ਕਿਸਾਨਾਂ ਨੂੰ ਇਹ ਦੱਸਣ ਵਿੱਚ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ।

ਕਾਂਗਰਸੀ ਮੈਂਬਰ ਪਾਰਲੀਮੈਂਟ ਨੇ ਕਿਹਾ; ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ

ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦਾ ਸਵਾਗਤ ਕਰਦੇ ਹੋਏ ਟਵਿੱਟਰ 'ਤੇ ਟਵੀਟ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੀ ਜਿੱਤ ਹੋਈ। ਉਨ੍ਹਾਂ ਇਸ ਨੂੰ ਕਿਸਾਨ ਮਜ਼ਦੂਰ ਏਕਤਾ ਜਿੰਦਾਬਾਦ ਕਿਹਾ।

ਸਾਬਕਾ ਐਮ.ਪੀ. ਪਵਨ ਬਾਂਸਲ ਨੇ ਕੀਤਾ ਸਵਾਗਤ

ਕਾਂਗਰਸ ਦੇ ਸਾਬਕਾ ਮੈਂਬਰ ਪਾਰਲੀਮੈਂਟ ਪਵਨ ਬਾਂਸਲ ਨੇ ਮੋਦੀ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।

ਉਨ੍ਹਾਂ ਟਵੀਟ ਕਰਦੇ ਹੋਏ ਕਿਹਾ ਕਿ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦਾ ਫੈਸਲਾ ਭਾਰਤ ਦੇ ਸੰਘਰਸ਼ਸ਼ੀਲ ਕਿਸਾਨਾਂ ਦੀ ਜਿੱਤ ਹੈ।

ਗਾਇਕ ਰਣਜੀਤ ਬਾਵਾ ਨੇ ਕਿਹਾ; ਕਿਸਾਨਾਂ-ਮਜ਼ਦੂਰਾਂ ਦੀ ਜਿੱਤ ਹੋਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲਾ ਦਾ ਹਰ ਕੋਈ ਸਵਾਗਤ ਕਰ ਰਿਹਾ ਹੈ। ਇਸ ਵਿੱਚ ਗਾਇਕ ਵੀ ਪਿੱਛੇ ਨਹੀਂ ਹਨ। ਰਣਜੀਤ ਬਾਵਾ ਨੇ ਇਸ ਨੂੰ ਕਿਸਾਨ-ਮਜਦੂਰ ਏਕਤਾ ਦੀ ਜਿੱਤ ਦੱਸਿਆ ਹੈ ਅਤੇ ਦੇਸ਼-ਵਿਦੇਸ਼ 'ਚ ਵਸਦੇ ਪੰਜਾਬੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ।

ਇਹ ਖ਼ਬਰ ਹੁਣੇ ਆਈ ਹੈ। ਤੁਸੀ ਇਹ ਖਬ਼ਰ ਨਿਊਜ਼18 'ਤੇ ਪੜ੍ਹ ਰਹੇ ਹੋ। ਅਪਡੇਟ ਜਾਰੀ...

Published by:Anuradha Shukla
First published:

Tags: Agricultural law, Agriculture ordinance, Farmers Protest, Kisan andolan, Modi government, Prime Minister